ਕੋਰੋਨਾ ਵੈਕਸੀਨ ਨੂੰ ਲੈਕੇ ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

Vaccine to be provided for free in Delhi? Here's what Arvind Kejriwal said

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਕੇਂਦਰ ਦਿੱਲੀ ਦੇ ਲੋਕਾਂ ਨੂੰ ਮੁਫਤ ਟੀਕਾ ਮੁਹੱਈਆ ਕਰਵਾਇਆ ਜਾਵੇ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਦੇਸ਼ ਵਿੱਚ ਮੁਫਤ ਟੀਕਾਕਰਨ ਮੁਹੱਈਆ ਕਰਾਉਣ ਲਈ ਕੇਂਦਰ ਨੂੰ ਅਪੀਲ ਕਰ ਚੁੱਕੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਜੀਵਨ ਬਚਾਉਣ ਦੇ ਸਮਰੱਥ ਨਹੀਂ ਹਨ। ਜੇਕਰ ਕੇਂਦਰ ਸਰਕਾਰ ਮੁਫ਼ਤ ਵਿਚ ਵੈਕਸੀਨ ਨਹੀਂ ਉਪਲੱਬਧ ਕਰਵਾਉਂਦੀ ਤਾਂ ਲੋੜ ਪੈਣ ’ਤੇ ਅਸੀਂ ਦਿੱਲੀ ਦੇ ਲੋਕਾਂ ਨੂੰ ਇਹ ਵੈਕਸੀਨ ਮੁਫ਼ਤ ਉਪਲੱਬਧ ਕਰਵਾਵਾਂਗੇ।

Delhi govt will provide free Covid vaccine if Centre does not says, Arvind  Kejriwal; he provide ₹1 cr to the family of Dr Hitesh Gupta | Arvind  Kejriwal का बड़ा ऐलान, केंद्र

ਹੋਰ ਪੜ੍ਹੋ : ਕਿਸਾਨੀ ਅੰਦੋਲਨ ਨੂੰ ਲੈਕੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ
ਕੇਜਰੀਵਾਲ ਨੇ ਅੱਜ ਪੂਰਬੀ ਦਿੱਲੀ ’ਚ ਮਰਹੂਮ ਡਾਕਟਰ ਹਿਤੇਸ਼ ਗੁਪਤਾ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈਕ ਸੌਂਪਿਆ ਹੈ, ਜਿਨ੍ਹਾਂ ਨੇ ਕੋਵਿਡ-19 ਦੀ ਡਿਊਟੀ ਦੌਰਾਨ ਆਪਣੀ ਜਾਨ ਗਵਾਈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਕੋਰੋਨਾ ਯੋਧਿਆਂ ਦਾ ਉਤਸ਼ਾਹ ਵਧਾਉਣ ਲਈ ਇਕ ਯੋਜਨਾ ਸ਼ੁਰੂ ਕੀਤੀ ਸੀ ਅਤੇ ਇਸ ਤਹਿਤ ਮੈਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਦਦ ਦੇਣ ਆਇਆ ਹਾਂ। ਉਨ੍ਹਾਂ ਦੀ ਪਤਨੀ ਪੜ੍ਹੀ-ਲਿਖੀ ਹੈ ਅਤੇ ਅਸੀਂ ਉਨ੍ਹਾਂ ਨੂੰ ਦਿੱਲੀ ਸਰਕਾਰ ’ਚ ਭਰਤੀ ਕਰਾਂਗੇ।

Covid-19 Situation in Delhi Better Than in June But War Not Won Yet, Says  CM Arvind Kejriwalਕੇਜਰੀਵਾਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ 16 ਤਾਰੀਖ਼ 2021 ਤੋਂ ਦਿੱਲੀ ਵਿਚ ਵੈਕਸੀਨ ਲੱਗਣੀ ਸ਼ੁਰੂ ਹੋ ਜਾਵੇਗੀ। ਸਭ ਤੋਂ ਪਹਿਲਾਂ ਇਸ ਨੂੰ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿਚ 3 ਕਰੋੜ ਲੋਕਾਂ ਨੂੰ ਕੇਂਦਰ ਸਰਕਾਰ ਮੁਫ਼ਤ ਕੋਰੋਨਾ ਵੈਕਸੀਨ ਦੇ ਰਹੀ ਹੈ। ਇਸ ’ਚ ਸਿਹਤ ਕਾਮੇ, ਫਰੰਟਲਾਈਨ ਵਰਕਰ ਅਤੇ ਪੁਲਸ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਬਾਅਦ 50 ਤੋਂ ਵੱਧ ਉਮਰ ਦੇ 27 ਕਰੋੜ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾਵੇਗੀ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਕੋਰੋਨਾ ਵੈਕਸੀਨ ਬਾਰੇ ਗਲਤ ਸੂਚਨਾ ਨਾ ਫੈਲਾਈਆਂ ਜਾਣ।