ਸੀ.ਐੱਮ ਭਗਵੰਤ ਮਾਨ ਨੇ ਗੈਂਗਸਟਰਾਂ ਵਿਰੁੱਧ ਛੇੜੀ ਜੰਗ; ਪੁਲਿਸ ਕਮਿਸ਼ਨਰਾਂ, ਐਸਐਸਪੀਜ਼ ਨੂੰ ਆਦੇਸ਼ ਜਾਰੀ
ਚੰਡੀਗੜ੍ਹ, 8 ਅਪ੍ਰੈਲ (ਏਜੰਸੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪ੍ਰਿਟੈਂਡੈਂਟਾਂ ਨੂੰ ਨਿੱਜੀ ਤੌਰ 'ਤੇ ਆਪਰੇਸ਼ਨ ਅਤੇ ਪੁੱਛਗਿੱਛ ਕਰਕੇ ਗੈਂਗਸਟਰਾਂ ਵਿਰੁੱਧ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ। ਸੂਬੇ ਦੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰੀਨ ਆਗੂ ਹੀ ਉਦਾਹਰਨ ਦੇ ਕੇ ਅਗਵਾਈ ਕਰਦੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਪੇਸ਼ੇਵਰਤਾ ਅਤੇ ਦੇਸ਼ ਦੀ ਸੇਵਾ ਦੀ ਇੱਕ ਬਹਾਦਰੀ ਪਰੰਪਰਾ ਹੈ। ਇਹ ਵੀ ਪੜ੍ਹੋ: ਇਨਸਾਨ ਨੂੰ ਸ਼ਰਾਬ ਪਸੰਦ ਹੋਣ ਦਾ ਰਾਜ਼, ਨਸ਼ੇ 'ਚ ਧੁੱਤ ਬਾਂਦਰਾਂ 'ਤੇ ਹੋਈ ਖੋਜ ਮੁੱਖ ਮੰਤਰੀ ਨੇ ਪੁਲਿਸ ਫੋਰਸ 'ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ "ਪੁਲਿਸ ਮੌਕੇ 'ਤੇ ਪਹੁੰਚ ਕੇ ਸੂਬੇ 'ਚੋਂ ਗੈਂਗਸਟਰਵਾਦ ਦੇ ਖਤਰੇ ਨੂੰ ਜੜ੍ਹੋਂ ਖਤਮ ਕਰਨ ਲਈ ਠੋਸ ਮੁਹਿੰਮ ਵਿੱਢੇਗੀ ਅਤੇ ਫੋਰਸ ਦੇ ਨੇਤਾਵਾਂ ਵਜੋਂ ਇਹ ਬਹਾਦਰ ਅਧਿਕਾਰੀ ਅਹਿਮ ਭੂਮਿਕਾ ਨਿਭਾਉਣਗੇ।" 5 ਅਪ੍ਰੈਲ ਨੂੰ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦੇ ਹੋਏ, ਭਗਵੰਤ ਮਾਨ ਨੇ ਪੁਲਿਸ ਫੋਰਸ ਲਈ ਚੁੱਕੇ ਗਏ ਭ੍ਰਿਸ਼ਟਾਚਾਰ ਦੇ ਖਾਤਮੇ ਅਤੇ ਭਲਾਈ ਦੇ ਕਦਮਾਂ ਤੋਂ ਇਲਾਵਾ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਖਾਸ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ 5 ਅਪ੍ਰੈਲ ਨੂੰ ਸੂਬੇ 'ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਦੇ ਗਠਨ ਦਾ ਐਲਾਨ ਕੀਤਾ ਸੀ। ਇਸ 'ਤੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਏ.ਜੀ.ਟੀ.ਐਫ ਦਾ ਗਠਨ ਪੁਲਿਸ ਕਮਿਸ਼ਨਰੇਟਾਂ ਅਤੇ ਜ਼ਿਲ੍ਹਿਆਂ ਦੇ ਮੁਖੀ ਸੀਪੀਜ਼ ਅਤੇ ਐਸਐਸਪੀਜ਼ ਦੀ ਜ਼ਿੰਮੇਵਾਰੀ ਅਤੇ ਭੂਮਿਕਾ ਨੂੰ ਘੱਟ ਨਹੀਂ ਕਰੇਗਾ, ਕਿਉਂਕਿ ਦੋਵੇਂ ਆਪਣੇ ਅਧਿਕਾਰ ਖੇਤਰਾਂ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿੰਮੇਵਾਰ ਹਨ। ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਜਦੋਂ ਕਿ ਏ.ਜੀ.ਟੀ.ਐਫ ਖੁਫੀਆ-ਅਧਾਰਤ ਕਾਰਵਾਈਆਂ 'ਤੇ ਧਿਆਨ ਕੇਂਦਰਿਤ ਕਰੇਗਾ ਅਤੇ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਮੁੱਖ ਮੰਤਰੀ ਉਮੀਦ ਕਰਦੇ ਹਨ ਕਿ ਸੀ.ਪੀਜ਼ ਅਤੇ ਐਸ.ਐਸ.ਪੀਜ਼ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ, ਅਪਰਾਧ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਅਤੇ ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਸ਼ੁਰੂ ਕਰਨਗੇ। - ਏ.ਐਨ.ਆਈ ਦੇ ਸਹਿਯੋਗ ਨਾਲ -PTC News