CM ਭਗਵੰਤ ਮਾਨ ਨੇ ਨਰਮੇ ਦੀ ਫ਼ਸਲ ਦਾ ਕਰੋੜਾਂ ਦਾ ਮੁਆਵਜ਼ਾ ਕੀਤਾ ਜਾਰੀ
ਚੰਡੀਗੜ੍ਹ: ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ। ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ।
ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
Bhagwant Mann, Anti Corruption Number, Punjab, Corruption, punjab news" width="700" height="400" />
ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੇ ਸਨ ਪਰ ਕਾਂਗਰਸ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ:ਹੋਲਾ ਮਹੱਲਾ ਮਨਾਉਣ ਪਹੁੰਚੀ ਲੜਕੀ ਨਾਲ ਜਬਰ ਜਨਾਹ
-PTC News