Sun, May 5, 2024
Whatsapp

CM ਭਗਵੰਤ ਮਾਨ 7 ਮਈ ਨੂੰ ਪੰਜਾਬ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ

Written by  Riya Bawa -- May 03rd 2022 08:43 AM -- Updated: May 03rd 2022 08:52 AM
CM ਭਗਵੰਤ ਮਾਨ 7 ਮਈ ਨੂੰ ਪੰਜਾਬ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ

CM ਭਗਵੰਤ ਮਾਨ 7 ਮਈ ਨੂੰ ਪੰਜਾਬ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਮਈ ਨੂੰ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧ ਵਿਚ ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫ਼ਤਰ ਵਲੋਂ ਚਿੱਠੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਸਾਰੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਛੁੱਟੀ ਇਸ ਦਿਨ ਰੱਦ ਕਰ ਦਿੱਤੀ ਗਈ ਹੈ।  CM ਮਾਨ ਤੇ ਸਿੱਖਿਆ ਮੰਤਰੀ ਕਰਨਗੇ ਪੰਜਾਬ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਕਰਨਗੇ ਮੀਟਿੰਗ ਇਸ ਆਦੇਸ਼ ਦੇ ਮੁਤਾਬਿਕ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਅਧਿਆਪਕ ਜਾਂ ਪਿ੍ੰਸੀਪਲ ਨੇ 7 ਮਈ ਨੂੰ ਛੁੱਟੀ ਲੈਣੀ ਹੈ ਤਾਂ ਮੁੱਖ ਵਿਭਾਗ ਤੋਂ ਮਨਜ਼ੂਰੀ ਲੈਣੀ ਪਵੇਗੀ। ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨੀਵਾਰ 7 ਮਈ ਨੂੰ ਇਹ ਮੀਟਿੰਗ ਬੁਲਾਈ ਹੈ। ਇਹ ਵੀ ਪੜ੍ਹੋ : ਪਟਿਆਲਾ ਟਕਰਾਅ ; ਸਿੰਗਲਾ ਤੇ ਭਾਰਦਵਾਜ ਨੂੰ 14 ਦਿਨ ਦੇ ਨਿਆਂਇਕ ਹਿਰਾਸਤ 'ਚ ਭੇਜਿਆ ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਪੱਧਰਾਂ 'ਤੇ 26,454 ਅਸਾਮੀਆਂ 'ਤੇ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਜ਼ਿਕਰਯੋਗ ਹੈ ਕਿ ਵਨ MLA, ਵਨ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਮਿਲ ਗਈ ਹੈ। ਮਾਨਹਾਨੀ ਮਾਮਲੇ 'ਚ ਭਗਵੰਤ ਮਾਨ ਸਣੇ 9 ਲੋਕਾਂ ਨੂੰ ਸੰਮਨ ਜਾਰੀ ਇਸ ਦੇ ਨਾਲ ਹੀ ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਤੇ ਮੁਕਤਸਰ ਜ਼ਿਲ੍ਹੇ 'ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ 'ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਦੇ ਵੇਰਵਾ ਕੁਝ ਇਸ ਤਰ੍ਹਾਂ ਹੈ 38.08 ਕਰੋੜ- ਕਿਸਾਨਾਂ ਲਈ, 03.81 ਕਰੋੜ- ਖੇਤ ਮਜ਼ਦੂਰਾਂ ਲਈ ਤੇ ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵੀ ਵਧਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਕਿਸ਼ਤਾਂ 'ਚ ਫੀਸ ਜਮਾ ਹੋ ਸਕੇਗੀ। -PTC News


Top News view more...

Latest News view more...