ਮੁੱਖ ਖਬਰਾਂ

ਭਗਵੰਤ ਮਾਨ ਨੇ MSP 'ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ

By Riya Bawa -- July 22, 2022 2:03 pm -- Updated:July 22, 2022 4:16 pm

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਗਠਿਤ ਘੱਟੋ-ਘੱਟ ਸਮਰਥਨ ਮੁੱਲ (MSP) ਕਮੇਟੀ ਨੂੰ ਲੈ ਕੇ ਕੇਂਦਰ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਭੇਜਿਆ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਐਮਐਸਪੀ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦਿੱਤੀ ਜਾਵੇ। ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਅਧਿਕਾਰਾਂ ਨੂੰ ਭੁਲਾਇਆ ਨਹੀਂ ਜਾ ਸਕਦਾ।

Punjab: CM Bhagwant Mann

ਸੀਐਮ ਭਗਵੰਤ ਮਾਨ ਨੇ ਲਿਖਿਆ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਪਿਛਲੇ ਇੱਕ ਦਹਾਕੇ ਤੋਂ, ਪੰਜਾਬ ਕੇਂਦਰੀ ਪੂਲ ਵਿੱਚ 35 ਤੋਂ 40% ਚੌਲਾਂ ਅਤੇ 25 ਤੋਂ 30% ਕਣਕ ਦਾ ਯੋਗਦਾਨ ਪਾ ਰਿਹਾ ਹੈ। ਹਰ ਸਾਲ ਦੇਸ਼ ਦੇ 80 ਕਰੋੜ ਲੋਕਾਂ ਨੂੰ ਸਬਸਿਡੀ 'ਤੇ 60-62 ਮਿਲੀਅਨ ਟਨ ਕਣਕ ਅਤੇ ਚੌਲ ਦਿੱਤੇ ਜਾਂਦੇ ਹਨ। ਅਜਿਹੀ ਭਲਾਈ ਸਕੀਮ ਪੰਜਾਬ ਦੇ ਯੋਗਦਾਨ ਨਾਲ ਹੀ ਸੰਭਵ ਹੈ।

Punjab: CM Bhagwant Mann

ਸੀਐਮ ਭਗਵੰਤ ਮਾਨ ਦਾ ਟਵੀਟ
ਇਸ ਬਾਰੇ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਉਹਨਾਂ ਨੇ ਲਿਖਿਆ," MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomarਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ।"

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਆਈ.ਏ.ਐਸ. ਅਧਿਕਾਰੀ ਸੰਜੈ ਅਗਰਵਾਲ ਦੀ ਅਗਵਾਈ ਵਿੱਚ ਐਮ.ਐਸ.ਪੀ. ਬਾਰੇ ਕਮੇਟੀ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਵੱਖ-ਵੱਖ ਸੂਬਿਆਂ ਦੇ ਮਾਹਿਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੈਂਬਰ ਦੇ ਤੌਰ ਉਤੇ ਸ਼ਾਮਲ ਕੀਤਾ ਗਿਆ ਹੈ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕੀਤਾ ਕਿ ਪੰਜਾਬ ਨੂੰ ਇਸ ਕਮੇਟੀ ਵਿਚ ਕੋਈ ਨੁਮਾਇੰਦਗੀ ਨਹੀਂ ਦਿੱਤੀ ਗਈ, ਜਦਕਿ ਪੰਜਾਬ ਐਮ.ਐਸ.ਪੀ. ਪ੍ਰਣਾਲੀ ਦੀ ਸ਼ੁਰੂਆਤ ਤੋਂ ਹੀ ਇਸ ਨੂੰ ਸਫ਼ਲਤਾ ਨਾਲ ਲਾਗੂ ਕਰਦਾ ਆ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2021-22 ਦੌਰਾਨ ਵਿਸ਼ਵ ਪੱਧਰ ਉਤੇ 54 ਮਿਲੀਅਨ ਟਨ ਚੌਲਾਂ ਦੀ ਬਰਾਮਦ ਹੋਈ, ਜਿਸ ਵਿੱਚ ਭਾਰਤ ਦਾ ਯੋਗਦਾਨ 21.5 ਮਿਲੀਅਨ ਟਨ (ਕੁੱਲ ਬਰਾਮਦ ਦਾ ਤਕਰੀਬਨ 40 ਫੀਸਦੀ) ਰਿਹਾ। ਉਨ੍ਹਾਂ ਦੱਸਿਆ ਕਿ ਚੌਲ ਪੰਜਾਬੀਆਂ ਦੀ ਖੁਰਾਕ ਵਿੱਚ ਆਮ ਤੌਰ ਉਤੇ ਸ਼ਾਮਲ ਨਾ ਹੋਣ ਬਾਵਜੂਦ ਪੰਜਾਬ ਚੌਲਾਂ ਦੀ ਬਰਾਮਦ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆਉਣ ਅਤੇ ਦੇਸ਼ ਨੂੰ ਖੁਰਾਕ ਪੱਖੋਂ ਸਰਪਲੱਸ ਬਣਾਉਣ ਵਿੱਚ ਪੰਜਾਬ ਵੱਲੋਂ ਨਿਭਾਈ ਮੁੱਖ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਐਮ.ਐਸ.ਪੀ. ਬਾਰੇ ਕਮੇਟੀ ਦਾ ਮੁੜ ਗਠਨ ਕਰ ਕੇ ਸੂਬੇ ਨੂੰ ਇਸ ਵਿੱਚ ਬਣਦੀ ਨੁਮਾਇੰਦਗੀ ਜ਼ਰੂਰ ਦਿੱਤੀ ਜਾਵੇ।

MSP ਕਮੇਟੀ ਨੂੰ ਲੈ ਕੇ CM ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ ,ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਕੀਤੀ ਮੰਗ

ਕੇਂਦਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਅੰਦੋਲਨ 378 ਦਿਨਾਂ ਤੱਕ ਚੱਲਿਆ। ਅੰਦੋਲਨ ਨੂੰ ਖਤਮ ਕਰਦੇ ਹੋਏ, ਇਹ ਫੈਸਲਾ ਕੀਤਾ ਗਿਆ ਸੀ ਕਿ ਕੇਂਦਰ ਇੱਕ ਐਮਐਸਪੀ ਕਮੇਟੀ ਬਣਾਏਗਾ। ਲੰਬੇ ਇੰਤਜ਼ਾਰ ਤੋਂ ਬਾਅਦ ਕੇਂਦਰ ਨੇ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੇ 29 ਮੈਂਬਰ ਹਨ।

-PTC News

  • Share