Advertisment

CM ਚੰਨੀ ਤੇ ਕੈਬਨਿਟ ਮੰਤਰੀ ਸ੍ਰੀ ਕਰਤਾਰਪੁਰ ਸਾਹਿਬ ਲਈ ਹੋਏ ਰਵਾਨਾ

author-image
Riya Bawa
Updated On
New Update
CM ਚੰਨੀ ਤੇ ਕੈਬਨਿਟ ਮੰਤਰੀ ਸ੍ਰੀ ਕਰਤਾਰਪੁਰ ਸਾਹਿਬ ਲਈ ਹੋਏ ਰਵਾਨਾ
Advertisment
ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਸਿਲਸਿਲਾ ਦੂਜੇ ਦਿਨ ਦੀ ਸਵੇਰ ਤੋਂ ਸ਼ੁਰੂ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਦੀ ਅਗਵਾਈ ਹੇਠ ਸੂਬੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦਾ ਵਫ਼ਦ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਿਆ ਹੈ।
Advertisment
ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਪਹਿਰ ਇਕ ਵਜੇ ਸਰਹੱਦ ਪਾਰ ਕੀਤੀ। ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ। publive-image ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ। ਚਰਨਜੀਤ ਸਿੰਘ ਚੰਨੀ ਨੇ ਗੁਰਪੁਰਬ ਜਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। Full Punjab Cabinet In 1st Delegation To Kartarpur Sahib: Chief Minister Charanjit Singh Channi ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵਿਦੇਸ਼ ਮੰਤਰਾਲੇ ਨੇ 18 ਜਾਂ 19 ਨਵੰਬਰ ਨੂੰ ਕਰਤਾਰਪੁਰ ਆਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਸਗੋਂ ਉਨ੍ਹਾਂ ਨੂੰ ਗੁਰਪੁਰਬ ਤੋਂ ਇਕ ਦਿਨ ਬਾਅਦ 20 ਨਵੰਬਰ ਦੀ ਇਜਾਜ਼ਤ ਦਿੱਤੀ ਗਈ ਹੈ। ਨਵਜੋਤ ਸਿੰਘ ਸਿੱਧੂ ਨੇ 18 ਨਵੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀਆਂ ਸਮੇਤ ਧਾਰਮਿਕ ਅਸਥਾਨ ਦੇ ਦਰਸ਼ਨ ਕਰਨੇ ਸਨ।
Advertisment
Punjab Cm Charanjit Channi Will Visit Shri Kartarpur Gurudwara With His Cabinet - Kartarpur Corridor: आज मंत्रियों के साथ दर्शन करने जाएंगे सीएम चन्नी, सिद्धू को नहीं मिली साथ जाने की ... ਦੱਸ ਦਈਏ ਕਿ ਕੋਵਿਡ-19 ਮਹਾਮਾਰੀ ਕਾਰਨ ਮਾਰਚ 2020 ਤੋਂ ਮੁਲਤਵੀ ਕੀਤੀ ਗਈ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦਾ ਐਲਾਨ ਸ਼ੁੱਕਰਵਾਰ ਨੂੰ ਮਨਾਈ ਜਾਣ ਵਾਲੀ ਗੁਰੂ ਨਾਨਕ ਜਯੰਤੀ ਤੋਂ ਤਿੰਨ ਦਿਨ ਪਹਿਲਾਂ ਕੀਤਾ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। Laudatory' says Punjab CM Channi on reopening of Kartarpur Corridor, several leaders welcome move | Latest News India - Hindustan Times publive-image -PTC News-
punjab charanjit-singh-channi punjab-cabinet kartarpur-corridor gurpurab kartarpur
Advertisment

Stay updated with the latest news headlines.

Follow us:
Advertisment