Advertisment

ਕਪੂਰਥਲਾ ’ਚ ਵਾਪਰੀ ਘਟਨਾ ’ਤੇ ਬੋਲੇ CM ਚੰਨੀ !, ਕਿਹਾ- ਨਹੀਂ ਸਾਹਮਣੇ ਆਈ ਬੇਅਦਬੀ ਦੀ ਗੱਲ

author-image
Riya Bawa
New Update
ਕਪੂਰਥਲਾ ’ਚ ਵਾਪਰੀ ਘਟਨਾ ’ਤੇ ਬੋਲੇ CM ਚੰਨੀ !, ਕਿਹਾ- ਨਹੀਂ ਸਾਹਮਣੇ ਆਈ ਬੇਅਦਬੀ ਦੀ ਗੱਲ
Advertisment
ਚੰਡੀਗੜ੍ਹ: ਪੰਜਾਬ 'ਚ ਵੱਖ ਵੱਖ ਥਾਵਾਂ 'ਤੇ ਹੋਈਆਂ ਬੇਅਦਬੀਆਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸੂਬਾ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ, ਜਿਸ ਦੌਰਾਨ ਬੀਤੇ ਦਿਨੀਂ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੌਰਾਨ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੋ ਉਹਨਾਂ ਨੇ ਚੰਡੀਗੜ੍ਹ 'ਚ ਹੋਈ ਪ੍ਰੈਸ ਵਾਰਤਾ ਦੌਰਾਨ ਦਿੱਤਾ। No evidence of sacrilege at Kapurthala Gurdwara: Charanjit Singh Channiਉਹਨਾਂ ਕਿਹਾ ਕਪੂਰਥਲਾ ’ਚ ਹੋਈ ਘਟਨਾ ’ਤੇ ਹੁਣ ਤੱਕ ਇਹ ਸਾਹਮਣੇ ਆਇਆ ਹੈ ਕਿ ਕਪੂਰਥਲਾ ’ਚ ਕੋਈ ਵੀ ਬੇਅਦਬੀ ਦੀ ਗੱਲ ਸਾਹਮਣੇ ਨਹੀਂ ਆਈ ਹੈ ਅਤੇ ਲੋਕਾਂ ਦੀ ਭੀੜ ਵੱਲੋਂ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ’ਚ ਪੰਜਾਬ ਪੁਲਸ ਵੱਲੋਂ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਹੋਰ ਪੜ੍ਹੋ:
Advertisment
ਬਿਕਰਮ ਮਜੀਠੀਆ 'ਤੇ FIR ਦਰਜ ਹੋਣ ਖ਼ਿਲਾਫ਼ ਯੂਥ ਅਕਾਲੀ ਦਲ ਦਾ ਹੱਲਾ ਬੋਲ, ਸਰਕਾਰ ਨੂੰ ਪਾਈਆਂ ਲਾਹਨਤਾਂ ਜ਼ਿਕਰਯੋਗ ਹੈ ਕਿ 19 ਦਸੰਬਰ ਨੂੰ ਕਪੂਰਥਲਾ ਦੇ ਨਿਜ਼ਾਮਪੁਰ ’ਚ ਗੁਰਦੁਆਰਾ ਸਹਿਬ ’ਚ ਨੌਜਵਾਨ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ’ਚ ਇਕ ਨੌਜਵਾਨ ਦਾ ਸੰਗਤ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ। publive-imageਇਹ ਵਾਰਦਾਤ ਤੜਕੇ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ ਸੀ ਅਤੇ ਲੋਕਾਂ ਨੇ ਮੌਕੇ ’ਤੇ ਨੌਜਵਾਨ ਨੂੰ ਫੜ ਕੇ ਪਹਿਲਾਂ ਉਸ ਦਾ ਕੁਟਾਪਾ ਚਾੜਿਆ। ਗੁੱਸੇ ’ਚ ਆਈ ਭੀੜ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਰੋਡ ਵੀ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। publive-image -PTC News-
punjabi-news kapurthala cm-channi incident-in-kapurthala
Advertisment

Stay updated with the latest news headlines.

Follow us:
Advertisment