Sat, May 11, 2024
Whatsapp

ਗੁਰਦਾਸਪੁਰ : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Written by  Shanker Badra -- October 20th 2021 03:35 PM
ਗੁਰਦਾਸਪੁਰ : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਗੁਰਦਾਸਪੁਰ : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਗੁਰਦਾਸਪੁਰ : ਬੀਤੇ ਦਿਨੀ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਨਾਇਕ ਮਨਦੀਪ ਸਿੰਘ ਬਾਜਵਾ ਦਾ ਅੱਜ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਪਿੰਡ ਚੱਠਾ ਜ਼ਿਲ੍ਹਾ ਗੁਰਦਾਸਪੂਰ ਵਿਚ ਹੋਇਆ ਹੈ। ਇਸ ਦੌਰਾਨ ਸ਼ਹੀਦ ਦੇ ਅੰਤਿਮ ਅਰਦਾਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਨਾਲ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਵਿਧਾਇਕ ਤ੍ਰਿਪਤ ਰਾਜਿੰਦਰ ਬਾਜਵਾ ਵੀ ਹਾਜ਼ਰ ਸਨ। [caption id="attachment_543061" align="aligncenter" width="300"] ਗੁਰਦਾਸਪੁਰ : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ[/caption] ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਸ਼ਹੀਦ ਨਾਇਕ ਮਨਦੀਪ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਮਗਰੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਨਾਂ 'ਤੇ ਸਟੇਡੀਅਮ, ਗੇਟ, ਸਕੂਲ ਦਾ ਨਾਂ ਸ਼ਹੀਦ ਦੇ ਨਾਂ 'ਤੇ , 50 ਲੱਖ ਰੁਪਏ ਅਤੇ ਨੌਕਰੀ ਦਾ ਐਲਾਨ ਕੀਤਾ ਹੈ। ਅੱਜ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਗਿਆ ਹੈ। [caption id="attachment_543059" align="aligncenter" width="300"] ਗੁਰਦਾਸਪੁਰ : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ[/caption] ਉਨ੍ਹਾਂ ਕਿਹਾ ਕਿ ਸ਼ਹੀਦ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਯਾਦ ਵਿਚ ਪਿੰਡ 'ਚ ਫ਼ੁਟਬਾਲ ਸਟੇਡੀਅਮ ਬਣਾਇਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਸ਼ਹੀਦ ਦੇ ਨਾਮ 'ਤੇ ਪਿੰਡ 'ਚ ਯਾਦਗਾਰੀ ਗੇਟ ਬਣਵਾਇਆ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਵੱਲੋਂ ਅੱਜ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਦੱਸ ਦਈਏ ਕਿ ਸ਼ਹੀਦ ਮਨਦੀਪ ਸਿੰਘ ਬਾਜਵਾ ਫ਼ੁੱਟਬਾਲ ਦੇ ਖਿਡਾਰੀ ਸਨ। [caption id="attachment_543060" align="aligncenter" width="300"] ਗੁਰਦਾਸਪੁਰ : ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ[/caption] ਇਸ ਮੌਕੇ ਸ਼ਹੀਦ ਮਨਦੀਪ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਕਿਹਾ ਮੈਨੂੰ ਬਹੁਤ ਮਾਣ ਹੈ ਕਿ ਮਨਦੀਪ ਨੇ ਦੇਸ਼ ਲਈ ਸ਼ਹੀਦੀ ਪਾ ਕੇ ਗਿਆ ਹੈ। ਸ਼ਹੀਦ ਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਅੱਜ ਮਨਦੀਪ ਸਿੰਘ ਦੀ ਅੰਤਿਮ ਅਰਦਾਸ ਸੀ। ਪੰਜਾਬ ਦੇਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਮਿਲ ਹੋਏ ਸਨ ਅਤੇ ਉਨ੍ਹਾਂ ਨੇ ਪਰਿਵਾਰ ਨੂੰ ਹਰ ਤਰ੍ਹਾਂ ਨਾਲ ਮਦਦ ਦੇਣ ਦਾ ਭਰੋਸਾ ਦਿੱਤਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਮੈਂ ਬੱਚਿਆਂ ਨੂੰ ਵੀ ਦੇਸ਼ ਦੀ ਸੇਵਾ ਲਈ ਭੇਜਾਂਗੀ। -PTCNews


Top News view more...

Latest News view more...