ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਅੱਜ ਸ਼ਾਮ PM ਮੋਦੀ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ : ਦਿੱਲੀ ਲਈ ਰਵਾਨਾ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਝੋਨੇ ਦੀ ਫ਼ਸਲ ਦੀ ਖਰੀਦ ਨੂੰ ਲੈ ਕੇ ਅਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ 'ਤੇ ਵਿਚਾਰ ਚਰਚਾ ਹੋ ਸਕਦੀ ਹੈ।
ਦਰਅਸਲ 'ਚ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਵਿਚ ਅਚਾਨਕ 10 ਦਿਨ ਦੀ ਦੇਰੀ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ।ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।
ਕਾਰਨ ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿਚ ਹੋਈ ਬਾਰਿਸ਼ ਦੇ ਕਾਰਨ ਝੋਨੇ ਵਿੱਚ ਨਮੀ ਹੈ ਅਤੇ ਇਸ ਨੂੰ ਖਰੀਦਿਆ ਨਹੀਂ ਜਾ ਸਕਦਾ। ਜਦੋਂ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਮੀਂਹ ਦਾ ਅਜਿਹਾ ਕੋਈ ਪ੍ਰਭਾਵ ਨਹੀਂ ਹੈ। ਦੱਸ ਦਈਏ ਕਿ ਇਸ ਵਾਰ ਸੂਬੇ ਵਿਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ।
-PTCNews