Thu, Apr 25, 2024
Whatsapp

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

Written by  Jashan A -- October 26th 2019 05:27 PM
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਤਿਉਹਾਰ ਨੂੰ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ; ਪਰਾਲੀ ਨਾ ਸਾੜਨ ਦੀ ਵੀ ਕੀਤੀ ਅਪੀਲ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਵਾਸੀ ਇਹ ਤਿਉਹਾਰ ਵਾਤਾਵਰਣ ਪੱਖੀ ਹੋ ਕੇ ਮਨਾਉਣਗੇ ਅਤੇ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲਿਆਵੇਗਾ। ਉਹਨਾਂ ਇਸ ਦੇ ਨਾਲ ਹੀ ਪਰਾਲੀ ਨਾ ਸਾੜਨ ਦੇ ਖਤਰਨਾਕ ਰੁਝਾਨ ਨੂੰ ਰੋਕਣ ਦੀ ਵੀ ਅਪੀਲ ਕੀਤੀ। ਦੀਵਾਲੀ ਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿੱਤਾ।ਉਨ੍ਹਾਂ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਵੀ ਪ੍ਰੇਰਿਆ ਅਤੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲ਼ੀ ਨੂੰ ਨਾ ਸਾੜਨ ਤੋਂ ਜਾਂ ਅਸੀਂ ਆਪਣੇ ਲਈ ਅਤੇ ਆਉਣ ਵਾਲੀਆਂ ਪੀੜੀਆਂ ਲਈ ਸਾਫ਼ ਸੁਥਰਾ ਤੇ ਸ਼ੁੱਧ ਵਾਤਾਵਰਣ ਸਿਰਜ ਸਕੀਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਅਸੀਂ ਰਵਾਇਤੀ ਤਰੀਕੇ ਨਾਲ ਮਨਾਉਂਦੇ ਹੋਏ ਖ਼ੁਸ਼ੀ ਤੇ ਚਾਵਾਂ ਦੇ ਦੀਵੇ ਬਾਲੀਏ।ਨਾਲ ਹੀ ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਦੀਵਾਲੀ ਅਜਿਹੇ ਲੋਕਾਂ ਦੇ ਜੀਵਨ ’ਚੋਂ ਹਨੇਰਿਆਂ ਨੂੰ ਦੂਰ ਕਰ ਦੇਵੇਗੀ। ਮੁੱਖ ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ।ਇਹ ਦਿਵਸ 1612 ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਨੂੰ ਛੁਡਾਉਣ ਦੀ ਖ਼ੁਸ਼ੀ ਵਿੱਚ ਮਨਾਇਆ ਜਾਂਦਾ ਹੈ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਭਗਵਾਨ ਵਿਸ਼ਵਕਰਮਾ ਜੀ ਦੀ ਹੁਨਰਮੰਦੀ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ੍ਹਾਂ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ। -PTC News


Top News view more...

Latest News view more...