Tue, Sep 15, 2026
Whatsapp

ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ

Reported by:  PTC News Desk  Edited by:  Shanker Badra -- July 12th 2018 06:01 PM
ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ

ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ

ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਸਮੂਹ ਸਿੱਖ ਭਾਈਚਾਰੇ ਨੂੰ ਮਹਾਨ ਗੁਰੂ ਸਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ ਨਸ਼ਿਆਂ ਦੀ ਬੀਮਾਰੀ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੀ ਬੇਨਤੀ ਕੀਤੀ ਹੈ।ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਸਿੱਖ ਦਿ੍ਰਸ਼ਟੀ ਤੋਂ ਜਦੋਂ ਵੀ ਕੋਈ ਸੰਕਟ ਉਤਪੰਨ ਹੁੰਦਾ ਰਿਹਾ ਹੈ ਤਾਂ ਉਸ ਨੂੰ ਸੁਲਝਾਉਣ ਲਈ ਸਿੱਖ ਪੰਥ ਦਾ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਹਿਮ ਭੂਮਿਕਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਦੀ ਵਸੋਂ ਦੇ ਵੱਡੇ ਹਿੱਸੇ ਨੂੰ ਕਈ ਵਰਿਆਂ ਤੋਂ ਨਸ਼ਿਆਂ ਦੇ ਕੋਹੜ ਨੇ ਜਕੜਿਆ ਹੋਇਆ ਹੈ।ਸਿੱਖ ਪਰਿਵਾਰਾਂ ਦੇ ਬਹੁਤ ਸਾਰੇ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ।ਮੁੱਖ ਮੰਤਰੀ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਇਹ ਸਮੱਸਿਆ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਜੋ ਪੂਰੀ ਤਰਾਂ ਸਿੱਖ ਰਹੁ-ਰੀਤਾਂ ਦੇ ਖਿਲਾਫ਼ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੀ ਲਾਹਨਤ ਨੂੰ ਵੱਡੀ ਚੁਣੌਤੀ ਮੰਨਦਿਆਂ ਸੂਬਾ ਸਰਕਾਰ ਨੇ ਵਿਆਪਕ ਪੱਧਰ ’ਤੇ ਨਸ਼ਾ-ਵਿਰੋਧੀ ਮੁਹਿੰਮ ਵਿੱਢੀ ਹੋਈ ਹੈ ਪਰ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੇ ਉਪਰਾਲਿਆਂ ਨੂੰ ਹੋਰ ਬਲਵਾਨ ਅਤੇ ਗਤੀਸ਼ੀਲ ਕਰਨ ਦੀ ਲੋੜ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK