ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ,ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ।

ਉਹਨਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿ੍ਰੜ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।

-PTC News