ਧਰਮ ਅਤੇ ਵਿਰਾਸਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ

By Joshi -- August 21, 2017 5:08 pm -- Updated:Feb 15, 2021

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 413ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

cm greets people on sri guru granth sahib ji parkash purab

ਪ੍ਰਕਾਸ਼ ਪੁਰਬ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਅਧਿਆਤਮਕ ਗਿਆਨ, ਮਾਨਵੀ ਕਦਰਾਂ ਕੀਮਤਾਂ ਅਤੇ ਵਿਸ਼ਵ ਵਿਆਪੀ ਭਾਈਚਾਰੇ ਦਾ ਅਧਾਰ ਹੈ। ਉਨਾਂ ਨੇ ਲੋਕਾਂ ਨੂੰ ਵਿਸ਼ਵ ਭਰ ਵਿੱਚ ਸ਼ਾਂਤੀ, ਸਦਭਾਵਨਾ, ਪਿਆਰ, ਭਾਈਚਾਰੇ, ਸਹਿਣਸ਼ੀਲਤਾ, ਮਾਨਵਤਾ ਅਤੇ ਬਰਾਬਰਤਾ ਨੂੰ ਬੜਾਵਾ ਦੇਣ ਲਈ ਪਵਿੱਤਰ ਸ੍ਰੀ ਗੁਰੂ ਗੰ੍ਰਥ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।

cm greets people on sri guru granth sahib ji parkash purab

ਸ੍ਰੀ ਗੁਰੂ ਗ੍ਰੰਥ ਸਾਹਿਬ ਦੁਨੀਆ ਭਰ ਦੇ ਸਿੱਖਾਂ ਲਈ ਸਤਿਕਾਰਯੋਗ ਅਤੇ ਮਾਨਵਤਾ ਲਈ ਮਾਰਗ ਦਰਸ਼ਕ ਹੋਣ ਦਾ ਪ੍ਰਗਟਾਵਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਮੌਜੂਦਾ ਸਮੇਂ ਵਿੱਚ ਹੋਰ ਵੀ ਵਧ ਤਰਕਸੰਗਤ ਹਨ। ਉਨਾਂ ਕਿਹਾ ਕਿ ਇਕ ਨਿੱਗਰ ਸਮਾਜ ਦੀ ਸਿਰਜਣਾ ਲਈ ਸਾਨੂੰ ਸਾਰਿਆਂ ਨੂੰ ਇਨਾਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਜਾਤ, ਰੰਗ, ਨਸਲ ਅਤੇ ਧਰਮ ਤੋਂ ਉੱਪਰ ਉਠ ਕੇ ਇਕ ਬਰਾਬਰੀ ਵਾਲਾ ਸਮਾਜ ਬਣਾਉਣਾ ਚਾਹੀਦਾ ਹੈ।

—PTC News

  • Share