Thu, Apr 25, 2024
Whatsapp

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

Written by  Shanker Badra -- August 29th 2018 06:37 PM -- Updated: August 30th 2018 01:33 PM
ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ ਵਚਨਬੱਧਤਾ ਪ੍ਰਗਟਾਈ ਹੈ।ਅਮਰੀਕਾ ਦੇ ਰਾਜਦੂਤ ਕੇਨੱਥ ਇਆਨ ਜਸਟਰ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਜਸਟਰ ਦੇ ਵਿਚਾਰਾਂ ਨਾਲ ਸਹਿਮਤੀ ਪ੍ਰਗਟਾਈ ਜਿਨਾਂ ਨੇ ਪ੍ਰਾਈਵੇਟ ਸੈਕਟਰ ਦੇ ਸਸ਼ਕਤੀਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਸੀ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਨਿੱਜੀ ਸੈਕਟਰ ਨੂੰ ਵੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਦੀ ਨਵੀਂ ਸਨਅਤੀ ਨੀਤੀ ਇਸ ਸੇਧ ਵਿੱਚ ਹੀ ਤਿਆਰ ਕੀਤੀ ਗਈ ਹੈ।ਅਮਰੀਕਾ ਦੇ ਰਾਜਦੂਤ ਸ੍ਰੀ ਜਸਟਰ ਅੱਜ ਦੁਪਹਿਰ ਮੁੱਖ ਮੰਤਰੀ ਨੂੰ ਮਿਲਣ ਆਏ ਸਨ। ਮੁੱਖ ਮੰਤਰੀ ਨੇ ਦੌਰੇ ’ਤੇ ਆਏ ਵਫ਼ਦ ਨੂੰ ਦੱਸਿਆ ਕਿ ਉਨਾਂ ਨੇ 1985 ਵਿੱਚ ਸੂਬੇ ਦੇ ਖੇਤੀਬਾੜੀ ਮੰਤਰੀ ਹੁੰਦੇ ਹੋਏ ਅਮਰੀਕਾ ਦੀ ਅੰਤਰਰਾਸ਼ਟਰੀ ਕੰਪਨੀ ਪੈਪਸੀਕੋ ਨੂੰ ਸੰਗਰੂਰ ਜ਼ਿਲੇ ’ਚ ਆਲੂਆਂ ਦੇ ਚਿਪਸ ਬਣਾਉਣ ਦਾ ਪਲਾਂਟ ਲਾਉਣ ਵਾਸਤੇ ਜ਼ੋਰ ਦਿੱਤਾ ਜੋ ਸ਼ਾਇਦ ਪੰਜਾਬ ਵਿੱਚ ਪਹਿਲੀ ਬਹੁ-ਰਾਸ਼ਟਰੀ ਕੰਪਨੀ (ਐਮ.ਐਨ.ਸੀ) ਸੀ।ਉਨਾਂ ਕਿਹਾ ਕਿ ਨਵੀਂ ਸਨਅਤੀ ਦਾ ਉਦੇਸ਼ ਉਨਾਂ ਨਿਵੇਸ਼ਕਾਂ ਅਤੇ ਉੱਦਮੀਆਂ ਨੂੰ ਰਿਆਇਤਾਂ ਅਤੇ ਲਾਭ ਮੁਹਈਆ ਕਰਵਾਉਣ ’ਤੇ ਕੇਂਦਰਿਤ ਹੈ ਜੋ ਸੂਬੇ ਵਿੱਚ ਆਪਣੇ ਉਦਮਾਂ ਸਥਾਪਤ ਕਰਨ ਲਈ ਉਤਸੁਕ ਹਨ।ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟ ਕੀਤਾ ਕਿ ਪੰਜਾਬ ਛੇਤੀਂ ਹੀ ਦੇਸ਼ ਵਿੱਚ ਨਿਵੇਸ਼ ਦੇ ਪੱਖ ਤੋਂ ਸਭ ਤੋਂ ਪੰਸਦੀਦਾ ਖੇਤਰ ਵਜੋਂ ਉਭਰੇਗਾ।ਉਨਾਂ ਕਿਹਾ ਕਿ ਨਿਵੇਸ਼ਕਾਂ ਪੱਖੀ ਇਸ ਸਨਅਤੀ ਨੀਤੀ ਵਿੱਚ ਉਦਯੋਗ ਨੂੰ ਬਿਨਾਂ ਕਿਸੇ ਰੁਕਾਵਟ ਤੋਂ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਤੋਂ ਇਲਾਵਾ ਹੋਰ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ।ਉਨਾਂ ਨੇ ਜਸਟਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨਾਂ ਅਮਰੀਕੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਮੁਹਈਆ ਕਰਵਾਏਗੀ ਜੋ ਸੂਬੇ ਵਿੱਚ ਸਨਅਤੀ ਇਕਾਈਆਂ ਸਥਾਪਤ ਕਰਨ ਦੀ ਇੱਛਾ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਬਹੁਤ ਜ਼ਿਆਦਾ ਹਨ ਅਤੇ ਸੂਬਾ ਸਰਕਾਰ ਉਨਾਂ ਨੂੰ ਪੂਰੀਆਂ ਕਰਨ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਸੂਬੇ ਵਿੱਚ ਅੱਤਵਾਦ ਦੇ ਦੌਰਾਨ ਹਿਜਰਤ ਕਰ ਚੁੱਕੀ ਸਨਅਤ ਹੁਣ ਮੁੜ ਆ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਕੇਂਦਰ ਨਾਲ ਬਹੁਤ ਵਧੀਆ ਸਬੰਧ ਹਨ ਜੋ ਸੂਬੇ ਲਈ ਸਹਾਈ ਹੁੰਦੇ ਹਨ।ਉਨਾਂ ਨੇ ਭਾਰਤ ਦੀ ਅਨੇਕਤਾ ’ਚ ਏਕਤਾ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਫਿਰਕੂ ਸਦਭਾਵਨਾ ਦੀ ਮਹੱਤਤਾ ਦੀ ਗੱਲ ਵੀ ਕੀਤੀ।ਉਨਾਂ ਕਿਹਾ ਕਿ ਇੱਥੇ ਕਿਸੇ ਕਿਸਮ ਦੇ ਕੱਟੜਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਉਨਾਂ ਦੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਗੁਨਾਹਗਾਰਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਲਈ ਬਕਾਇਦਾ ਬਿਲ ਲਿਆਂਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਦਾ ਮਹਿਜ਼ ਦੋ ਫੀਸਦੀ ਜ਼ਮੀਨੀ ਰਕਬਾ ਹੋਣ ਦੇ ਬਾਵਜੂਦ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਜੋ ਮੁਲਕ ਦੇ ਅੰਨ ਭੰਡਾਰ ਵਿੱਚ 40 ਫੀਸਦੀ ਦਾ ਯੋਗਦਾਨ ਪਾ ਰਿਹਾ ਹੈ।ਉਨਾਂ ਕਿਹਾ, ‘‘ਸਾਡੇ ਲਈ ਹੁਣ ਵੇਲਾ ਆ ਗਿਆ ਹੈ ਕਿ ਖੇਤੀ ਅਰਥਚਾਰੇ ਤੋਂ ਅਤਿ ਆਧੁਨਿਕ ਉਦਯੋਗ ’ਚ ਪ੍ਰਵੇਸ਼ ਕੀਤਾ ਜਾਵੇ ਕਿਉਂਜੋ ਸਾਡੇ ਰਵਾਇਤੀ ਖੇਤੀ ਪਹਿਲਾਂ ਹੀ ਹਾਸ਼ਿਏ ’ਤੇ ਪਹੁੰਚ ਚੁੱਕੀ ਹੈ। -PTCNews


Top News view more...

Latest News view more...