ਮੁੱਖ ਖਬਰਾਂ

CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By Pardeep Singh -- July 11, 2022 2:24 pm -- Updated:July 11, 2022 2:35 pm

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੂਰੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

ਤੁਹਾਨੂੰ ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰੀ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਨਤਮਸਤਕ ਹੋਏ।

ਇਸ ਮੌਕੇੇ ਮਾਨ ਸਮੇਤ ਸਾਰਾ ਪਰਿਵਾਰ ਭਾਵ ਭਗਵੰਤ ਮਾਨ ਦੀ ਪਤਨੀ, ਮਾਤਾ ਅਤੇ ਭੈਣ ਵੀ ਨਾਲ ਮੌਜੂਦ ਸਨ।

ਇਸ ਮੌਕੇ ਸੰਗਤਾਂ ਵਿਚੋਂ ਕਈਆ ਨੇ ਮੁੱਖ ਮੰਤਰੀ ਨਾਲ ਸੈਲਫੀ ਵੀ ਲਈ ਅਤੇ ਇਸ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

ਸੀਐਮ ਮਾਨ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਏ ਉਸ ਵਕਤ ਲੋਕਾਂ ਨੇ ਮਾਨ ਨੂੰ ਸ਼ਗਨ ਵੀ ਦਿੱਤਾ।

ਇਸ ਮੌਕੇ ਮਾਨ ਦਾ ਕਹਿਣਾ ਹੈ ਕਿ ਮੈਂ ਗੁਰੂ ਸਾਹਬ ਦਾ ਅਸ਼ੀਰਵਾਦ ਲੈਣ ਆਇਆ ਸੀ। ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਕਿ ਸਭ ਨੇ ਮੈਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦਾ ਪਾਣੀ ਅਤੇ ਵਾਤਾਵਰਨ ਨੂੰ ਬਚਾਉਣਾ ਸਾਡਾ ਪਹਿਲਾ ਉਦੇਸ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਫੈਸਲੇ ਮੁੱਖ ਮੰਤਰੀ ਹੀ ਕਰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੱਤੇਵਾੜਾ ਦੇ ਜੰਗਲਾਂ ਨੂੰ ਟੂਰਇਜ਼ਮ ਵੱਲ ਲੈ ਕੇ ਜਾਵਾਂਗੇ। ਉਨ੍ਹਾਂ ਨੇ ਕਾਂਗਰਸ ਦਾ ਮੰਤਰੀ 500 ਰੁਪਏ ਦਾ ਦਰਖਤ ਵੇਚ ਕੇ ਖਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦੀ ਰਾਇ ਨਾਲ ਹੀ ਕੰਮ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਹੈ ਕਿ ਬਹੁਤ ਜਲਦੀ ਪੰਜਾਬ ਨਸ਼ਾ ਮੁਕਤ ਹੋਵੇਗਾ।

ਇਹ ਵੀ ਪੜ੍ਹੋ:SGPC ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਰਤਨ ਸਿੰਘ ਜ਼ੱਫਰਵਾਲ ਦੇ ਚਲਾਣੇ ’ਤੇ ਕੀਤਾ ਦੁੱਖ ਸਾਂਝਾ

-PTC News

  • Share