adv-img
ਮੁੱਖ ਖਬਰਾਂ

CM ਮਾਨ ਦੀ ਪਤਨੀ ਦਾ ਵਿਰੋਧ, ਕਾਰ ਦਾ ਕੀਤਾ ਘਿਰਾਓ

By Pardeep Singh -- October 1st 2022 03:24 PM -- Updated: October 1st 2022 03:31 PM

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ ਕੀਤਾ ਗਿਆ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਸਨ।

ਇਸ ਮੌਕੇ ਜੀਓਜੀ ਸਕੀਮ ਬੰਦ ਕਰਨ ਦਾ ਵਿਰੋਧ ਕਰ ਰਹੇ ਸਾਬਕਾ ਸੈਨਿਕਾਂ ਵੱਲੋਂ ਡਾ. ਗੁਰਪ੍ਰੀਤ ਕੌਰ ਦਾ ਵਿਰੋਧ ਕੀਤਾ ਗਿਆ। ਜਦੋਂ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਉਹ ਵਾਪਸ ਜਾ ਰਹੇ ਸਨ ਤਾਂ ਪ੍ਰਦਰਸ਼ਨ ਕਰ ਰਹੇ ਸਾਬਕਾ ਫੌਜੀਆਂ ਵੱਲੋਂ ਗੱਡੀ ਦਾ ਘਿਰਾਓ ਕੀਤਾ ਗਿਆ। ਇਸ ਵਿਚਕਾਰ ਪੁਲਿਸ ਅਤੇ ਜੀੳ ਜੀ ਸਾਬਕਾ ਸੈਨਿਕਾਂ ਵਿਚਕਾਰ ਹਲਕਾ ਧੱਕਾ-ਮੁੱਕੀ ਹੋਈ।

ਇਹ ਵੀ ਪੜ੍ਹੋ:ਪਨਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਖੁੱਦ 'ਤੇ ਛਿੜਕਿਆ ਪੈਟਰੋਲ, ਖੁਦਕੁਸ਼ੀ ਦੀ ਦਿੱਤੀ ਚਿਤਾਵਨੀ

-PTC News

  • Share