Sat, Apr 20, 2024
Whatsapp

ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਭਾਰਤੀ ਮੂਲ ਦੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਦਿਵਾਇਆ ਭਰੋਸਾ

Written by  Jashan A -- June 24th 2019 07:49 PM
ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਭਾਰਤੀ ਮੂਲ ਦੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਦਿਵਾਇਆ ਭਰੋਸਾ

ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਭਾਰਤੀ ਮੂਲ ਦੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਦਿਵਾਇਆ ਭਰੋਸਾ

ਮੁੱਖ ਮੰਤਰੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਭਾਰਤੀ ਮੂਲ ਦੇ ਲੋਕਾਂ ਨੂੰ ਪੂਰੀ ਸਹਾਇਤਾ ਦੇਣ ਦਾ ਇੰਗਲੈਂਡ ਦੇ ਸਫ਼ੀਰ ਨੂੰ ਦਿਵਾਇਆ ਭਰੋਸਾ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨਾਂ ਦੀ ਸਰਕਾਰ ਵੱਲੋਂ ਪੂਰੀ ਸਹਾਇਤਾ ਦੇਣ ਲਈ ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ। ਸ੍ਰੀ ਐਂਡਰਿਉ ਆਯਰ ਮੁੱਖ ਮੰਤਰੀ ਨੂੰ ਅੱਜ ਦੁਪਹਿਰ ਮਿਲੇ। ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ ਅਪੀਲ ਕਰਨਗੇ ਕਿ ਉਹ ਇਸ ਮਹਾਨ ਸਮਾਰੋਹ ਮੌਕੇ ਭਾਰਤੀ ਮੂਲ ਖਾਸਕਰ ਪੰਜਾਬੀਆਂ ਨੂੰ ਵੀਜਾ ਦੇਣ ਵਿੱਚ ਉਦਾਰਵਾਦੀ ਪਹੁੰਚ ਅਪਣਾਉਣ ਲਈ ਇੰਗਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਨਿਰਦੇਸ਼ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਪਹਿਲਾਂ ਹੀ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ ਜਿਥੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਤਕਰੀਬਨ 17 ਸਾਲ ਗੁਜਾਰੇ ਸਨ ਅਤੇ ਗਿਆਨ ਹਾਸਲ ਕੀਤਾ ਸੀ। ਉਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਬਟਾਲਾ ਅਤੇ ਡੇਰਾਬਾਬਾ ਨਾਨਕ ਵਰਗੀਆਂ ਹੋਰ ਥਾਵਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਹੋਰ ਪੜ੍ਹੋ: ਮੁੱਖ ਮੰਤਰੀ ਨੇ ਆਪ ਦੇ ਵਿਧਾਇਕ 'ਤੇ ਹੋਏ ਕਥਿਤ ਹਮਲੇ ਬਾਰੇ ਰੋਪੜ ਦੇ ਡੀ.ਸੀ. ਤੋਂ ਮੰਗੀ ਵਿਸਤਿ੍ਤ ਰਿਪੋਰਟ ਆਯਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਇਤਿਹਾਸਕ ਮੌਕੇ ਸ਼ਮੂਲੀਅਤ ਕਰਨ ਲਈ ਇੰਗਲੈਂਡ ਦੇ ਬਹੁਤ ਸਾਰੇ ਵਫ਼ਦ ਪੰਜਾਬ ਦਾ ਦੌਰਾ ਕਰਨ ਲਈ ਉਤਸੁਕ ਹਨ। ਉਨਾਂ ਨੇ ਅਜਿਹੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਪੇਸ਼ਕਸ਼ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ. ਐਸ. ਕਲਸੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕਿਰਤ ਿਪਾਲ ਸਿੰਘ ਹਾਜ਼ਰ ਸਨ। -PTC News


Top News view more...

Latest News view more...