Fri, Apr 26, 2024
Whatsapp

ਮੁੱਖ ਮੰਤਰੀ ਵੱਲੋਂ ਬਲਾਚੌਰ ਤੋਂ ਚਾਰ ਵਾਰ ਵਿਧਾਇਕ ਰਹੇ ਚੌਧਰੀ ਨੰਦ ਲਾਲ ਦੀ ਮੌਤ ’ਤੇ ਦੁੱਖ ਪ੍ਰਗਟ

Written by  Jashan A -- April 14th 2019 04:39 PM
ਮੁੱਖ ਮੰਤਰੀ ਵੱਲੋਂ ਬਲਾਚੌਰ ਤੋਂ ਚਾਰ ਵਾਰ ਵਿਧਾਇਕ ਰਹੇ ਚੌਧਰੀ ਨੰਦ ਲਾਲ ਦੀ ਮੌਤ ’ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਬਲਾਚੌਰ ਤੋਂ ਚਾਰ ਵਾਰ ਵਿਧਾਇਕ ਰਹੇ ਚੌਧਰੀ ਨੰਦ ਲਾਲ ਦੀ ਮੌਤ ’ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਵੱਲੋਂ ਬਲਾਚੌਰ ਤੋਂ ਚਾਰ ਵਾਰ ਵਿਧਾਇਕ ਰਹੇ ਚੌਧਰੀ ਨੰਦ ਲਾਲ ਦੀ ਮੌਤ ’ਤੇ ਦੁੱਖ ਪ੍ਰਗਟ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਲਾਚੌਰ ਤੋਂ ਚਾਰ ਵਾਰ ਰਹੇ ਵਿਧਾਇਕ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ(73) ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ ਜਿਨਾਂ ਨੇ ਅੱਜ ਸਵੇਰੇ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਆਪਣੇ ਦੋ ਪੁੱਤਰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਚੌਧਰੀ ਨੰਦ ਲਾਲ ਨੂੰ ਇਕ ਵਧੀਆ ਸਿਆਸਤਦਾਨ ਅਤੇ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਲੋਕ ਆਗੂ ਦੱਸਿਆ ਜਿਨਾਂ ਨੇ ਕੰਢੀ ਖੇਤਰ ਦੇ ਸਮੁੱਚੇ ਵਿਕਾਸ ਅਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਣਥੱਕ ਕਾਰਜ ਕੀਤਾ। ਹੋਰ ਪੜ੍ਹੋ:ਪਤੀ ਦੀ ਮੌਤ ‘ਤੇ ਨਹੀਂ ਰੋਈ ਮਹਿਲਾ ਤਾਂ ਕੋਰਟ ਨੇ ਦਿੱਤੀ ਇਹ ਸਜ਼ਾ, ਜਾਣੋ ਮਾਮਲਾ ਮੁੱਖ ਮੰਤਰੀ ਨੇ ਕਿਹਾ ਕਿ ਚੌਧਰੀ ਨੰਦ ਲਾਲ ਨੂੰ ਹੇਠਲੇ ਪੱਧਰ ’ਤੇ ਲੋਕਾਂ ਨਾਲ ਨੇੜੇ ਦੇ ਸੰਪਰਕਾਂ ਵਾਸਤੇ ਸਭਨਾਂ ਖਾਸਕਰ ਬਲਾਚੌਰ ਇਲਾਕੇ ਦੇ ਲੋਕਾਂ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਚੌਧਰੀ ਦੀ ਮੌਤ ਨਾਲ ਸਿਆਸਤ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਿਲ ਹੈ। ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਦੇ ਨਾਲ ਆਪਣੀ ਹਮਦਰਦੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਛੜੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। -PTC News


Top News view more...

Latest News view more...