ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

Captain Amarinder Singh

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ ਹੈ।ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਰਾਜ ਸੈਰ ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਪੱਤਰ ਵੀ ਲਿਖਿਆ ਹੈ।

ਮੁੱਖ ਮੰਤਰੀ ਨੇ ਫੰਡ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਵਦੇਸ਼ ਦਰਸ਼ਨ ਸਕੀਮ ਅਧੀਨ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਕੁੱਲ ਰਕਮ 99.95 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿੱਚ 30 ਫੀਸਦੀ ਹਿੱਸਾ ਬਣਦਾ ਹੈਸ਼ ਉਨਾਂ ਕਿਹਾ ਕਿ ਇਹ ਪ੍ਰਾਜੈਕਟ ਪਿਛਲੇ ਸਾਲ 2018 ਵਿੱਚ ਸਤੰਬਰ ਮਹੀਨੇ ਮਨਜ਼ੂਰ ਹੋਏ ਸਨ।

ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਮਨਾਉਣ ਲਈ ਮੁੱਖ ਮੰਤਰੀ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤਾ ਫੋਨ

ਪ੍ਰਾਜੈਕਟਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਕੀਮ ਅਧੀਨ ਹੁਸੈਨੀਵਾਲਾ ਸਰਹੱਦੀ ਖੇਤਰ ਦੇ ਵਿਕਾਸ, ਫਿਰੋਜ਼ਪੁਰ ਵਿੱਚ ਸਾਰਾਗੜੀ ਯਾਦਗਾਰ ਸਣੇ ਕਈ ਅਹਿਮ ਪ੍ਰਾਜੈਕਟ ਹਨ।ਮੁੱਖ ਮੰਤਰੀ ਨੇ ਆਪਣੇ ਲਿਖੇ ਪੱਤਰ ਵਿੱਚ ਅੱਗੇ ਕਿਹਾ ਕਿ ਪੰਜਾਬ ਦੇ ਸੈਰ ਸਪਾਟਾ ਮੰਤਰੀ ਪਹਿਲਾਂ ਹੀ ਪਿਛਲੇ ਮਹੀਨੇ ਮੀਟਿੰਗ ਵਿੱਚ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਉਠਾ ਚੁੱਕੇ ਹਨ।

-PTC News