Fri, Apr 19, 2024
Whatsapp

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

Written by  Jashan A -- June 07th 2019 03:55 PM
ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰਾਂ ਨਾਲ ਮਿਲੇ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਐਸ.ਟੀ.ਐਫ ਦੇ ਮੁਖੀ ਨੂੰ ਨਿਰਦੇਸ਼,ਚੰਡੀਗੜ੍ਹ: ਨਸ਼ਿਆਂ ਦੇ ਵਪਾਰ ਦੀ ਅੱਗੇ ਹੋਰ ਢਿੰਭਰੀ ਕੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਪੁਲਿਸ ਮੁਲਾਜ਼ਮਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਏ.ਡੀ.ਜੀ.ਪੀ (ਐਸ.ਟੀ.ਐਫ/ਡਰੱਗ) ਨੂੰ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਵਿਰੁੱਧ ਖਾਸ ਤੌਰ 'ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਬਣਾਈ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਸਰਗਰਮੀਆਂ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਨਾਲ ਕਰੜੇ ਹੱਥੀਂ ਨਿਪਟਣ ਲਈ ਪੰਜਾਬ ਪੁਲਿਸ ਦੇ ਮੁਖੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਏ.ਡੀ.ਜੀ.ਪੀ ਨੂੰ ਸਾਰੇ ਸਰਹੱਦੀ ਜ਼ਿਲਿ੍ਹਆਂ ਵਿਚ ਐਸ.ਟੀ.ਐਫ ਦੀਆਂ ਦੋ ਟੀਮਾਂ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਸਬੰਧਤ ਪੁਲਿਸ ਮੁਲਾਜ਼ਮਾਂ ਨਾਲ ਨੇੜਲਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਘਿਣਾਉਣੀਆਂ ਸਰਗਰਮੀਆਂ ਕਰਨ ਵਾਲਿਆਂ ਵਿਰੁੱਧ ਅਤਿ ਚੌਕਸੀ ਵਰਤਣ। ਹੋਰ ਪੜ੍ਹੋ:ਖੇਤੀ ਵੰਨ-ਸੁਵੰਨਤਾ ’ਤੇ ਆਪਸੀ ਸਹਿਯੋਗ ਲਈ ਡੱਚ ਸਫ਼ੀਰ ਨਾਲ ਵਿਚਾਰ-ਵਟਾਂਦਰਾ ਇਸ ਸਬੰਧ ਵਿਚ ਹੇਠਲੇ ਪੱਧਰ ਤੱਕ ਸਖ਼ਤ ਸੰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਜਗਦੀਸ਼ ਭੋਲਾ ਦੇ ਮਾਮਲੇ ਵਿਚ ਸ਼ਾਮਲ ਉਸ ਦੇ ਜੋਟੀਦਾਰਾਂ ਦੀ ਹਵਾਲਗੀ ਵਿਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਉਨ੍ਹਾਂ ਦੋਸ਼ੀਆਂ ਨੂੰ ਜਲਦੀ ਵਾਪਸ ਲਿਆਉਣ ਲਈ ਇਹ ਮਾਮਲਾ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲ ਉਠਆਉਣ ਲਈ ਮੁੱਖ ਸਕੱਤਰ ਨੂੰ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤਾਂ ਵਿਚ ਕੇਸਾਂ ਨੂੰ ਪ੍ਰਭਾਵੀ ਢੰਗ ਨਾਲ ਪੇਸ਼ ਕਰਨ ਦੇ ਵਾਸਤੇ ਪੁਲਿਸ ਮੁਲਾਜ਼ਮਾਂ ਨੂੰ ਸਮਰੱਥ ਬਣਾਉਣ ਲਈ ਉਨ੍ਹਾਂ ਨੂੰ ਵਿਵਹਾਰਕ ਸਿਖਲਾਈ ਦੇਣ ਵਾਸਤੇ ਸਾਬਕਾ ਜੱਜਾਂ, ਵਕੀਲਾਂ, ਕਾਨੂੰਨ ਮਾਹਰਾਂ ਅਤੇ ਕਾਨੂੰਨਦਾਨਾਂ ਦਾ ਇੱਕ ਪੈਨਲ ਬਣਾਉਣ ਲਈ ਸੂਬੇ ਦੇ ਐਡਵੋਕੇਟ ਜਨਰਲ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਤਸਕਰਾਂ/ਵਪਾਰੀਆਂ/ਸਮਗਲਰਾਂ ਦੇ ਮਾਮਲਿਆਂ ਦੇ ਸਬੰਧ ਵਿਚ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨੀ ਗਿਆਨ ਨਾਲ ਲੈਸ ਕੀਤਾ ਜਾਵੇ ਤਾਂ ਜੋ ਉਹ ਨਤੀਜਾਮੁਖੀ ਤਰੀਕੇ ਨਾਲ ਇਹ ਕੇਸ ਪ੍ਰਭਾਵੀ ਢੰਗ ਨਾਲ ਪੇਸ਼ ਕਰ ਸਕਣ। ਉਨ੍ਹਾਂ ਕਿਹਾ ਕਿ ਗਠਿਤ ਕੀਤਾ ਜਾਣ ਵਾਲਾ ਮਾਹਰਾਂ ਦਾ ਇਹ ਪੈਨਲ ਪੁਲਿਸ ਮੁਲਾਜ਼ਮਾਂ ਨੂੰ ਤਕਨੀਕੀ ਕਾਨੂੰਨੀ ਕਮੀਆਂ ਬਾਰੇ ਜਾਣਕਾਰੀ ਦੇਣ ਅਤੇ ਨਸ਼ਿਆਂ ਦੇ ਕੇਸਾਂ ਵਿਚ ਗਿ੍ਫਤਾਰਾਂ ਵੱਲੋਂ ਕਾਨੂੰਨੀ ਚੋਰ-ਮੋਰੀਆਂ ਦੀ ਕੀਤੀ ਜਾ ਰਹੀ ਦੁਰਵਰਤੋਂ ਬਾਰੇ ਗਿਆਨ ਮੁਹੱਈਆ ਕਰਵਾਉਣ। ਮੁੱਖ ਮੰਤਰੀ ਨੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਵਾਸਤੇ ਬੱਡੀ ਅਤੇ ਡੈਪੋ ਪ੍ਰੋਗਰਾਮਾਂ ਦੀ ਸਫਲਤਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਸਿਹਤ ਨੂੰ ਕਿਹਾ ਕਿ ਉਹ ਏਮਜ਼, ਨਵੀਂ ਦਿੱਲੀ ਵੱਲੋਂ ਕੀਤੇ ਅਧਿਐਨ ਦਾ ਮੁਲਾਂਕਣ ਕਰਨ ਤਾਂ ਜੋ ਇਨ੍ਹਾਂ ਕਲੀਨਿਕਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਹ ਅਧਿਐਨ ਓ.ਓ.ਏ.ਟੀ ਕਲੀਨਿਕਾਂ ਵਿਚ ਨਸ਼ਾ ਛਡਾਊ ਅਮਲਾਂ ਨਾਲ ਸਬੰਧਤ ਹੈ। ਮੁੱਖ ਮੰਤਰੀ ਨੇ ਨਿੱਜੀ ਨਸ਼ਾ ਛਡਾਊ ਕੇਂਦਰਾਂ ਦੇ ਕੰਮ-ਕਾਜ ਉੱਤੇ ਨਿਯਮਤ ਤੌਰ 'ਤੇ ਨਿਗਰਾਨੀ ਰੱਖਣ ਲਈ ਸਿਹਤ ਵਿਭਾਗ ਨੂੰ ਆਖਿਆ ਹੈ। ਇਹ ਕੇਂਦਰ ਨਿਮਨਪੱਧਰ ਦੀਆਂ ਸੇਵਾਵਾਂ ਦਿੰਦੇ ਹਨ ਅਤੇ ਨਸ਼ਿਆਂ ਦੇ ਇਲਾਜ ਲਈ ਬਹੁਤ ਉੱਚੀਆਂ ਦਰਾਂ ਪ੍ਰਾਪਤ ਕਰਦੇ ਹਨ। ਮੁੱਖ ਮੰਤਰੀ ਨੇ ਨਸ਼ੇ ਵਿਚ ਫਸੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਚਲਾਏ ਜਾਂਦੇ ਮੁੜ ਵਸੇਬਾ ਕੇਂਦਰਾਂ ਵਿਚ ਵਧੀਆ ਇਲਾਜ ਪ੍ਰਾਪਤ ਕਰਨ ਲਈ ਅੱਗੇ ਆਉਣ ਅਤੇ ਨਿੱਜੀ ਸੈਕਟਰ ਦੇ ਜਾਲ ਵਿਚ ਨਾ ਫੱਸਣ। ਹੋਰ ਪੜ੍ਹੋ:ਖਰੀਦ ਨੂੰ ਹੋਰ ਬੇਹਤਰ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਪ੍ਰਤੀਯੋਗੀ ਆਨ ਲਾਈਨ ਬੋਲੀ ਨੂੰ ਹਰੀ ਝੰਡੀ ਮੀਟਿੰਗ ਵਿਚ ਪੇਸ਼ ਕੀਤੇ ਇੱਕ ਸੁਝਾਅ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਹਫਤੇ ਦੇ ਅਧਾਰ 'ਤੇ ਬੂਪ੍ਰੇਨੋਰਫੀਨ ਦੀ ਦਿੱਤੀ ਜਾ ਰਹੀ ਲੋੜੀਂਦੀ ਡੋਜ਼ ਦੀਆਂ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਨੂੰ ਆਖਿਆ ਹੈ ਕਿਉਂਕਿ ਬਹੁਤ ਸਾਰੇ ਮਾਮਲਿਆਂ ਵਿਚ ਨਸ਼ੇ ਦੇ ਆਦੀ ਦਿਹਾੜੀਦਾਰ ਮਜ਼ਦੂਰ ਹਨ ਅਤੇ ਉਹ ਦਵਾਈ ਦੀ ਪ੍ਰਾਪਤੀ ਲਈ ਲਾਈਨਾਂ ਵਿਚ ਲੱਗ ਕੇ ਆਪਣਾ ਸਮਾਂ ਖਰਾਬ ਨਹੀਂ ਕਰ ਸਕਦੇ। ਮੀਟਿੰਗ ਵਿਚ ਹਾਜ਼ਰ ਹੋਰਨਾਂ 'ਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਕਾਰਜਕਾਰੀ ਡੀ.ਜੀ.ਪੀ ਵੀ.ਕੇ. ਭਾਵੜਾ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗਰਪ੍ਰੀਤ ਸਿੰਘ ਸਿੱਧੂ, ਐਸ.ਟੀ.ਐਫ ਦੇ ਏ.ਡੀ.ਜੀ.ਪੀ ਗੁਰਪ੍ਰੀਤ ਦਿਓ ਅਤੇ ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ ਸ਼ਾਮਲ ਸਨ। -PTC News


Top News view more...

Latest News view more...