ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਪਟਿਆਲਾ ਮੀਡੀਆ ਕਲੱਬ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਪਟਿਆਲਾ ਮੀਡੀਆ ਕਲੱਬ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਪਟਿਆਲਾ ਮੀਡੀਆ ਕਲੱਬ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਅੱਜ ਪਟਿਆਲਾ ਮੀਡੀਆ ਕਲੱਬ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰ ਕਿਹਾ ਕਿ ਮੇਰੇ ਵੱਲੋਂ ਸਾਰੇ ਨਵੇਂ ਚੁਣੇ ਕਲੱਬ ਮੈਬਰਾਂ ਨੂੰ ਮੁਬਾਰਕਬਾਦ, ਤੁਹਾਡੇ ਸਾਰਿਆਂ ਲਈ ਮੇਰੀਆਂ ਸ਼ੁਭ ਇੱਛਾਵਾਂ।

patiala
ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਪਟਿਆਲਾ ਮੀਡੀਆ ਕਲੱਬ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਜ਼ਿਕਰ ਏ ਖਾਸ ਹੈ ਕਿ ਅੱਜ ਸ਼ਾਹੀ ਸ਼ਹਿਰ ਪਟਿਆਲਾ ‘ਚ ਪੱਤਰਕਾਰ ਦੇ ਖੇਤਰ ‘ਚ ਨਵਾਂ ਇਤਿਹਾਸ ਸਿਰਜਦਿਆਂ ਗੁਰਪ੍ਰੀਤ ਸਿੰਘ ਚੱਠਾ ਰੋਜ਼ਾਨਾ ਅਜੀਤ ਨੂੰ ਪਟਿਆਲਾ ਮੀਡੀਆ ਕਲੱਬ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਦਿਆਂ ਰਿਟਰਨਿੰਗ ਅਫਸਰ ਉਜਾਗਰ ਸਿੰਘ, ਸਹਾਇਕ ਆਰ ਓ ਕੁਲਜੀਤ ਸਿੰਘ ਤੇ ਸੁਰਜੀਤ ਸਿੰਘ ਦੁਖੀ ਨੇ ਐਲਾਨ ਕੀਤਾ ਕਿ ਰਾਜੇਸ਼ ਸ਼ਰਮਾ ਪੰਜੌਲਾ ਪੰਜਾਬ ਕੇਸਰੀ ਗਰੁੱਪ ਨੂੰ ਸਕੱਤਰ ਜਨਰਲ,

ਡਾ. ਮਨੀਸ਼ ਸਰਹਿੰਦੀ ਟਾਈਮਜ਼ ਆਫ ਇੰਡੀਆ ਨੂੰ ਸੀਨੀਅਰ ਮੀਤ ਪ੍ਰਧਾਨ, ਜਸਪਾਲ ਢਿੱਲੋਂ ਰੋਜ਼ਾਨਾ ਅਜੀਤ ਤੇ ਖੁਸ਼ਵੀਰ ਤੂਰ ਸੱਚ ਕਹੂੰ ਨੂੰ ਮੀਤ ਪ੍ਰਧਾਨ ਅਤੇ ਪਰਮੀਤ ਸਿੰਘ ਪੰਜਾਬ ਕੇਸਰੀ ਗਰੁੱਪ ਨੂੰ ਸਕੱਤਰ ਚੁਣਿਆ ਗਿਆ ਹੈ।

-PTC News