ਰੇਲ ਆਵਾਜਾਈ ਲਈ ਕੈਪਟਨ ਨੇ ਕੀਤਾ ਅਮਿਤ ਸ਼ਾਹ ਨਾਲ ਵਿਚਾਰ ਵਟਾਂਦਰਾ

By Jagroop Kaur - November 09, 2020 9:11 am

ਪੰਜਾਬ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨ ਅਤੇ ਹੁਣ ਰੇਲ ਗੱਡੀਆਂ 'ਤੇ ਲਾਈ ਗਈ ਰੋਕ ਨੂੰ ਸੂਬੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਯਾਨੀ ਕਿ ਐਤਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨਾਲ ਗੱਲ ਬਾਤ ਕਰਕੇ ਰੇਲ ਸੇਵਾਵਾਂ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ। ਇਸ ਦੇ ਨਾਲ ਹੀ ਉਨ੍ਹਾਂ ਜਤਾਇਆ ਕਿ ਕੇਂਦਰੀ ਮੰਤਰੀ ਵੱਲੋਂ ਜਲਦ ਹੀ ਮਸਲੇ ਦੇ ਹੱਲ ਦੇ ਲਈ ਆਸਵੰਦ ਹਨ।ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਵਲੋਂ ਅਮਿਤ ਸ਼ਾਹ ਨਾਲ ਪੰਜਾਬ ਦੀ ਸਥਿਤੀ 'ਤੇ ਵਿਚਾਰ ਚਰਚਾ ਵੀ ਕੀਤਾ।

Capt spoke to Amit Shah to suspension of train services 

ਊਨਾ ਦੱਸਿਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ। ਮਾਲ ਗੱਡੀਆਂ ਬੰਦ ਹੋਣ ਨਾਲ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।ਨਾਲ ਹੀ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈ ਜਾ ਰਹੀ ਗੁੰਮਰਾਹਕੁਨ ਜਾਣਕਾਰੀ 'ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਉਨਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਜ਼ਮੀਨੀ ਪੱਧਰ ’ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ।

Note ban was greatly beneficial: PM Modi on 4th anniversary - The Daily  Guardianਇਸ ਦੇ ਨਾਲ ਹੀ ਕੈਪਟਨ ਨੇ ਕਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨ ਯੂਨੀਅਨਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਦੇ ਆਉਣ-ਜਾਣ ਦੀ ਅਨੁਮਤੀ ਦੇਣ ਅਤੇ ਨਾਕਾਬੰਦੀ ਹਟਾਈ ਜਾਵੇ ਤਾਂ ਜੋ ਤਿਉਹਾਰਾਂ ਮੌਕੇ ਸੈਨਿਕਾਂ ਸਮੇਤ ਹੋਰ ਲੋਕ ਆਪਣੇ ਘਰ ਆ ਸਕਣ।ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਉਠਾਉਦਿਆਂ ਰੇਲਵੇ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਉਹ ਸੂਬੇ ਵਿੱਚੋਂ ਮਾਲ ਗੱਡੀਆਂ ਦੀ ਆਵਾਜਾਈ ਬਹਾਲੀ ਕਰਵਾਉਣ ਲਈ ਕਿਹਾ ਜਾਵੇ।

ਹੋਰ ਪੜ੍ਹੋ : ਅਮਰੀਕਾ ਦੀ ਪਹਿਲੀ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਬਣ ਕਮਲਾ ਹੈਰਿਸ ਨੇ ਰਚਿਆ ਇਤਿਹਾਸ

adv-img
adv-img