ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੇ ਬਿਜਲੀ ਬਿੱਲ ਮੁਆਫ ਕਰਨ ਕੈਪਟਨ ਅਮਰਿੰਦਰ ਸਿੰਘ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਦੀਆਂ ਤਕਲੀਫਾਂ ਤੋਂ ਅਣਜਾਣ ਹਨ ਅਤੇ ਉਹਨਾਂ ਨੂੰ ਅਗਲੇ ਛੇ ਮਹੀਨਿਆਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਮੁਆਫ ਕਰਕੇ ਕੋਈ ਵੀ ਰਾਹਤ ਦੇਣ ਜਾਂ ਮੁਹਾਰਤੀ ਵਰਕਰਾਂ, ਛੋਟੇ ਦੁਕਾਨਦਾਰਾਂ ਅਤੇ ਟੈਕਸੀ, ਆਟੋ ਤੇ ਰਿਕਸ਼ਾ ਚਾਲਕਾਂ ਨੂੰ ਕੋਈ ਵੀ ਵਿਆਪਕ ਰਾਹਤ ਪੈਕੇਜ ਤੋਂ ਇਨਕਾਰੀ ਹਨ। Raed More : ਪੰਜਾਬ ਸਰਕਾਰ ਨੇ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਆਕਸੀਜ਼ਨ ਕੰਸੈਂਟ੍ਰੇਟਰਾਂ ਨਾਲ ਲੈਸ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿਘ ਚੀਮਾ ਵੀ ਇਸ ਮੌਕੇ ਹਾਜ਼ਰ ਸਨ। ਡਾ. ਚੀਮਾ ਨੇ ਦੱਸਿਆ ਕਿ ਸਥਾਨਕ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐਮ ਏ) ਸ਼ਾਖ਼ਾ ਨੇ ਵੀ ਕੋਰੋਨਾ ਕੇਅਰ ਸੈਂਟਰ ਵਿਚ ਸੇਵਾਵਾਂ ਦੇਣ ਦੀ ਪੇਸ਼ਕਸ਼ ਕੀਤੀ ਹੈ। REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ