Thu, Apr 25, 2024
Whatsapp

ਅਟਾਰੀ 'ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟੇ ਲੱਖਾਂ ਰੁਪਏ

Written by  Shanker Badra -- June 29th 2020 11:57 AM -- Updated: June 29th 2020 12:18 PM
ਅਟਾਰੀ 'ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟੇ ਲੱਖਾਂ ਰੁਪਏ

ਅਟਾਰੀ 'ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟੇ ਲੱਖਾਂ ਰੁਪਏ

ਅਟਾਰੀ 'ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਲੁੱਟੇ ਲੱਖਾਂ ਰੁਪਏ:ਅਟਾਰੀ : ਸਰਹੱਦੀ ਕਸਬਾ ਅਟਾਰੀ 'ਚ ਅੱਜ ਸਵੇਰੇ 7 ਵਜੇ ਦੇ ਕਰੀਬ ਅਣਪਛਾਤੇ ਲੁਟੇਰਿਆਂ ਵੱਲੋਂ ਕੋਕਾ ਕੋਲਾ ਏਜੰਸੀ ਦੇ ਮਾਲਕ ਦੇ ਘਰ ਵਿਚ ਹਥਿਆਰਾਂ ਦੀ ਨੋਕ 'ਤੇ ਲੱਖਾਂ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪੁਲਿਸ ਦੀ ਵਰਦੀ ਪਾ ਕੇ ਆਏ 6 ਲੁਟੇਰੇ ਇਕ ਘਰ 'ਚੋਂ ਲੱਖਾਂ ਰੁਪਏ ਅਤੇ ਇਕ ਰਾਈਫਲ ਲੁੱਟ ਕੇ ਫਰਾਰ ਹੋ ਗਏ ਹਨ। ਖ਼ਬਰ ਲਿਖੇ ਜਾਣ ਤੱਕ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਇਸ ਤੋਂ ਬਾਅਦ ਲੁਟੇਰੇ ਮਾਲਿਕ ਮਕਾਨ ਨੂੰ ਬੰਨ੍ਹ ਕੇ ਹੋਏ ਫ਼ਰਾਰ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਕੋਕਾ ਕੋਲਾ ਡਿਸਟ੍ਰਿਬ੍ਯੂਟਰ ਕੁਲਵੰਤ ਸਿੰਘ ਮੰਨਾ ਦੇ ਘਰ ਨੂੰ ਨਿਸ਼ਾਨਾ ਬਣਾਇਆ ਹੈ। ਪੁਲਿਸ ਥਾਣਾ ਘਰਿੰਡਾ ਦੇ ਮੁੱਖ ਅਫ਼ਸਰ ਅਮਨਦੀਪ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਜਾਂਚ ਆਰੰਭ ਦਿੱਤੀ ਗਈ ਹੈ। ਇਸ ਦੇ ਇਲਾਵਾ ਬਾਜ਼ਾਰ 'ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਜਾਰੀ ਹੈ। -PTCNews


Top News view more...

Latest News view more...