ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਚੜ੍ਹਿਆ ਪੁਲਿਸ ਦੇ ਹੱਥੀਂ, ਮਗਰੋਂ ਹੋਇਆ ਇਹ !

cohla sahib arrested

ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਚੜ੍ਹਿਆ ਪੁਲਿਸ ਦੇ ਹੱਥੀਂ, ਮਗਰੋਂ ਹੋਇਆ ਇਹ !,ਚੋਹਲਾ ਸਾਹਿਬ: ਚੋਹਲਾ ਸਾਹਿਬ ਤੋਂ ਸਥਾਨਕ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਇਸ ਆਰੋਪੀ ਨੂੰ ਕਾਬੂ ਕਰ ਇਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਬ ਇੰਸਪੈਕਟਰ ਮੈਡਮ ਸੋਨਮਦੀਪ ਕੌਰ ਨੇ ਦੱਸਿਆ ਕਿ ਜਿਲ੍ਹਾ ਪੁਲਸ ਮੁਖੀ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਉਨ੍ਹਾਂ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਏ. ਐੱਸ. ਆਈ. ਚਰਨਜੀਤ ਸਿੰਘ, ਏ. ਐੱਸ. ਆਈ. ਜਸਵੰਤ ਸਿੰਘ, ਹੈੱਡਕਾਂਸਟੇਬਲ ਚਰਨਜੀਤ ਸਿੰਘ ਅਤੇ ਪ੍ਰਭਪ੍ਰੀਤ ਸਿੰਘ ਵਲੋਂ ਪੁਲਸ ਪਾਰਟੀ ਟੀ. ਪੁਆਇੰਟ ਚੋਹਲਾ ਸਾਹਿਬ ਵਿਖੇ ਨਾਕਾਬੰਦੀ ਕੀਤੀ ਗਈ ਸੀ।

ਹੋਰ ਪੜ੍ਹੋ:ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੇਂਦਰੀ ਜੇਲ ਪਟਿਆਲਾ ‘ਚ ਪਹੁੰਚੇ

ਜਿਸ ਦੌਰਾਨ ਇਸ ਵਿਅਕਤੀ ਤੋਂ ਹੈਰੋਇਨ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਪਹਿਚਾਣ ਗੁਰਸੇਵਕ ਸਿੰਘ ਵਾਸੀ ਗੰਡੀਵਿੰਡ ਵਜੋਂ ਹੋਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

—PTC News