
ਕੋਲੰਬੀਆ ਦੇ ਬੋਗੋਟਾ ‘ਚ ਫੈਕਟਰੀ ‘ਚ ਹੋਇਆ ਧਮਾਕਾ, 4 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ:ਬੋਗੋਟਾ : ਕੋਲੰਬੀਆ ਦੀ ਰਾਜਧਾਨੀ ਬੋਗੋਟਾ ‘ਚ ਸ਼ੁੱਕਰਵਾਰ ਨੂੰ ਇੱਕ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ।ਇਸ ਧਮਾਕੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 16 ਬੱਚਿਆਂ ਸਮੇਤ 26 ਹੋਰ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਦੁਪਹਿਰ 1 ਵਜੇ ਹੋਇਆ ਹੈ।ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਕਾਰਨ ਨਜ਼ਦੀਕੀ ਇਮਾਰਤਾਂ ਵੀ ਨੁਕਸਾਨੀਆਂ ਗਈਆਂ।

ਇਸ ਫੈਕਟਰੀ ‘ਚ ਬਾਰੂਦ ਰੱਖਿਆ ਹੋਇਆ ਸੀ।ਕੋਲੰਬੀਆ ਦੇ ਅਧਿਕਾਰੀ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ