Fri, Apr 19, 2024
Whatsapp

ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ

Written by  Riya Bawa -- May 23rd 2022 05:01 PM
ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ

ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ:‘‘ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਰੋਟ ਜੈਮਲ ਸਿੰਘ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਅੱਜ ਇਕ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ  ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਦੌਰਾਨ ਕੀਤਾ। ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ ਇਸ ਮੌਕੇ ਉਹਨਾਂ ਕਿਹਾ ਕਿ ਕਾਲਜ ਦੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਇਸ ਕਾਲਜ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚੋਂ 70 ਫ਼ੀਸਦੀ ਕੁੜੀਆਂ ਹਨ ਜੋ ਕਿ ਸਮਾਜ ਵਿੱਚ ਆ ਰਹੀ ਨਵੀਂ ਜਾਗ੍ਰਿਤੀ ਦਾ ਪ੍ਰਤੀਕ ਹੈ। ਇਸ ਮੌਕੇ ਕਟਾਰੂਚੱਕ ਨੇ ਕਿਹਾ ਕਿ ਕਾਲਜ ਨੂੰ ਜੋ ਵੀ ਮੁੱਦੇ ਦਰਪੇਸ਼ ਹਨ ਉਹਨਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੋਈ ਔਕੜ ਪੇਸ਼ ਨਾ ਆਵੇ ਇਸ ਲਈ ਇਥੇ ਇਕ ਵੱਡਾ ਆਡੀਟੋਰੀਅਮ ਵੀ ਜਲਦ ਵੀ ਉਸਾਰਿਆ ਜਾਵੇਗਾ। ਉਹਨਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ਕਾਲਜ ਦੇ ਗਰਾਊਂਡ ਨੂੰ ਪੱਧਰਾ ਕਰਕੇ ਖੇਡਾਂ ਦੇ ਕਾਬਿਲ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਮੁੰਡੇ ਅਤੇ ਕੁੜੀਆਂ ਇੱਥੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ।   ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਡਾ. ਅਰਪਨਾ ਨੇਲਾਲ ਚੰਦ ਕਟਾਰੂਚੱਕ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨਾਲ ਉਹਨਾਂ ਦੀ ਜਾਣ-ਪਛਾਣ ਕਰਵਾਈ। ਉਹਨਾਂ ਇਸ ਮੌਕਾ ਕਾਲਜ ਵਿੱਚ ਪੜ੍ਹਾਏ ਜਾ ਰਹੇ ਕੋਰਸਾਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਨਵੇਂ ਸੈਸ਼ਨ ਵਿੱਚ ਕੁਝ ਹੋਰ ਨਵੇਂ ਕੋਰਸ ਕਾਲਜ ਵਿਖੇ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤ ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਤਰੀ ਵੱਲੋਂ ਇਸ ਮੌਕੇ ਕਾਲਜ ਵਿੱਚ ਇਕ ਰੁੱਖ ਲਗਾ ਕੇ ਕੁਦਰਤ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ।   ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗ੍ਰਿਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ ਮਹਿਮਾਨਾਂ ਦਾ ਧੰਨਵਾਦ ਪ੍ਰੋ. ਗੁਰਪ੍ਰੀਤ ਸਿੰਘ ਅਤੇ ਸਟੇਜ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ। ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਬਲਾਕ ਪ੍ਰਧਾਨ ਸ੍ਰੀ ਕੁਲਵੰਤ ਸਿੰਘ ਅਤੇ ਮਹਾਰਾਣਾ ਪ੍ਰਤਾਪ ਸਕੂਲ ਦੇ ਪ੍ਰਿੰਸੀਪਲ ਸ੍ਰੀ ਪਾਲ ਸਿੰਘ ਵੀ ਮੌਜੂਦ ਸਨ। -PTC News


Top News view more...

Latest News view more...