ਮੁੱਖ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭ, Watch live video

By Ravinder Singh -- April 20, 2022 7:54 pm -- Updated:April 20, 2022 9:33 pm

ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ। LIVE : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭ

ਵੇਖੋ ਧਾਰਮਿਕ ਪ੍ਰੋਗਰਾਮ ਦੀ ਲਾਈਵ ਵੀਡੀਓ : 

ਇਸ ਪਵਿੱਤਰ ਮੌਕੇ 400 ਰਾਗੀ ਸ਼ਬਦ ਕੀਰਤਨ ਕਰਨਗੇ। ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣਨਗੀਆਂ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਚੱਲ ਰਹੇ ਹਨ। ਪ੍ਰਧਾਨ ਮੰਤਰੀ ਸਕੱਤਰੇਤ ਨੇ ਅੱਜ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭ, Watch live videoਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਦੋ ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। ਲਾਲ ਕਿਲ੍ਹੇ ਵਿੱਚ ਚੱਲ ਰਹੇ ਧਾਰਮਿਕ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜ ਚੁੱਕੇ ਹਨ। ਪ੍ਰਬੰਧਕਾਂ ਵੱਲੋਂ ਅਮਿਤ ਸ਼ਾਹ ਦਾ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ ਗਿਆ।

LIVE : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਆਰੰਭਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਕ ਟਵੀਟ 'ਚ ਮੋਦੀ ਨੇ ਕਿਹਾ ਸੀ, ''ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ 'ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਅਤੇ ਪਛੜੇ ਲੋਕਾਂ ਦੀ ਸੇਵਾ ਕਰਨ ਦੇ ਯਤਨਾਂ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਬੇਇਨਸਾਫ਼ੀ ਤੇ ਜ਼ੁਲਮ ਦੇ ਵਿਰੁੱਧ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਸਰਵਉੱਚ ਕੁਰਬਾਨੀ ਤਾਕਤ ਅਤੇ ਪ੍ਰੇਰਨਾ ਦਿੰਦੀ ਹੈ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਪੀਟੀਸੀ ਨੈਟਵਰਕ (ਪੀਟੀਸੀ ਨਿਊਜ਼ ਟੀਵੀ, ਪੀਟੀਸੀ ਪੰਜਾਬੀ ਐਫਬੀ, ਪੀਟੀਸੀ ਨਿਊਜ਼ ਐਫਬੀ, ਪੀਟੀਸੀ ਨਿਊਜ਼ ਯੂਟਿਊਬ ਚੈਨਲ) 'ਤੇ ਲਾਈਵ ਅਤੇ ਐਕਸਲੂਸਿਵ ਦੇਖੋ - ਪੀਟੀਸੀ ਨਿਊਜ਼ ਇੰਡੀਆ 'ਤੇ ਸ਼ਾਮ 6.45 ਵਜੇ ਤੋਂ ਦੁਨੀਆ ਭਰ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ। 2000 hours ਯੂ.ਕੇ. PTC Punjabi Uk 'ਤੇ, 2100 Hrs ET Time in USA, Canada PTC Punjabi USA & Canada 'ਤੇ।

ਇਹ ਵੀ ਪੜ੍ਹੋ : 'ਆਪ' ਦਾ ਸਖ਼ਤ ਰੁਖ ; ਸਰਕਾਰੀ ਹੁਕਮ ਨਾ ਮੰਨਣ ਵਾਲੇ 720 ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਕਾਰਵਾਈ ਦਾ ਫ਼ੈਸਲਾ

  • Share