ਮੁੱਖ ਖਬਰਾਂ

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ’ਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਦੂਜਾ ਭਗੌੜਾ ਸ਼ੂਟਰ ਕਾਬੂ

By Jagroop Kaur -- January 29, 2021 12:20 am -- Updated:January 29, 2021 12:22 am

16 ਅਕਤੂਬਰ ਵਾਲੇ ਦਿਨ ਕਾਮਰੇਡ ਬਲਵਿੰਦਰ ਸਿੰਘ ਦੀ ਸਨਸਨੀਖੇਜ਼ ਹੱਤਿਆ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਤਲਕਾਂਡ 'ਚ ਸ਼ਾਮਲ ਦੂਜੇ ਸ਼ੂਟਰ ਇੰਦਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋਸ਼ੀ ਵਿਅਕਤੀ ਨੂੰ ਦੁਬਈ ਦੀ ਉਡਾਣ ਫੜਨ ਤੋਂ ਕੁਝ ਘੰਟੇ ਪਹਿਲਾਂ ਮੁੰਬਈ ਦੇ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਬੂ ਕੀਤਾ ਗਿਆ। ਇੰਦਰਜੀਤ ਨੇ ਗੁਰਜੀਤ ਸਿੰਘ ਦੇ ਨਾਲ ਮਿਲਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਭਿਖੀਵਿੰਡ, ਤਰਨਤਾਰਨ ਵਿਖੇ ਉਸਦੀ ਰਿਹਾਇਸ਼ ਕਮ ਸਕੂਲ ਵਿੱਚ ਗੋਲੀ ਮਾਰ ਦਿੱਤੀ ਸੀ।

Babushahi.com

ਡੀਜੀਪੀ ਪੰਜਾਬ ਦਿਨਕਰ ਗੁਪਤਾ ਅਨੁਸਾਰ ਗੁਰਜੀਤ ਸਿੰਘ ਨੂੰ ਬੀਤੀ 7 ਦਸੰਬਰ ਨੂੰ ਦਿੱਲੀ ਪੁਲਸ ਨੇ ਉਸਦੇ ਸਾਥੀ ਸੁਖਜੀਤ ਸਿੰਘ ਉਰਫ ਬੁੜਾ ਸਮੇਤ ਗਿ੍ਰਫ਼ਤਾਰ ਕੀਤਾ ਸੀ। ਗੁਪਤਾ ਨੇ ਦੱਸਿਆ ਕਿ ਜਦੋਂ ਗੁਰਜੀਤ ਅਤੇ ਇੰਦਰਜੀਤ ਸਿੰਘ ਨੇ ਗੋਲੀਬਾਰੀ ਕੀਤੀ ਤਾਂ ਉਸ ਵੇਲੇ ਸੁਖਜੀਤ ਘਟਨਾ ਸਥਾਨ ਤੋਂ ਥੋੜੀ ਦੂਰੀ ’ਤੇ ਮੌਜੂਦ ਸੀ।

Shaurya Chakra awardee Comrade Balwinder Singh shot dead in Bhikhiwind | शौर्य चक्र विजेता कॉमरेड बलविंदर सिंह की गोली मारकर हत्या

ਗੁਪਤਾ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਇੰਦਰਜੀਤ ਨੇ ਖੁਲਾਸਾ ਕੀਤਾ ਕਿ ਦੋ ਵਿਦੇਸ਼ੀ ਖਾਲਿਸਤਾਨੀ ਕਾਰਕੁਨਾਂ ਨੇ ਉਸ ਦੀਆਂ ਕੱਟੜਪੰਥੀ ਪੋਸਟਾਂ ਕਾਰਨ ਮਾਰਚ 2020 ਵਿੱਚ ਉਸ ਨਾਲ ਫੇਸਬੁੱਕ ਉੱਤੇ ਸੰਪਰਕ ਕੀਤਾ ਸੀ। ਉਸਨੇ ਕਬੂਲ ਕੀਤਾ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਨੂੰ ਅੰਜ਼ਾਮ ਦੇਣ ਲਈ ਇਨਾਂ ਖ਼ਾਲਿਸਤਾਨੀ ਕਾਰਕੁਨਾਂ ਨੇ ਉਸਨੂੰ ਪ੍ਰੇਰਿਤ ਕੀਤਾ ਸੀ।

Family of comrade Balwinder Singh told truth regarding security

ਦੋਸ਼ੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਸ ਦੇ ਦੋ ਵਿਦੇਸ਼ੀ ਸੰਚਾਲਕਾਂ ਵਿਚੋਂ ਕੈਨੇਡਾ ਵਾਸੀ ਸੰਨੀ ਨੇ ਪਹਿਲਾਂ ਉਸ ਨੂੰ ਕਾਮਰੇਡ ਬਲਵਿੰਦਰ ਸਿੰਘ ਦੀ ਰਿਹਾਇਸ਼ ਦਾ ਪਤਾ ਲਗਾਉੁਣ ਅਤੇ ਬਾਅਦ ਵਿਚ ਭਗੌੜੇ ਗੈਂਗਸਟਰ ਸੁਖ ਭਿਖਾਰੀਵਾਲ ਨਾਲ ਉਸਦੇ ਸੰਪਰਕ ਵਿਚ ਮਦਦ ਕਰਨ ਦਾ ਜ਼ਿੰਮਾ ਸੌਂਪਿਆ ਸੀ ਤਾਂ ਜੋ ਉਹ ਆਪਣੀ ਯੋਜਨਾ ਨੂੰ ਅੰਜ਼ਾਮ ਦੇ ਸਕਣ।

Shaurya Chakra Winner Comrade Balwinder Singh Bravery Story - बलविंदर सिंह: 200 आतंकियों से भिड़े थे, कामरेड के साथ उनकी दोनों पत्नियों को भी मिला शौर्य चक्र - Amar Ujala Hindi ...
ਸ੍ਰੀ ਗੁਪਤਾ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕਤਲ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੰਨੀ ਨੇ ਇੰਦਰਜੀਤ ਅਤੇ ਉਸਦੇ ਸਾਥੀਆਂ ਨੂੰ ਵਿੱਤੀ ਅਤੇ ਲੌਜਿਸਟਿਕ ਸਹਾਇਤਾ ਦਿੱਤੀ ਸੀ। ਡੀਜੀਪੀ ਨੇ ਦੱਸਿਆ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਕਰਨ ਤੋਂ ਬਾਅਦ ਇਹ ਤਿੰਨੇ ਵਿਅਕਤੀ ਪੰਜਾਬ ਤੋਂ ਫਰਾਰ ਹੋ ਗਏ ਅਤੇ ਵੱਖ-ਵੱਖ ਟਿਕਾਣਿਆਂ ’ਤੇ ਚਲੇ ਗਏ।

ਉਨਾਂ ਦੱਸਿਆ ਕਿ ਗੁਰਜੀਤ ਅਤੇ ਸੁਖਜੀਤ ਨੂੰ ਦਿੱਲੀ ਪੁਲਿਸ ਨੇ ਦਸੰਬਰ ਵਿਚ ਕਾਬੂ ਕਰ ਲਿਆ ਜਦਕਿ ਇੰਦਰਜੀਤ ਫਰਾਰ ਰਿਹਾ ਜਿਸਨੇ ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀਆਂ ਵੱਖ-ਵੱਖ ਥਾਵਾਂ ’ਤੇ ਪਨਾਹ ਲਈ। ਗੁਪਤਾ ਨੇ ਦੱਸਿਆ ਕਿ ਉਸਦੀ ਭਾਲ ਵਿੱਚ ਲੱਗੀ ਤਰਨਤਾਰਨ ਪੁਲਿਸ ਦੀ ਜਾਂਚ ਟੀਮ ਨੂੰ ਸੂਹ ਮਿਲੀ ਕਿ ਇੰਦਰਜੀਤ ਵਿਦੇਸ਼ ਨੂੰ ਫਰਾਰ ਹੋਣ ਲਈ ਮੁੰਬਈ ਜਾ ਰਿਹਾ ਹੈ।

Also Read | Tractor March Violence: Names of Deep Sidhu, Lakha Sidhana included in FIR

ਇੰਦਰਜੀਤ ਨੇ ਇਹ ਵੀ ਕਬੂਲ ਕੀਤਾ ਕਿ ਉਸਨੂੰ ਸੰਨੀ ਨੇ 25 ਜਨਵਰੀ ਨੂੰ ਮੁੰਬਈ ਬੁਲਾਇਆ ਸੀ ਜਿਸਨੇ ਉਸਦੇ ਈ-ਵੀਜ਼ਾ ਅਤੇ ਦੁਬਈ ਜਾਣ ਲਈ ਟਿਕਟ ਦਾ ਪ੍ਰਬੰਧ ਕੀਤਾ। ਗੁਪਤਾ ਨੇ ਦੱਸਿਆ ਕਿ ਪਿਛਲੇ ਸਾਲ 31 ਅਕਤੂਬਰ ਅਤੇ 1 ਨਵੰਬਰ ਨੂੰ ਗੁਰਦਾਸਪੁਰ ਦੇ ਰਹਿਣ ਵਾਲੇ ਸੁਖਰਾਜ ਸਿੰਘ ਉਰਫ ਸੁੱਖਾ ਅਤੇ ਰਵਿੰਦਰ ਸਿੰਘ ਉਰਫ ਗਿਆਨ ਅਤੇ ਲੁਧਿਆਣਾ ਦੇ ਅਕਾਸ਼ਦੀਪ ਅਰੋੜਾ ਦੀ ਗਿ੍ਰਫਤਾਰੀ ਤੋਂ ਬਾਅਦ ਕਤਲਕਾਂਡ 'ਚ ਗੁਰਜੀਤ ਅਤੇ ਸੁਖਜੀਤ ਦੀ ਸ਼ਮੂਲੀਅਤ ਤੋਂ ਪਰਦਾ ਉੱਠਿਆ।ਇਨਾਂ ਦੋਵਾਂ ਨੇ ਸੁਖਮੀਤ ਪਾਲ ਸਿੰਘ ਉਰਫ ਸੁਖ ਦੇ ਨਾਮ ਦਾ ਵੀ ਖੁਲਾਸਾ ਕੀਤਾ ਜਿਸ ਨੇ ਇਸ ਯੋਜਨਾ ਅਤੇ ਹੱਤਿਆ ਨੂੰ ਅੰਜ਼ਾਮ ਦੇਣ ਲਈ ਉਨਾਂ ਦੀ ਸਹਾਇਤਾ ਕੀਤੀ ਸੀ।

ਗੁਪਤਾ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਖੁਲਾਸਿਆਂ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਨੂੰ ਮਾਰਨ ਦੀ ਪੂਰੀ ਸਾਜਿਸ਼ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਆਈ.ਐਸ.ਵਾਈ.ਐਫ. ਦੇ ਪਾਕਿਸਤਾਨ ਅਧਾਰਤ ਸਵੈ-ਘੋਸ਼ਿਤ ਚੀਫ਼ ਲਖਵੀਰ ਸਿੰਘ ਰੋਡੇ ਅਤੇ ਉਸ ਦੇ ਪਾਕਿ ਅਧਾਰਤ ਆਈ.ਐਸ.ਆਈ. ਸੰਚਾਲਕਾਂ ਦੁਆਰਾ ਘੜੀ ਗਈ ਸੀ। ਉਨਾਂ ਦੱਸਿਆ ਕਿ ਰੋਡੇ ਨੇ ਸੁਖ ਸੁਖਮੀਤ ਪਾਲ ਅਤੇ ਸੰਨੀ ਨੂੰ ਹੱਤਿਆ ਦੀ ਜ਼ਿੰਮੇਵਾਰੀ ਦਿੱਤੀ ਸੀ। ਸ੍ਰੀ ਗੁਪਤਾ ਨੇ ਕਿਹਾ ਕਿ ਕਿਉਂਕਿ ਐਨਆਈਏ ਵੱਲੋਂ ਇਸ ਕੇਸ ਵਿੱਚ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਤਾਂ ਕੇਸ ਦੇ ਤਬਾਦਲੇ ਦੀ ਰਸਮੀ ਕਾਰਵਾਈ ਪੂਰੀ ਹੋਣ ਉਪਰੰਤ ਇੰਦਰਜੀਤ ਨੂੰ ਉਨਾਂ ਹਵਾਲੇ ਕਰ ਦਿੱਤਾ ਜਾਵੇਗਾ।
  • Share