
ਅਕਸਰ ਹੀ ਆਪਣੇ ਬਿਆਨਾਂ ਨੂੰ ਲੈ ਕੇਚਰਚਾ ਰਹਿਣ ਵਾਲੇ ਮੱਧ ਪ੍ਰਦੇਸ਼ ’ਚ ਕਾਂਗਰਸ ਦੇ ਸਾਬਕਾ ਮੰਤਰੀ ਸੱਜਣ ਸਿੰਘ ਵਰਮਾ ਇੱਕ ਵਾਰ ਫਿਰ ਤੋਂ ਨੇ ਇਕ ਅਜੀਬੋ-ਗਰੀਬ ਬਿਆਨ ਦਿੱਤਾ ਹੈ। ਦਰਅਸਲ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਕੁੜੀਆਂ ਦੇ ਵਿਆਹ ਦੀ ਉਮਰ 21 ਸਾਲ ਕੀਤੇ ਜਾਣ ਦੀ ਗੱਲ ਕੀਤੀ ਸੀ। ਇਸ ’ਤੇ ਸੱਜਣ ਸਿੰਘ ਨੇ ਕਿਹਾ ਕਿ ਜਦੋਂ ਕੁੜੀਆਂ 15 ਸਾਲ ਦੀ ਉਮਰ ’ਚ ਹੀ ਬੱਚੇ ਪੈਦਾ ਕਰਨ ਯੋਗ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦੇ ਵਿਆਹ ਦੀ ਉਮਰ 21 ਸਾਲ ਕਰਨ ਦੀ ਕੀ ਲੋੜ ਹੈ? ਜਦੋਂ ਕੁੜੀਆਂ ਦੇ ਵਿਆਹ ਦੀ ਉਮਰ ਪਹਿਲਾਂ ਹੀ 18 ਸਾਲ ਤੈਅ ਹੈ ਤਾਂ ਇਸ ’ਚ ਤਬਦੀਲੀ ਕਿਉਂ ਕੀਤੀ ਜਾ ਰਹੀ ਹੈ?
ਉਹਨਾਂ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ। ਸੱਜਣ ਸਿੰਘ ਵਰਮਾ ਨੇ ਰਾਜਧਾਨੀ ਭੋਪਾਲ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾਕਟਰਾਂ ਮੁਤਾਬਕ ਕੁੜੀਆਂ 15 ਸਾਲ ਦੀ ਉਮਰ ’ਚ ਬੱਚੇ ਪੈਦਾ ਕਰਨ ਦੇ ਸਮਰੱਥ ਹੋ ਜਾਂਦੀਆਂ ਹਨ। ਇਸ ਲਈ ਉਨ੍ਹਾਂ ਦੇ ਵਿਆਹ ਦੀ ਉਮਰ ’ਚ ਤਬਦੀਲੀ ਕਰਨ ਦੀ ਲੋੜ ਨਹੀਂ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਕ ਪ੍ਰੋਗਰਾਮ ਵਿਚ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਬਹਿਸ ਦੀ ਲੋੜ ਦੱਸੀ ਸੀ।
#WATCH | According to doctors, a girl is ready for reproduction by the age of 15. Is the CM a doctor or a scientist? So, on what basis does girls’ marriage age should be increased to 21 from 18: Congress leader Sajjan Singh Verma in Bhopal pic.twitter.com/sVF1UyeLra
— ANI (@ANI) January 13, 2021
ਉਨ੍ਹਾਂ ਨੇ ਇਸ ਨੂੰ 18 ਸਾਲ ਤੋਂ ਵਧਾ ਕੇ 21 ਸਾਲ ਕੀਤੇ ਜਾਣ ਬਾਰੇ ਕਿਹਾ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕਈ ਵਾਰ ਮੈਨੂੰ ਲੱਗਦਾ ਹੈ ਕਿ ਸਮਾਜ ’ਚ ਇਹ ਬਹਿਸ ਹੋਣੀ ਚਾਹੀਦੀ ਹੈ ਕਿ ਧੀਆਂ ਦੇ ਵਿਆਹ ਦੀ ਉਮਰ 18 ਸਾਲ ਹੀ ਰਹਿਣੀ ਚਾਹੀਦੀ ਹੈ ਜਾਂ ਇਸ ਨੂੰ ਵਧਾ ਕੇ 21 ਸਾਲ ਕਰ ਦੇਣਾ ਚਾਹੀਦਾ ਹੈ। ਮੈਂ ਇਸ ਨੂੰ ਬਹਿਸ ਦਾ ਵਿਸ਼ਾ ਬਣਾਉਣਾ ਚਾਹੁੰਦਾ ਹਾਂ। ਇਸ ਬਾਬਤ ਮੱਧ ਪ੍ਰਦੇਸ਼ ਸੋਚੇ, ਦੇਸ਼ ਸੋਚੇ ਤਾਂ ਜੋ ਇਸ ’ਤੇ ਕੋਈ ਫ਼ੈਸਲਾ ਹੋ ਸਕੇ।
ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਲਾਈ ਰੋਕ