ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੇ ਬਾਅਦ ਕਾਂਗਰਸ ਦਾ ਦਾਅਵਾ , ਪਾਰਟੀ ਦਾ ਟਵਿੱਟਰ ਅਕਾਊਂਟ ਵੀ ਕੀਤਾ ਬੰਦ

By Shanker Badra - August 12, 2021 11:08 am

ਨਵੀਂ ਦਿੱਲੀ : ਟਵਿੱਟਰ ਅਤੇ ਕਾਂਗਰਸ ਵਿਚਾਲੇ ਟਕਰਾਅ ਲਗਾਤਾਰ ਵਧ ਰਿਹਾ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਦੇ ਅਕਾਊਂਟ ਤੋਂ ਬਾਅਦ ਹੁਣ ਕਾਂਗਰਸ (Congress) ਪਾਰਟੀ ਦੇ ਟਵਿੱਟਰ (Twitter) ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਕਾਂਗਰਸ ਦੁਆਰਾ ਇਹ ਦੋਸ਼ ਲਗਾਇਆ ਗਿਆ ਹੈ ਕਿ ਉਸਦੇ ਟਵਿੱਟਰ ਅਕਾਊਂਟ ਨੂੰ ਲੌਕ ਕਰ ਦਿੱਤਾ ਗਿਆ ਹੈ ਪਰ ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ।

ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੇ ਬਾਅਦ ਕਾਂਗਰਸ ਦਾ ਦਾਅਵਾ , ਪਾਰਟੀ ਦਾ ਟਵਿੱਟਰ ਅਕਾਊਂਟ ਵੀ ਕੀਤਾ ਬੰਦ

ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਡਿੱਗੀ ਤਿੰਨ ਮੰਜ਼ਿਲਾਂ ਬਿਲਡਿੰਗ , ਕਈ ਲੋਕਾਂ ਦੇ ਮਲਬੇ ਹੇਠਾਂ ਫ਼ਸੇ ਹੋਣ ਦੀ ਸ਼ੰਕਾ

ਇਹ ਜਾਣਕਾਰੀ ਕਾਂਗਰਸ ਨੇ ਫੇਸਬੁੱਕ 'ਤੇ ਦਿੱਤੀ ਹੈ। ਕਾਂਗਰਸ ਨੇ ਲਿਖਿਆ ਹੈ ਕਿ ਜਦੋਂ ਸਾਡੇ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਸੀ, ਅਸੀਂ ਡਰਦੇ ਨਹੀਂ ਸੀ ਤਾਂ ਹੁਣ ਟਵਿੱਟਰ ਅਕਾਊਂਟ ਬੰਦ ਕਰਨ ਤੋਂ ਸਾਨੂੰ ਕੀ ਡਰ ਲੱਗੇਗਾ। ਅਸੀਂ ਕਾਂਗਰਸ ਹਾਂ, ਇਹ ਲੋਕਾਂ ਦਾ ਸੰਦੇਸ਼ ਹੈ, ਅਸੀਂ ਲੜਾਂਗੇ, ਲੜਦੇ ਰਹਾਂਗੇ। ਕਾਂਗਰਸ ਵੱਲੋਂ ਕਿਹਾ ਗਿਆ ਹੈ ਕਿ ਜੇ ਬਲਾਤਕਾਰ ਪੀੜਤ ਲੜਕੀ ਨੂੰ ਨਿਆਂ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨਾ ਅਪਰਾਧ ਹੈ ਤਾਂ ਅਸੀਂ ਇਸ ਅਪਰਾਧ ਨੂੰ ਸੌ ਵਾਰ ਕਰਾਂਗੇ। ਜੈ ਹਿੰਦ, ਸੱਤਿਆਮੇਵ ਜਯਤੇ।

ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੇ ਬਾਅਦ ਕਾਂਗਰਸ ਦਾ ਦਾਅਵਾ , ਪਾਰਟੀ ਦਾ ਟਵਿੱਟਰ ਅਕਾਊਂਟ ਵੀ ਕੀਤਾ ਬੰਦ

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿੱਚ ਇੱਕ 9 ਸਾਲ ਦੀ ਬੱਚੀ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਆਪਣੇ ਪਰਿਵਾਰ ਨੂੰ ਮਿਲੇ ਸਨ। ਇਸ ਮੁਲਾਕਾਤ ਦੀ ਤਸਵੀਰ ਰਾਹੁਲ ਗਾਂਧੀ ਨੇ ਟਵਿੱਟਰ 'ਤੇ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਇਸਨੂੰ ਲੌਕ ਕਰ ਦਿੱਤਾ ਗਿਆ।

ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਦੇ ਬਾਅਦ ਕਾਂਗਰਸ ਦਾ ਦਾਅਵਾ , ਪਾਰਟੀ ਦਾ ਟਵਿੱਟਰ ਅਕਾਊਂਟ ਵੀ ਕੀਤਾ ਬੰਦ

ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਇਲਾਵਾ ਕਈ ਹੋਰ ਕਾਂਗਰਸੀ ਨੇਤਾਵਾਂ ਦੇ ਅਕਾਊਂਟ ਨੂੰ ਵੀ ਲੌਕ ਕੀਤਾ, ਜਿਨ੍ਹਾਂ ਵਿੱਚ ਰਣਦੀਪ ਸੁਰਜੇਵਾਲਾ, ਅਜੇ ਮਾਕਨ, ਸੁਸ਼ਮਿਤਾ ਦੇਵ ਅਤੇ ਕੁਝ ਹੋਰ ਨੇਤਾ ਸ਼ਾਮਲ ਸਨ। ਸਰਕਾਰ ਇਸ ਮੁੱਦੇ 'ਤੇ ਲਗਾਤਾਰ ਕਾਂਗਰਸ ਨੂੰ ਘੇਰ ਰਹੀ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਟਵਿੱਟਰ ਦੁਆਰਾ ਸਰਕਾਰ ਦੇ ਦਬਾਅ ਹੇਠ ਅਜਿਹੀ ਕਾਰਵਾਈ ਕੀਤੀ ਗਈ ਹੈ। ਹਾਲ ਹੀ ਵਿੱਚ ਯੂਥ ਕਾਂਗਰਸ ਨੇ ਵੀ ਦਿੱਲੀ ਵਿੱਚ ਟਵਿੱਟਰ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।
-PTCNews

adv-img
adv-img