ਫਗਵਾੜਾ ਤੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਕਾਂਗਰਸ ਤੇ ਭਾਜਪਾ ਇੱਕ ਦੂਜੇ ਨੂੰ ਲਿਖ ਰਹੇ ਚਿੱਠੀਆਂ: ਜਸਬੀਰ ਗੜੀ

By Riya Bawa - September 09, 2021 6:09 pm

ਫਗਵਾੜਾ: ਪੰਜਾਬ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਫਗਵਾੜਾ ਅਤੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਇੱਕ ਦੂਸਰੇ ਨੂੰ ਚਿੱਠੀਆਂ ਲਿਖ ਰਹੇ ਹਨ ਪਰ ਇਲਾਕਾ ਵਾਸੀ ਇਹ ਪੁੱਛਦੇ ਹਨ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ 10 ਸਾਲ ਵਿਧਾਇਕ ਰਹੇ, ਉਸ ਸਮੇਂ ਫਗਵਾੜਾ ਨੂੰ ਜਿਲ੍ਹਾ ਬਣਾਉਣ ਦੀ ਮੰਗ ਨੂੰ ਉਨ੍ਹਾਂ ਨੇ ਕਿਉਂ ਨਹੀ ਚੁੱਕਿਆ। ਇਨਾਂ ਗੱਲਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਫਗਵਾੜਾ ਵਿਧਾਨ ਸਭਾ ਦੇ ਇੰਚਾਰਜ ਜਸਬੀਰ ਸਿੰਘ ਗੜੀ ਨੇ ਫਗਵਾੜਾ ਦੇ ਅਰਬਨ ਅਸਟੇਟ ਵਿਖੇ ਬਸਪਾ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ।

ਉਹ ਅਰਬਨ ਅਸਟੇਟ ਫਗਵਾੜਾ ਵਿਖੇ ਬਸਪਾ ਵਰਕਰਾਂ ਦਾ ਬੀਤੇ ਦਿਨੀਂ ਦਾਣਾ ਮੰਡੀ ਫਗਵਾੜਾ ਵਿਖੇ ਹੋਈ ‘ਅਲਖ ਜਗਾਓ ਰੈਲੀ’ ਦੀ ਸਫਲਤਾ ਲਈ ਧੰਨਵਾਦ ਕਰਨ ਲਈ ਆਏ ਸਨ। ਜਸਬੀਰ ਸਿੰਘ ਗੜੀ ਨੇ ਕਿਹਾ ਕਿ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਵਿੱਚ ਗੁਰੂਆ ਮਹਾਂਪੁਰਸ਼ਾ ਦੇ ਨਾਂਅ ਤੇ ਬਹੁਤ ਸਾਰੇ ਜ਼ਿਲ੍ਹੇ ਬਣਾਏ ਹਨ ਪਰ ਕਾਂਗਰਸ ਅਤੇ ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਵੀ ਮਹਾਂਪੁਰਸ਼ ਦੇ ਨਾਂ ‘ਤੇ ਕੋਈ ਜ਼ਿਲ੍ਹਾ ਨਹੀਂ ਬਣਾਇਆ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਇਰਲ ਹੋ ਰਹੀ ਫੋਟੋ ‘ਤੇ ਵੀ ਜਮ ਕੇ ਤੰਜ ਕੱਸੇ।

ਦੱਸ ਦੇਈਏ ਕਿ ਬੀਤੇ ਦਿਨੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ ਲਿਖਿਆ ਸੀ । ਉਨ੍ਹਾਂ ਨੇ ਕਿਹਾ ਕਿ ਫਗਵਾੜਾ ਉਦਯੋਗਿਕ ਸ਼ਹਿਰ ਹੈ ਅਤੇ ਫਗਵਾੜਾ ਵਾਸੀਆਂ ਨੂੰ 40 ਕਿੱਲੋਮੀਟਰ ਸਫ਼ਰ ਤਹਿ ਕਰ ਕੇ ਕਪੂਰਥਲਾ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਹੈ।

Punjab: Union Minister Som Prakash demands creation of Phagwara as new district

-PTC News

adv-img
adv-img