Mon, Apr 29, 2024
Whatsapp

ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਸਾਜਿਸ਼ਾਂ ਰਚਣ ਤੋਂ ਬਾਜ ਆਵੇ :ਅਕਾਲੀ ਦਲ

Written by  Shanker Badra -- August 31st 2018 12:57 PM -- Updated: August 31st 2018 02:05 PM
ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਸਾਜਿਸ਼ਾਂ ਰਚਣ ਤੋਂ ਬਾਜ ਆਵੇ :ਅਕਾਲੀ ਦਲ

ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਸਾਜਿਸ਼ਾਂ ਰਚਣ ਤੋਂ ਬਾਜ ਆਵੇ :ਅਕਾਲੀ ਦਲ

ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਸਾਜਿਸ਼ਾਂ ਰਚਣ ਤੋਂ ਬਾਜ ਆਵੇ :ਅਕਾਲੀ ਦਲ:ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਚੁੱਕੇ ਹਨ।ਰਣਜੀਤ ਕਮਿਸ਼ਨ ਦੀ ਰਿਪੋਰਟ ਤਹਿਤ ਕਾਂਗਰਸ ਵੱਲੋਂ ਅਕਾਲੀ ਦਲ 'ਤੇ ਲਗਾਏ ਇਲਜ਼ਾਮਾਂ ਦਾ ਅਕਾਲੀ ਦਲ ਨੇ ਜਵਾਬ ਦਿੱਤਾ ਹੈ।ਜਿਸ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ 'ਤੇ ਜਵਾਬੀ ਹਮਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਾਂਗਰਸ 'ਤੇ ਤਿੱਖਾ ਹਮਲਾ ਸਾਧਿਆ ਹੈ।ਉਨ੍ਹਾਂ ਨੇ ਕਿਹਾ ਕਾਂਗਰਸ ਬਿਨ੍ਹਾਂ ਵਜ੍ਹਾ ਬਦਨਾਮ ਕਰਨ 'ਚ ਲੱਗੀ ਹੋਈ ਹੈ।ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਅਕਾਲੀ ਦਲ ਨੂੰ ਕਬੂਲ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਅਕਾਲੀ ਦਲ 'ਤੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਢੀਂਡਸਾ ਨੇ ਕਿਹਾ ਕਿ ਕਾਂਗਰਸ ਨੇ ਹੀ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਸੀ,ਜਿਸ ਦੇ ਲਈ ਕਾਂਗਰਸ ਨੂੰ ਪਹਿਲਾਂ ਆਪਣੇ ਪਿਛੋਕੜ ਵੱਲ ਝਾਤੀ ਮਾਰ ਲੈਣੀ ਚਾਹੀਦੀ ਹੈ।ਰਾਹੁਲ ਤੇ ਕੈਪਟਨ ਨੇ 1984 ਸਿੱਖ ਨਸਲਕੁਸ਼ੀ 'ਚ ਕਾਂਗਰਸ ਦੀ ਸ਼ਮੂਲੀਅਤ ਤੋਂ ਇੰਨਕਾਰ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ 'ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸਿੱਖ ਧਰਮ ਲਈ ਕੁਰਬਾਨੀਆਂ ਦੇਣ ਵਾਲੇ ਅਕਾਲੀ ਦਲ 'ਤੇ ਕਾਂਗਰਸ ਨੇ ਝੂਠੇ ਇਲਜ਼ਾਮ ਲਗਾਏ ਹਨ।ਕਾਂਗਰਸ ਨੇ ਸਿਆਸੀ ਲਾਹਾ ਲੈਣ ਲਈ ਰਣਜੀਤ ਕਮਿਸ਼ਨ ਦੀ ਰਿਪੋਰਟ ਤਿਆਰ ਕਰਵਾਈ ਹੈ।ਸਿੱਖ ਕੌਮ 'ਚ ਵੰਡੀਆਂ ਪਾਉਣ ਲਈ ਸਾਜਿਸ਼ ਰਚੀ ਜਾ ਰਹੀ ਹੈ। -PTCNews


Top News view more...

Latest News view more...