ਮੁੱਖ ਖਬਰਾਂ

ਕਾਂਗਰਸ ਦੀ ਅਨੁਸ਼ਾਸ਼ਨ ਕਮੇਟੀ ਨੇ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਕੀਤੀ ਸਿਫਾਰਸ਼

By Pardeep Singh -- April 26, 2022 1:54 pm -- Updated:April 26, 2022 1:54 pm

ਚੰਡੀਗੜ੍ਹ : ਸੁਨੀਲ ਜਾਖੜ ਵਿਵਾਦਾਂ ਵਿੱਚ ਘਿਰ ਗਏ ਹਨ। ਜਾਖੜ ਦੇ ਵਿਵਾਦਿਤ ਬਿਆਨ ਤੋਂ ਬਾਅਦ ਹਾਈਕਮਾਨ ਨੇ ਸਖਤ ਨੋਟਿਸ ਲਿਆ। ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਸ਼ ਕੀਤੀ।

ਇਸ ਬਾਰੇ ਅੰਤਿਮ ਫੈਸਲਾ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ।

ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਬੰਧ ਵਿੱਚ ਵਿਦਾਦਿਤ ਬਿਆਨ ਦਿੱਤਾ ਗਿਆ ਸੀ। ਹਾਈਕਮਾਨ ਨੇ ਇਸ ਦਾ ਨੋਟਿਸ ਲਿਆ ਸੀ ਪਰ ਜਾਖੜ ਨੇ ਨੋਟਿਸ ਦਾ ਜਵਾਬ ਨਹੀਂ ਦਿੱਤਾ।

ਇਹ ਵੀ ਪੜ੍ਹੋ:ਕੋਰੋਨਾ ਕੇਸ ਵਧਣ ਮਗਰੋਂ ਸਕੂਲਾਂ 'ਚ ਸਰਕਾਰ ਦੀ ਸਖ਼ਤੀ- ਵੈਕਸੀਨ ਕੀਤੀ ਲਾਜ਼ਮੀ

-PTC News

  • Share