ਮੁੱਖ ਖਬਰਾਂ

ਕਾਂਗਰਸ ਨੇ ਸਾਰੀਆਂ ਸਕੀਮਾਂ ਕੀਤੀਆਂ ਬੰਦ : ਪ੍ਰਕਾਸ਼ ਸਿੰਘ ਬਾਦਲ

By Ravinder Singh -- February 17, 2022 2:14 pm -- Updated:February 17, 2022 3:09 pm

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਵਿਖੇ ਭਾਰੀ ਇਕੱਠ ਨੂੰ ਚੋਣ ਰੈਲੀ ਦੌਰਾਨ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਆਖਰੀ ਦਮ ਤਕ ਪੰਜਾਬ ਦੀ ਸੇਵਾ ਲਈ ਹਾਜ਼ਰ ਹਨ। ਅੱਗੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਧਾਰਨ ਕਿਸਾਨ ਪਰਿਵਾਰ ਨੂੰ ਪੰਜ ਵਾਰ ਮੌਕਾ ਦਿੱਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ।

ਉਨ੍ਹਾਂ ਨੇ ਕਿਹਾ ਕਾਂਗਰਸ ਦ ਸਾਬਕਾ ਮੁੱਖ ਮੰਤਰੀ ਨੇ ਤਲਵੰਡੀ ਸਾਬੋ ਵਿਚ ਸਹੁੰ ਚੁੱਕ ਕੇ ਪਿਛਲੀ ਵਾਰ ਚੋਣ ਜਿੱਤ ਲਈ ਸੀ ਅਤੇ ਲੋਕਾਂ ਨੂੰ ਅਥਾਹ ਝੂਠੇ ਵਾਅਦੇ ਕੀਤੇ ਗਏ ਸਨ ਅਤੇ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ਅਤੇ ਆਪਸ ਵਿਚ ਹੀ ਜੂਝਦੇ ਰਹੇ। ਕਾਂਗਰਸ ਨੇ ਆਪਣੇ ਆਖਰੀ ਤਿੰਨ ਮਹੀਨੇ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ। ਉਸ ਨੇ ਸਿਰਫ ਐਲਾਨ ਕੀਤੇ ਹਨ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਨੇ ਅਕਾਲੀ ਦਲ ਵੱਲੋਂ ਵਿੱਢੀਆਂ ਗਈਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਾਂਗਰਸ ਨੇ ਲੋਕਾਂ ਦੇ ਨੀਲੇ ਕਾਰਡ ਬੰਦ ਕਰ ਦਿੱਤੇ ਅਤੇ ਆਟਾ ਦਾਲ ਦੇਣ ਦੀ ਸਕੀਮ ਵੀ ਬੰਦ ਕਰ ਦਿੱਤੀ।

ਕਾਂਗਰਸ ਨੇ ਸਾਰੀਆਂ ਸਕੀਮਾਂ ਕੀਤੀਆਂ ਬੰਦ : ਪ੍ਰਕਾਸ਼ ਸਿੰਘ ਬਾਦਲ

ਉਨ੍ਹਾਂ ਨੇ ਪਾਣੀ ਦੇ ਮੁੱਦੇ ਨੂੰ ਵੀ ਚੁੱਕਿਆ। ਇਸ ਤੋਂ ਇਲਾਵਾ ਕਾਂਗਰਸ ਨੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਅਤੇ ਜਾਅਲੀ ਕੇਸ ਦਰਜ ਕੀਤੇ ਗਏ। ਪ੍ਰਕਾਸ਼ ਸਿੰਘ ਬਾਦਲ ਨੇ ਨੇਤਾਵਾਂ ਵੱਲੋਂ ਦਲ ਬਦਲੇ ਜਾਣ ਦੀ ਨਿਖੇਧੀ ਕੀਤੀ ਹੈ। ਕਈ ਨੇਤਾ ਅਜਿਹੇ ਹਨ ਜੋ ਸਵੇਰੇ ਕਿਸੇ ਹੋਰ ਪਾਰਟੀ ਵਿਚ ਹੁੰਦੇ ਹਨ ਅਤੇ ਸ਼ਾਮ ਨੂੰ ਕਿਸੇ ਪਾਰਟੀ ਵਿਚ ਹੁੰਦੇ ਹਨ। ਪਾਰਟੀ ਨੂੰ ਹਮੇਸ਼ਾ ਮਾਂ ਸਮਝਣਾ ਚਾਹੀਦਾ ਅਤੇ ਉਸ ਨੂੰ ਬਦਲਿਆ ਨਹੀਂ ਜਾ ਸਕਦਾ। ਇਸ ਤੋਂ ਇਲਾਵਾ ਨੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਤੇ ਵੀ ਨਿਸ਼ਾਨਾ ਸਾਧਿਆ ਅਤੇ ਇਨ੍ਹਾਂ ਦੇ ਝੂਠੇ ਦਾਅਿਵਆਂ ਤੋਂ ਬਚਣ ਦੀ ਅਪੀਲ ਕੀਤੀ।

ਕਾਂਗਰਸ ਨੇ ਸਾਰੀਆਂ ਸਕੀਮਾਂ ਕੀਤੀਆਂ ਬੰਦ : ਪ੍ਰਕਾਸ਼ ਸਿੰਘ ਬਾਦਲ
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵਾਲਮੀਕਿ ਸਮਾਜ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਵੀਰਵਾਰ ਨੂੰ ਵਾਲਮੀਕਿ ਭਾਈਚਾਰੇ ਦਾ ਇਕ ਵਫਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ। ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਚ ਆਪਣੇ ਗ੍ਰਹਿ ਵਿਖੇ ਵਾਲਮੀਕ ਸਮਾਜ ਦੇ ਵਫਦ ਦਾ ਸਵਾਗਤ ਕੀਤਾ।

ਇਸ ਮੌਕੇ ਵਾਲਮੀਕਿ ਸਮਾਜ ਦੇ ਪ੍ਰਧਾਨ ਮਹੰਤ ਨਛੱਤਰ ਦਾਸ ਸ਼ੇਰਗਿੱਲ ਨੇ ਅੱਜ ਅਕਾਲੀ ਦਲ ਨੂੰ ਹਮਾਇਤ ਦਿੰਦੇ ਹੋਏ ਸਮਾਜ ਨੂੰ ਅਪੀਲ ਕੀਤੀ ਉਹ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਸਮਾਜ ਨੂੰ ਉੱਚਾ ਚੁੱਕਣ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ਉਤੇ ਵਾਲਮੀਕਿ ਭਾਈਚਾਰੇ ਲਈ ਵਿਸ਼ੇਸ਼ ਸਕੀਮਾਂ ਲਿਆਂਦੀਆਂ ਜਾਣਗੀਆਂ ਅਤੇ ਵਾਲਮੀਕਿ ਭਾਈਚਾਰੇ ਦੇ ਲੋੜਵੰਦ ਪਰਿਵਾਰ ਦੀ ਹਮੇਸ਼ਾ ਸਹਾਇਤਾ ਕੀਤੀ ਜਾਵੇਗੀ।


ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਕੀਤੇ ਰੱਦ

  • Share