Advertisment

ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

author-image
Shanker Badra
New Update
ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
Advertisment
ਕਾਂਗਰਸ ਦੇ ਸਾਬਕਾ ਗ੍ਰਹਿ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ:ਕਾਂਗਰਸ ਪਾਰਟੀ ਨੂੰ ਹਲਕਾ ਸ਼ਾਹਕੋਟ 'ਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਰਚਰਨ ਸਿੰਘ ਬਰਾੜ ਦੀ ਸਰਕਾਰ 'ਚ ਗ੍ਰਹਿ ਮੰਤਰੀ ਰਹੇ ਬ੍ਰਿਜ ਭੁਪਿੰਦਰ ਸਿੰਘ ਲਾਲੀ ਕੰਗ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।Congress ex Minister Home Minister Brij Bhupinder Singh Lalli Inclusion SADਜਿਸ ਨਾਲ ਹੁਣ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਅਕਾਲੀ ਉਮੀਦਵਾਰ ਜਥੇਦਾਰ ਨਾਇਬ ਸਿੰਘ ਕੋਹਾੜ ਨੂੰ ਵੱਡਾ ਹੁੰਗਾਰਾ ਮਿਲਣ ਦੀ ਆਸ ਕੀਤੀ ਜਾ ਸਕਦੀ ਹੈ।ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਹਲਕੇ ਅੰਦਰ ਪਾਰਟੀ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ।Congress ex Minister Home Minister Brij Bhupinder Singh Lalli Inclusion SADਸ.ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ-ਸਮੇਂ 'ਤੇ ਮਾਣ ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹਰ ਖੇਤਰ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਜਾਵੇਗਾ ਤਾਂ ਕਿ ਅਗਲੀ ਵਾਰ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਆ ਸਕੇ।Congress ex Minister Home Minister Brij Bhupinder Singh Lalli Inclusion SADਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ,ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment