ਮੁੱਖ ਖਬਰਾਂ

ਕਾਂਗਰਸ ਨੇ ਹਰਮਿੰਦਰ ਜੱਸੀ ਨੂੰ ਪਾਰਟੀ ਵਿਚੋਂ ਕੱਢਿਆ

By Ravinder Singh -- February 18, 2022 5:15 pm

ਚੰਡੀਗੜ੍ਹ : ਚੋਣ ਤੋਂ ਐਨ ਕੁਝ ਘੰਟੇ ਪਹਿਲਾਂ ਕਾਂਗਰਸ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਰਨ ਵਾਲੇ ਆਗੂਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੇਵਲ ਸਿੰਘ ਢਿੱਲੋਂ ਅਤੇ ਅਮਰੀਕ ਸਿੰਘ ਢਿੱਲੋਂ ਨੂੰ ਬਾਹਰ ਦਾ ਰਸਤਾ ਵਿਖਾਉਣ ਤੋਂ ਬਾਅਦ ਹੁਣ ਪੁਰਾਣੇ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਹਰਮਿੰਦਰ ਜੱਸੀ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਕਾਂਗਰਸ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੂੰ ਪਾਰਟੀ 'ਚ ਬਾਹਰ ਕੱਢ ਦਿੱਤਾ ਹੈ। ਕਾਂਗਰਸ ਨੇ ਹਰਮਿੰਦਰ ਜੱਸੀ ਨੂੰ ਪਾਰਟੀ ਵਿਚੋਂ ਕੱਢਿਆ

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰ ਕੇ ਹਰਮਿੰਦਰ ਸਿੰਘ ਜੱਸੀ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਤਹਿਤ ਪਾਰਟੀ ਵਿੱਚੋਂ ਕੱਢਿਆ ਹੈ। ਦੱਸ ਦਈਏ ਜੱਸੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਨ।

ਕਾਂਗਰਸ ਨੇ ਹਰਮਿੰਦਰ ਜੱਸੀ ਨੂੰ ਪਾਰਟੀ ਵਿਚੋਂ ਕੱਢਿਆ

ਇਸ ਤੋਂ ਪਹਿਲਾਂ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ ਨੂੰ ਪੱਤਰ ਜਾਰੀ ਕਰ ਕੇ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾਇਆ ਸੀ। ਅਮਰੀਕ ਸਿੰਘ ਢਿੱਲੋਂ ਨੂੰ ਟਿਕਟ ਨਾ ਮਿਲਣ 'ਤੇ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਕਾਂਗਰਸ ਨੇ ਇਸ ਹਲਕੇ ਤੋਂ ਖੁਸ਼ਬਾਜ ਸਿੰਘ ਜਟਾਣਾ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ।

ਕਾਂਗਰਸ ਨੇ ਹਰਮਿੰਦਰ ਜੱਸੀ ਨੂੰ ਪਾਰਟੀ ਵਿਚੋਂ ਕੱਢਿਆਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਹਰਮਿੰਦਰ ਜੱਸੀ ਉਨ੍ਹਾਂ ਨਾਲ ਗੁਪਤ ਮੀਟਿੰਗ ਕੀਤੀ ਸੀ ਜਿਸ ਦੀ ਸਿਆਸੀ ਹਲਕਿਆਂ ਵਿਚ ਖੂਬ ਚਰਚਾ ਚੱਲ ਰਹੀ ਹੈ ਪਰ ਅੱਜ ਪਾਰਟੀ ਨੇ ਹਰਮਿੰਦਰ ਜੱਸੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਇਹ ਵੀ ਪੜ੍ਹੋ : ਭੈਣ ਸੁਮਨ ਤੂਰ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਕੋਲ ਕੀਤੀ ਸਿੱਧੂ ਖਿਲਾਫ਼ ਸ਼ਿਕਾਇਤ

  • Share