Tue, Apr 23, 2024
Whatsapp

ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ

Written by  Shanker Badra -- February 21st 2019 06:09 PM
ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ

ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ

ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ:ਚੰਡੀਗੜ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ, 2017 ਵਿੱਚ ਸੱਤਾ ’ਚ ਆਉਣ ਤੋਂ ਬਾਅਦ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਐਕਟਾਂ ਅਧੀਨ 2140 ਕੇਸ ਦਰਜ ਕੀਤੇ ਹਨ।ਇਹ ਖੁਲਾਸਾ ਅੱਜ ਇੱਥੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਦੀ ਤਰਫੋਂ ਵਿਧਾਇਕ ਕੰਵਰ ਸੰਧੂ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਕੀਤਾ।ਇਨਾਂ 2140 ਮਾਮਲਿਆਂ ਵਿੱਚੋਂ ਆਈ.ਪੀ.ਸੀ. ਦੀ ਧਾਰਾ 420 ਤਹਿਤ 1107 ਕੇਸ, ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ-2014 ਤਹਿਤ 528 ਅਤੇ ਇਮੀਗ੍ਰੇਸ਼ਨ ਐਕਟ-1983 ਤਹਿਤ 505 ਕੇਸ ਦਰਜ ਕੀਤੇ ਗਏ ਹਨ। [caption id="attachment_259782" align="aligncenter" width="300"]Congress government Fake travel agents Against Registered 2140 cases : Brahm Mohindra ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ[/caption] ਬ੍ਰਹਮ ਮਹਿੰਦਰਾ ਨੇ ਸਦਨ ਨੂੰ ਦੱਸਿਆ ਕਿ ਹਾਲ ਹੀ ਵਿੱਚ ਕਪੂਰਥਲਾ ਜ਼ਿਲੇ ਦੇ ਚਾਰ ਨੌਜਵਾਨਾਂ ਜਿਨਾਂ ਨੂੰ ਧੋਖਾਧੜੀ ਨਾਲ ਟਰੈਵਲ ਏਜੰਟਾਂ ਦੇ ਇਕ ਗਰੁੱਪ ਨੇ ਆਰਮੀਨੀਆ ਭੇਜ ਦਿੱਤਾ ਸੀ, ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਦੇ ਤਹਿਤ ਤਿੰਨ ਟਰੈਵਲ ਏਜੰਟਾਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ।ਉਨਾਂ ਦੱਸਿਆ ਕਿ ਇਨਾਂ ਏਜੰਟਾਂ ਨੂੰ ਗਿ੍ਰਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।ਇਹ ਸਾਰੇ ਪੀੜਤ ਨੌਜਵਾਨ ਅਰਮੀਨੀਆ ਤੋਂ 9 ਫਰਵਰੀ ਨੂੰ ਸੁਰੱਖਿਅਤ ਆਪਣੇ ਘਰ ਪਹੁੰਚ ਗਏ ਹਨ। [caption id="attachment_259783" align="aligncenter" width="300"]Congress government Fake travel agents Against Registered 2140 cases : Brahm Mohindra ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ[/caption] ਗੈਰ-ਕਾਨੂੰਨੀ ਏਜੰਟਾਂ ਦੇ ਹੱਥੋਂ ਸੂਬੇ ਦੇ ਨੌਜਵਾਨਾਂ ਦੇ ਹੁੰਦੇ ਸ਼ੋਸ਼ਣ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਪ੍ਰਗਟਾਉਂਦਿਆਂ ਕੈਬਿਨਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾਉਣ ਲਈ ਇਕ ਨਿਗਮ ਦਾ ਗਠਨ ਛੇਤੀ ਹੀ ਕੀਤਾ ਜਾਵੇਗਾ,ਜਿਸ ਦੀਆਂ ਸੇਵਾ ਸ਼ਰਤਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਉਨਾਂ ਅੱਗੇ ਦੱਸਿਆ ਕਿ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ-2012 ਅਤੇ ਦਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2014 ਸਰਕਾਰ ਵੱਲੋਂ ਲਿਆਂਦੇ ਗਏ ਹਨ,ਜਿਸ ਦੇ ਨਿਯਮ ਸਰਕਾਰ ਵੱਲੋਂ ਤਿਆਰ ਕੀਤੇ ਜਾ ਚੁੱਕੇ ਹਨ। [caption id="attachment_259784" align="aligncenter" width="300"]Congress government Fake travel agents Against Registered 2140 cases : Brahm Mohindra ਕਾਂਗਰਸ ਸਰਕਾਰ ਨੇ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਦਰਜ ਕੀਤੇ 2140 ਕੇਸ : ਬ੍ਰਹਮ ਮਹਿੰਦਰਾ[/caption] ਮੁੱਖ ਮੰਤਰੀ ਦੇ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਸਾਰੇ ਸੀਨੀਅਰ ਅਤੇ ਸਿਵਲ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਅਜਿਹੇ ਟਰੈਵਲ ਏਜੰਟਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ ਤਾਂ ਕਿ ਟਰੈਵਲ ਏਜੰਟਾਂ ਸਬੰਧੀ ਲਾਇਸੈਂਸ ਅਤੇ ਕਾਰਜ ਕਰਨ ਬਾਰੇ ਕਾਨੂੰਨੀ ਵਿਧੀ ਵਿਧਾਨ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।ਇਨਾਂ ਕਦਮਾਂ ਵਿੱਚ ਪੰਜਾਬ ਪੁਲਿਸ ਵੱਲੋਂ ਵਿਦਿਅਕ ਸੈਮੀਨਾਰ ਰਾਹੀਂ ਪ੍ਰਚਾਰ ਮੁਹਿੰਮ ਚਲਾਈ ਗਈ ਹੈ,ਜਿੱਥੇ ਆਮ ਲੋਕਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਗੈਰ ਕਾਨੂੰਨੀ ਟਰੈਵਲ ਏਜੰਟਾਂ ਦੀ ਗਤਿਵਿਧੀਆਂ ਬਾਰੇ ਜਾਣੂੰ ਕਰਵਾਇਆ ਜਾਂਦਾ ਹੈ।ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਗੈਰ-ਕਾਨੂੰਨੀ ਤੱਤਾਂ ਤੋਂ ਗੁੰਮਰਾਹ ਹੋਏ ਲੋੜਵੰਦ ਨੌਜਵਾਨਾਂ ਦੀ ਸਹਾਇਤਾ ਲਈ ਕਾਇਮ ਕੀਤੀ 181 ਹੈਲਪਲਾਈਨ ਦੀ ਵੀ 24 ਘੰਟੇ ਨਿਗਰਾਨੀ ਰੱਖੀ ਜਾਂਦੀ ਹੈ।ਇਸ ਤੋਂ ਇਲਾਵਾ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਲਈ ਜਨਤਕ ਮੀਟਿੰਗਾਂ ਰਾਹੀਂ ਵੱਡੀ ਪੱਧਰ ਪ੍ਰਚਾਰ ਕਰਨ ਵਾਸਤੇ ਪੰਜਾਬ ਪੁਲਿਸ ਦੇ ‘ਸਾਂਝ’ ਪ੍ਰਾਜੈਕਟ ਤਹਿਤ ਵੱਖ-ਵੱਖ ਵਿਦਿਅਕ ਸੈਮੀਨਾਰ ਕਰਵਾਏ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਉੱਥੇ ਜਾਣ ਤੋਂ ਪਹਿਲਾਂ ਲੋੜੀਂਦੀ ਸਿਖਲਾਈ ਲਈ ਜਾਣਕਾਰੀ ਭਰਪੂਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। -PTCNews


Top News view more...

Latest News view more...