Advertisment

ਕਾਂਗਰਸ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ : ਗੜ੍ਹੀ

author-image
Shanker Badra
Updated On
New Update
ਕਾਂਗਰਸ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ : ਗੜ੍ਹੀ
Advertisment
ਜਲੰਧਰ : ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਮਤਾ ਪਾਸ ਕਰਨ ਦੀ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵਲੋਂ ਕੜੇ ਸ਼ਬਦਾਂ ਵਿੱਚ ਟਿੱਪਣੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ ਤਾਂ ਦੂਜੀ ਵਾਰ ਫਿਰ ਤੋਂ ਕਾਂਗਰਸ ਸਰਕਾਰ ਨੂੰ ਇਹਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਣ ਲਈ ਮਤਾ ਪਾਸ ਕਰਨ ਦੀ ਕੀ ਜ਼ਰੂਰਤ ਸੀ। ਉਹਨਾਂ ਨੇ ਪੰਜਾਬ ਸਰਕਾਰ ਤੋਂ ਸਵਾਲ ਕਰਦੇ ਹੋਏ ਪੁੱਛਿਆ ਕਿ ਕਾਂਗਰਸ ਸਰਕਾਰ ਦੇ ਕੋਲ ਸੰਵਿਧਾਨ ‘ਚ ਵਿਸ਼ੇਸ਼ ਅਧਿਕਾਰ ਪ੍ਰਾਪਤ ਹਨ, ਜੋ ਸਰਕਾਰ ਦੇ ਦੋ ਵਾਰ ਮਤਾ ਪਾਸ ਕਰਨ ਨਾਲ ਕੇਂਦਰ ਦੇ ਖੇਤੀਬਾੜੀ ਕਾਨੂੰਨ ਰੱਦ ਹੋ ਜਾਣਗੇ। ਜੇਕਰ ਮਤਾ ਦੂਜੀ ਵਾਰ ਪਾਸ ਕਰਨਾ ਸੀ ਤਾਂ ਬਾਕੀ ਦੇ ਕਾਂਗਰਸ ਸਾਸ਼ਿਤ ਰਾਜਾਂ ਵਿਚ ਇਹ ਮਤਾ ਕਿਓਂ ਨਹੀ ਪਾਇਆ। ਗੜ੍ਹੀ ਨੇ ਕਿਹਾ ਕਿ ਬਸਪਾ ਪਾਰਟੀ ਪਹਲੇ ਦਿਨ ਤੋਂ ਕੇਂਦਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਆਪਣੀ ਅਵਾਜ ਬੁਲੰਦ ਕਰ ਰਹੀ ਹੈ। ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਮੁੱਦੇ ਸਿਰਫ ਤੇ ਸਿਰਫ ਅਪਣੀ ਰਾਜਨੀਤੀ ਚਮਕਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਵਰਗ ਅਤੇ ਪਿਛੜੀਆਂ ਸ਼੍ਰੇਣੀਆਂ ਲਈ ਕੁੱਝ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲ ਸਿਰਫ ਲੋਕਾਂ ਨੂੰ ਧੋਖੇ ਵਿੱਚ ਰੱਖਿਆ ਅਤੇ ਖਾਜਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹੀ, ਹੁਣ ਚੋਣਾ ਤੋਂ ਪਹਿਲਾਂ ਖ਼ਜ਼ਾਨਾ ਭਰੇ ਹੋਣ ਦੀ ਗੱਲ ਕਰਕੇ ਲੋਕਾਂ ਦੇ ਨਾਲ ਧੋਖਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਅਪਣੀ ਕੰਮਾਂ ਰਾਹੀਂ ਪੰਜਾਬ ਦੀ ਆਮ ਜਨਤਾ ਨੂੰ ਗੁੰਮਰਾਹ ਕਰਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪੰਜਾਬ ਦੀ ਜਨਤਾ ਸਭ ਕੁੱਝ ਜਾਣਦੀ ਹੈ ਅਤੇ ਕਾਂਗਰਸ ਦੇ ਬਹਕਾਵੇ ਵਿੱਚ ਨਹੀਂ ਆਵੇਗੀ । ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰਕਾਰ ‘ਚ ਆਉਣੋਂ ਪਹਿਲਾਂ ਨਸ਼ੇ ਨੂੰ ਖਤਮ ਕਰਣ ਦੀ ਗੱਲ ਕਹੀ ਸੀ, ਪਰ ਸੱਚਾਈ ਸਭ ਦੇ ਸਾਹਮਣੇ ਹੈ। ਨਸ਼ੇ ਦਾ ਮੁੱਦਾ ਕਾਂਗਰਸ ਸਰਕਾਰ ਤੋਂ 1775 ਦਿਨਾਂ ਵਿਚ ਖਤਮ ਨਹੀਂ ਹੋਇਆ, ਹੁਣ 50 ਦਿਨਾਂ ਵਿਚ ਕਿਵੇਂ? ਸ ਗੜ੍ਹੀ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੇ ਪੰਜਾਬ ਵਿਧਾਨਸਭਾ ਦੇ ਚੋਣਾ ਦੇ ਚਲਦੇ ਕਾਂਗਰਸ ਪਾਰਟੀ ਨੌਂਟਕੀ ਕਰ ਲੋਕਾਂ ਨੂੰ ਆਪਣੇ ਝਾਂਸੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ । ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਜਾਣਦੇ ਹਨ ਅਤੇ ਸਾਲ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਅਕਾਲੀ-ਬਸਪਾ ਗਠਜੋੜ ਦੀ ਜਿੱਤ ਹਾਸਿਲ ਕਰੇਗਾ। ਉਹਨਾਂ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਮਜਬੂਤੀ ਲਈ ਕੰੰਮ ਕਰੇਗੀ ਅਤੇ ਪੰਜਾਬ ਦੇ ਹਿੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੋਤਾ ਨਹੀਂ ਕਰੇਗੀ। -PTCNews-
bsp agriculture-laws congress-govt jasbir-singh-garhi
Advertisment

Stay updated with the latest news headlines.

Follow us:
Advertisment