Fri, Apr 26, 2024
Whatsapp

ਕਾਂਗਰਸ ਸਰਕਾਰ ਪ੍ਰਾਇਮਰੀ ਸਿੱਖਿਆ ਪ੍ਰਤੀ ਡੰਗ ਟਪਾਊ ਨੀਤੀ ਤਿਆਗੇ:ਅਕਾਲੀ ਦਲ

Written by  Shanker Badra -- June 19th 2018 04:24 PM
ਕਾਂਗਰਸ ਸਰਕਾਰ ਪ੍ਰਾਇਮਰੀ ਸਿੱਖਿਆ ਪ੍ਰਤੀ ਡੰਗ ਟਪਾਊ ਨੀਤੀ ਤਿਆਗੇ:ਅਕਾਲੀ ਦਲ

ਕਾਂਗਰਸ ਸਰਕਾਰ ਪ੍ਰਾਇਮਰੀ ਸਿੱਖਿਆ ਪ੍ਰਤੀ ਡੰਗ ਟਪਾਊ ਨੀਤੀ ਤਿਆਗੇ:ਅਕਾਲੀ ਦਲ

ਕਾਂਗਰਸ ਸਰਕਾਰ ਪ੍ਰਾਇਮਰੀ ਸਿੱਖਿਆ ਪ੍ਰਤੀ ਡੰਗ ਟਪਾਊ ਨੀਤੀ ਤਿਆਗੇ:ਅਕਾਲੀ ਦਲ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਅੰਦਰ ਮੁੱਢਲੀ ਸਿੱਖਿਆ ਦੀ ਕੀਤੀ ਜਾ ਰਹੀ ਅਣਦੇਖੀ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਤੁਰੰਤ ਯੋਗ ਉਮੀਦਵਾਰਾਂ ਨਾਲ ਭਰਿਆ ਜਾਵੇ।ਪਾਰਟੀ ਨੇ ਇਹ ਵੀ ਕਿਹਾ ਹੈ ਕਿ ਕਾਂਗਰਸ ਸਰਕਾਰ ਪ੍ਰਾਇਮਰੀ ਸਿੱਖਿਆ ਪ੍ਰਤੀ ਆਪਣੀ ਮੌਜੂਦਾ ਡੰਗ ਟਪਾਊ ਨੀਤੀ ਤਿਆਗ ਕੇ ਇੱਕ ਸੰਜੀਦਾ ਪਹੁੰਚ ਅਪਣਾਵੇ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਵਿਚ ਖਾਲੀ ਪਈਆਂ ਅਸਾਮੀਆਂ ਉੱਤੇ ਯੋਗ ਉਮੀਦਵਾਰਾਂ ਦੀ ਭਰਤੀ ਕਰਨ ਦੀ ਥਾਂ ਅਯੋਗ ਅਧਿਆਪਕਾਂ ਨੂੰ ਆਰਜ਼ੀ ਤੌਰ ਤੇ ਰੱਖ ਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪ੍ਰਾਇਮਰੀ ਸਕੂਲਾਂ ਅੰਦਰ ਹਜ਼ਾਰਾਂ ਦੀ ਗਿਣਤੀ ਵਿਚ ਖਾਲੀ ਪਈਆਂ ਆਸਾਮੀਆਂ ਉੱਤੇ ਮਹਿਜ਼ 12ਵੀਂ ਪਾਸ ਵਿਅਕਤੀਆਂ ਨੂੰ ਰੱਖਿਆ ਹੋਇਆ ਹੈ,ਜਦਕਿ ਵੱਡੀ ਗਿਣਤੀ ਵਿਚ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਨੌਕਰੀਆਂ ਵਾਸਤੇ ਥਾਂ-ਥਾਂ ਰੁਲ ਰਹੇ ਹਨ।ਉਹਨਾਂ ਕਿਹਾ ਕਿ ਸਰਕਾਰ ਨੇ ਪ੍ਰਾਇਮਰੀ ਸਿੱਖਿਆ ਦਾ ਮਿਆਰ ਸੁਧਾਰਨ ਦੀ ਥਾਂ ਡੰਗ ਟਪਾਉਣ ਦੀ ਨੀਤੀ ਧਾਰਨ ਕੀਤੀ ਹੋਈ ਹੈ। ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਦੇ ਡਿੱਗ ਰਹੇ ਮਿਆਰ ਉੱਤੇ ਟਿੱਪਣੀ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੌਜੂਦਾ ਸਮੇ ਪੰਜਾਬ ਦੇ ਕਈ ਪ੍ਰਾਇਮਰੀ ਸਕੂਲ ਅਜਿਹੇ ਵੀ ਹਨ,ਜਿੱਥੇ ਅਜਿਹੇ ਵਿਅਕਤੀਆਂ ਨੂੰ ਅਧਿਆਪਕ ਰੱਖਿਆ ਹੋਇਆ ਹੈ,ਜਿਹਨਾਂ ਨੂੰ ਪੰਜਾਬੀ ਵੀ ਲਿਖਣੀ ਨਹੀਂ ਆਉਂਦੀ ਹੈ।ਕਈ ਤਾਂ ਦਸਵੀਂ ਜਮਾਤ 'ਚ ਗਣਿਤ ਵਿਸ਼ੇ ਵਿਚੋਂ ਫੇਲ ਹੋਏ ਨੌਜਵਾਨ ਵੀ ਇਹਨਾਂ ਸਕੂਲਾਂ ਵਿਚ ਮਾਸਟਰ ਲਾਏ ਹੋਏ ਹਨ ਜਦਕਿ ਦੂਜੇ ਪਾਸੇ ਹਜ਼ਾਰਾਂ ਹੀ ਈਟੀਟੀ ਟੈਟ ਪਾਸ ਅਧਿਆਪਕ ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਹਨ।ਉਹਨਾਂ ਕਿਹਾ ਕਿ ਚੋਣਾਂ ਵੇਲੇ ਜਦੋਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਤਾਂ ਉਸ ਸਮੇਂ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ।ਉਹਨਾਂ ਕਿਹਾ ਕਿ ਪਰੰਤੂ ਸੂਬੇ ਦੇ ਬਾਕੀ ਬੇਰੁਜ਼ਗਾਰ ਨੌਜਵਾਨਾਂ ਵਾਂਗ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਦੇ ਪੱਲੇ ਵੀ ਨਿਰਾਸ਼ਾ ਹੀ ਪਈ ਹੈ।ਉਹ ਨੌਕਰੀਆਂ ਲੈਣ ਵਾਸਤੇ ਸਰਕਾਰ ਦੇ ਅੱਗੇ ਪਿੱਛੇ ਗੇੜੇ ਕੱਢ ਰਹੇ ਹਨ। ਕਾਂਗਰਸ ਸਰਕਾਰ ਨੂੰ ਯੋਗ ਉਮੀਦਵਾਰਾਂ ਨੂੰ ਲਾਂਭੇ ਕਰਕੇ ਅਯੋਗ ਅਤੇ ਚਹੇਤਿਆਂ ਨੂੰ ਨੌਕਰੀਆਂ ਦੇਣ ਵਾਲੀ ਸਰਕਾਰ ਕਰਾਰ ਦਿੰਦੇ ਹੋਏ ਸਰਦਾਰ ਮਜੀਠੀਆ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਵਾਲੀ ਇਸ ਲੋਕ-ਵਿਰੋਧੀ ਸਰਕਾਰ ਨੇ ਰੁਜ਼ਗਾਰ ਦੇ ਨਾਂ ਉੱਤੇ ਇੱਕ ਅਜਿਹੇ ਉਮੀਦਵਾਰ ਯਾਨੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਹੈ,ਜੋ ਕਿ ਨੌਕਰੀ ਦੀਆਂ ਸ਼ਰਤਾਂ ਵੀ ਪੂਰੀਆਂ ਨਹੀਂ ਸੀ ਕਰਦਾ।ਉਹਨਾਂ ਕਿਹਾ ਕਿ ਇਹੀ ਹਾਲ ਪ੍ਰਾਇਮਰੀ ਸਕੂਲਾਂ ਦਾ ਕਰ ਰੱਖਿਆ ਹੈ।ਯੋਗਤਾ ਪ੍ਰਾਪਤ ਉਮੀਦਵਾਰ ਤਾਂ ਨੌਕਰੀਆਂ ਲੈਣ ਲਈ ਸੜਕਾਂ ਉੱਤੇ ਪ੍ਰਦਰਸ਼ਨ ਕਰਦੇ ਫਿਰ ਰਹੇ ਹਨ ਅਤੇ ਸਰਕਾਰ ਇਹਨਾਂ ਸਕੂਲਾਂ ਨੂੰ ਕੁੱਝ ਅਯੋਗ ਅਤੇ ਨਾਤਜਰਬੇਕਾਰਾਂ ਦੇ ਹਵਾਲੇ ਕਰਕੇ ਲਾਂਭੇ ਹੋ ਗਈ ਹੈ।ਇਹ ਟਿੱਪਣੀ ਕਰਦਿਆਂ ਕਿ ਪ੍ਰਾਇਮਰੀ ਸਕੂਲ ਸਿੱਖਿਆ ਦਾ ਮੁੱਢ ਹੁੰਦੇ ਹਨ,ਜੇਕਰ ਸਿੱਖਿਆ ਦੀ ਨੀਂਹ ਹੀ ਕਮਜ਼ੋਰ ਹੋ ਜਾਵੇ ਤਾਂ ਸੂਬੇ ਅਤੇ ਦੇਸ਼ ਦਾ ਭਵਿੱਖ ਕਿਵੇਂ ਮਜ਼ਬੂਤ ਹੋ ਸਕਦਾ ਹੈ,ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਤੁਰੰਤ ਪ੍ਰਾਇਮਰੀ ਸਕੂਲਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਯੋਗ ਉਮੀਦਵਾਰਾਂ ਦੀ ਭਰਤੀ ਕਰਕੇ ਭਰਨਾ ਚਾਹੀਦਾ ਹੈ ਤਾਂ ਕਿ ਸੂਬੇ ਅਤੇ ਦੇਸ਼ ਦਾ ਭਵਿੱਖ ਸਦਾ ਰੌਸ਼ਨ ਰਹੇ। -PTCNews


Top News view more...

Latest News view more...