ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ, ਉਦੈਭਾਨ ਨੂੰ ਹਰਿਆਣਾ ਕਾਂਗਰਸ ਦੀ ਮਿਲੀ ਕਮਾਨ
ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਪਾਰਟੀ ਨੇ ਉਦੈਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਜਿਨ੍ਹਾਂ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸ਼ਰੂਤੀ ਚੌਧਰੀ, ਰਾਮ ਕਿਸ਼ਨ ਗੁੱਜਰ, ਜਤਿੰਦਰ ਕੁਮਾਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਸ਼ਾਮਲ ਹਨ। ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੀਐਮ ਮੋਦੀ 12 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਆਪਣੇ ਬੇਟੇ ਦੀਪੇਂਦਰ ਹੁੱਡਾ ਅਤੇ ਸਾਬਕਾ ਵਿਧਾਇਕ ਉਦੈਭਾਨ ਨਾਲ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਪੁੱਜੇ ਸਨ। ਕਰੀਬ ਅੱਧਾ ਘੰਟਾ ਚੱਲੀ ਦੀਪੇਂਦਰ ਹੁੱਡਾ ਅਤੇ ਸੋਨੀਆ ਗਾਂਧੀ ਦੀ ਮੀਟਿੰਗ ਤੋਂ ਬਾਅਦ ਦੀਪੇਂਦਰ ਨੇ ਕਿਹਾ ਕਿ ਪਾਰਟੀ ਸੰਗਠਨ ਨੂੰ ਲੈ ਕੇ ਜੋ ਵੀ ਵਿਚਾਰ ਸਨ, ਉਹ ਹਾਈਕਮਾਂਡ ਦੇ ਸਾਹਮਣੇ ਰੱਖੇ ਗਏ ਹਨ। ਜਥੇਬੰਦੀ ਨਾਲ ਸਬੰਧਤ ਕਈ ਮੁੱਦੇ ਪਾਰਟੀ ਲੀਡਰਸ਼ਿਪ ਅੱਗੇ ਰੱਖੇ ਗਏ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕਾਂਗਰਸ ਪ੍ਰਦੇਸ਼ ਪ੍ਰਧਾਨ ਕੁਮਾਰੀ ਸ਼ੈਲਜਾ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਚਰਚਾ ਸੀ। ਕੁਮਾਰੀ ਸ਼ੈਲਜਾ ਦਾ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਨਾਲ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇਣ ਦੀ ਇੱਛਾ ਜ਼ਾਹਰ ਕੀਤੀ ਹੈ। ਸ਼ੈਲਜਾ ਤੋਂ ਪਹਿਲਾਂ ਅਸ਼ੋਕ ਤੰਵਰ ਵੀ ਹੁੱਡਾ ਨਾਲ ਵਿਵਾਦਾਂ ਕਾਰਨ ਕਾਂਗਰਸ ਛੱਡ ਗਏ ਸਨ। -PTC News