Fri, Apr 26, 2024
Whatsapp

ਕਾਂਗਰਸ ਹਾਈ ਕਮਾਂਡ ਨੇ ਨਵਜੋਤ ਕੌਰ ਸਿੱਧੂ ਨੂੰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਲਗਾ ਕੇ ਸੱਚੇ ਕਾਂਗਰਸੀਆਂ ਦੇ ਜ਼ਖ਼ਮਾਂ ਉੱਤੇ ਨਮਕ ਛਿੜਕਿਆ:ਅਕਾਲੀ ਦਲ

Written by  Shanker Badra -- April 25th 2018 09:16 PM -- Updated: April 25th 2018 09:21 PM
ਕਾਂਗਰਸ ਹਾਈ ਕਮਾਂਡ ਨੇ ਨਵਜੋਤ ਕੌਰ ਸਿੱਧੂ ਨੂੰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਲਗਾ ਕੇ ਸੱਚੇ ਕਾਂਗਰਸੀਆਂ ਦੇ ਜ਼ਖ਼ਮਾਂ ਉੱਤੇ ਨਮਕ ਛਿੜਕਿਆ:ਅਕਾਲੀ ਦਲ

ਕਾਂਗਰਸ ਹਾਈ ਕਮਾਂਡ ਨੇ ਨਵਜੋਤ ਕੌਰ ਸਿੱਧੂ ਨੂੰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਲਗਾ ਕੇ ਸੱਚੇ ਕਾਂਗਰਸੀਆਂ ਦੇ ਜ਼ਖ਼ਮਾਂ ਉੱਤੇ ਨਮਕ ਛਿੜਕਿਆ:ਅਕਾਲੀ ਦਲ

ਕਾਂਗਰਸ ਹਾਈ ਕਮਾਂਡ ਨੇ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਲਗਾ ਕੇ ਸੱਚੇ ਕਾਂਗਰਸੀਆਂ ਦੇ ਜ਼ਖ਼ਮਾਂ ਉੱਤੇ ਨਮਕ ਛਿੜਕਿਆ:ਅਕਾਲੀ ਦਲ:ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੀ ਡਾਇਰੈਕਟਰ ਚੇਅਰਪਰਸਨ ਨਿਯੁਕਤ ਕਰਕੇ ਸੱਚੇ ਕਾਂਗਰਸੀਆਂ ਦੇ ਨਾਲ ਨਾਲ ਦਲਿਤਾਂ ਅਤੇ ਪਛੜੇ ਵਰਗਾਂ ਦੇ ਮੈਂਬਰਾਂ ਦੇ ਜ਼ਖ਼ਮਾਂ ਉੱਤੇ ਵੀ ਨਮਕ ਛਿੜਕਿਆ ਹੈ। Congress High command Dr. Navjot Kaur Sidhu chairperson:SADਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਇਹ ਅਹੁਦਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਨੂੰ ਦੇ ਕੇ ਇੱਕ ਪਰਿਵਾਰ ਨੂੰ ਦੋ ਅਹੁਦੇ ਨਾ ਦੇਣ ਦੇ ਆਪਣੇ ਸਿਧਾਂਤ ਨੂੰ ਕਿਉਂ ਅੱਖੋਂ ਓਹਲੇ ਕਰ ਦਿੱਤਾ ਹੈ ? ਉਹਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਹੁਣ ਪਰਿਵਾਰਵਾਦ ਨੂੰ ਕਿਉਂ ਹੱਲਾਸ਼ੇਰੀ ਦੇ ਰਹੇ ਹਨ। Congress High command Dr. Navjot Kaur Sidhu chairperson:SADਡਾ. ਚੀਮਾ ਨੇ ਕਿਹਾ ਕਿ ਇਹ ਤਾਜ਼ਾ ਨਿਯੁਕਤੀ ਨਾਲ ਨਵਜੋਤ ਸਿੱਧੂ ਦੇ ਮੌਕਾਪ੍ਰਸਤ ਸੁਭਾਅ ਦੀ ਅਸਲੀਅਤ ਵੀ ਸਾਹਮਣੇ ਆ ਗਈ ਹੈ।ਉਹਨਾਂ ਕਿਹਾ ਕਿ ਹਮੇਸ਼ਾਂ ਹੀ ਸਿਧਾਂਤਾਂ ਦੀ ਰਾਜਨੀਤੀ ਕਰਨ ਦੇ ਦਾਅਵੇ ਕਰਨ ਵਾਲੇ ਸਿੱਧੂ ਨੇ ਆਪਣੀ ਪਤਨੀ ਨੂੰ ਇਹ ਅਹੁਦਾ ਦਿਵਾਉਣ ਲਈ ਸੱਚੇ ਕਾਂਗਰਸੀਆਂ ਨੂੰ ਦਰਕਿਨਾਰ ਕਰਕੇ ਸਾਰੇ ਨੈਤਿਕ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਹੈ।Congress High command Dr. Navjot Kaur Sidhu chairperson:SADਉਹਨਾਂ ਕਿਹਾ ਕਿ ਅਜਿਹਾ ਕਰਕੇ ਉਸ ਨੇ ਉਹਨਾਂ ਸਾਰੇ ਕਾਂਗਰਸੀ ਆਗੂਆਂ ਨਾਲ ਵੀ ਵਿਸ਼ਵਾਸ਼ਘਾਤ ਕੀਤਾ ਹੈ,ਜਿਹਨਾਂ ਦੇ ਕਾਰਜਾਂ ਨੂੰ ਅੱਗੇ ਲੈ ਕੇ ਜਾਣ ਦੇ ਉਹ ਦਾਅਵੇ ਕਰ ਰਿਹਾ ਸੀ। -PTCNews


Top News view more...

Latest News view more...