Sun, Jun 22, 2025
Whatsapp

ਕਾਂਗਰਸ 'ਚ ਅੰਦਰੂਨੀ ਕਾਟੋ-ਕਲੇਸ਼ ਵਧਿਆ, ਬਿੱਟੂ ਨੇ ਸੀਨੀਅਰ ਆਗੂਆਂ 'ਤੇ ਵਿੰਨ੍ਹਿਆ ਨਿਸ਼ਾਨਾ

Reported by:  PTC News Desk  Edited by:  Ravinder Singh -- March 07th 2022 03:28 PM
ਕਾਂਗਰਸ 'ਚ ਅੰਦਰੂਨੀ ਕਾਟੋ-ਕਲੇਸ਼ ਵਧਿਆ, ਬਿੱਟੂ ਨੇ ਸੀਨੀਅਰ ਆਗੂਆਂ 'ਤੇ ਵਿੰਨ੍ਹਿਆ ਨਿਸ਼ਾਨਾ

ਕਾਂਗਰਸ 'ਚ ਅੰਦਰੂਨੀ ਕਾਟੋ-ਕਲੇਸ਼ ਵਧਿਆ, ਬਿੱਟੂ ਨੇ ਸੀਨੀਅਰ ਆਗੂਆਂ 'ਤੇ ਵਿੰਨ੍ਹਿਆ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਿੱਚ ਕੁਝ ਦਿਨ ਬਾਕੀ ਹਨ ਪਰ ਨਤੀਜਿਆਂ ਆਉਣ ਤੋਂ ਪਹਿਲਾਂ ਕਾਂਗਰਸ ਦਾ ਅੰਦਰੂਨੀ ਕਲੇਸ਼ ਹੋਰ ਵੱਧ ਰਿਹਾ ਹੈ। ਲੁਧਿਆਣਾ ਤੋਂ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਾਂਗਰਸ 'ਚ ਅੰਦਰੂਨੀ ਕਾਟੋ-ਕਲੇਸ਼ ਵਧਿਆ, ਬਿੱਟੂ ਨੇ ਸੀਨੀਅਰ ਆਗੂਆਂ 'ਤੇ ਵਿੰਨ੍ਹਿਆ ਨਿਸ਼ਾਨਾਰਵਨੀਤ ਬਿੱਟੂ ਨੇ ਦੋਸ਼ ਲਾਇਆ ਹੈ ਕਿ ਸੀਨੀਅਰ ਆਗੂਆਂ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਕਾਂਗਰਸ ਦੇ ਮੁੜ ਸੱਤਾ ਵਿੱਚ ਆਉਣ ਦੀਆਂ ਉਮੀਦਾਂ ਘੱਟ ਗਈਆਂ ਹਨ। ਰਵਨੀਤ ਬਿੱਟੂ ਨੇ ਕਿਹਾ, ''ਸੀਨੀਅਰ ਆਗੂਆਂ ਨੂੰ ਕਈ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਪਰ ਕਈ ਕਾਂਗਰਸੀ ਆਗੂ ਆਪਣੇ ਵਿਧਾਨ ਸਭਾ ਹਲਕਿਆਂ ਤੋਂ ਬਾਹਰ ਨਹੀਂ ਆਏ। ਉਨ੍ਹਾਂ ਨੇ ਕਿਹਾ ਕਿ 10 ਮਾਰਚ ਆਉਣ ਪਿੱਛੋਂ ਸਾਰਿਆਂ ਦੇ ਨਾਮ ਨਸ਼ਰ ਕੀਤੇ ਜਾਣਗੇ। ਕਾਂਗਰਸ 'ਚ ਅੰਦਰੂਨੀ ਕਾਟੋ-ਕਲੇਸ਼ ਵਧਿਆ, ਬਿੱਟੂ ਨੇ ਸੀਨੀਅਰ ਆਗੂਆਂ 'ਤੇ ਵਿੰਨ੍ਹਿਆ ਨਿਸ਼ਾਨਾਬਿੱਟੂ ਨੇ ਪਾਰਟੀ ਆਗੂਆਂ ਉਤੇ ਸਿਰਫ਼ ਸੱਤਾ ਦੀ ਖ਼ਾਤਰ ਆਪਸ ਵਿੱਚ ਡਟੇ ਰਹਿਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਅਜਿਹਾ ਆਗੂ ਸਿਰਫ਼ ਸੱਤਾ ਦੀ ਖ਼ਾਤਰ ਪਾਰਟੀ 'ਚ ਸ਼ਾਮਲ ਹੁੰਦਾ ਹੈ ਅਤੇ ਉੱਥੇ ਹੀ ਅੱਗੇ ਰਹਿੰਦਾ ਹੈ। ਪਾਰਟੀ ਵਿੱਚ ਕਾਟੋ-ਕਲੇਸ਼ ਸਾਫ ਦਿਖਾਈ ਦੇ ਰਿਹਾ ਹੈ। ਆਗੂ ਇੱਕ ਦੂਜੇ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਐਮਪੀ ਔਜਲਾ, ਐਮਪੀ ਮਨੀਸ਼ ਤਿਵਾੜੀ ਤੇ ਹੁਣ ਰਵਨੀਤ ਬਿੱਟੂ ਦਾ ਪਾਰਟੀ ਆਗੂਆਂ ਪ੍ਰਤੀ ਇਸ ਦੀ ਬਿਆਨਬਾਜ਼ੀ ਪਾਰਟੀ ਲਈ ਨੁਕਸਾਨਦਾਇਕ ਹੋ ਸਕਦਾ ਹੈ। ਕਾਂਗਰਸ 'ਚ ਅੰਦਰੂਨੀ ਕਾਟੋ-ਕਲੇਸ਼ ਵਧਿਆ, ਬਿੱਟੂ ਨੇ ਸੀਨੀਅਰ ਆਗੂਆਂ 'ਤੇ ਵਿੰਨ੍ਹਿਆ ਨਿਸ਼ਾਨਾਜ਼ਿਕਰਯੋਗ ਹੈ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਦੇ ਨੇਤਾਵਾਂ ਨੇ ਲਗਾਤਾਰ ਇੱਕ ਦੂਜੇ ਉਤੇ ਹਮਲੇ ਕੀਤੇ ਹਨ। ਇੰਨਾ ਹੀ ਨਹੀਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਖ਼ੁਦ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਤੱਕ ਸੀਮਤ ਕਰ ਲਿਆ ਸੀ। ਸਿੱਧੂ ਪਰਿਵਾਰ ਵੱਲੋਂ ਚੰਨੀ 'ਤੇ ਸਿੱਧੇ ਸਵਾਲ ਖੜ੍ਹੇ ਕੀਤੇ ਗਏ। ਇਹ ਵੀ ਪੜ੍ਹੋ : ਸਵਿਟਜ਼ਰਲੈਂਡ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ


Top News view more...

Latest News view more...

PTC NETWORK
PTC NETWORK