ਕਾਂਗਰਸ ਜਾਟ ਮਹਾਂ ਸਭਾ ਦਾ ਜ਼ਿਲ੍ਹਾ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਘਨੌਰ: ਵਿਧਾਨ ਸਭਾ ਹਲਕਾ ਘਨੌਰ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਖੈਰਪੁਰ ਜੱਟਾਂ ਵਿਖੇ ਕਾਂਗਰਸ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਜਸਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਪਿੰਡ ’ਚ ਹੀ ਹੋਏ ਇਕ ਸਮਾਗਮ ਦੌਰਾਨ ਬਲਬੀਰ ਸਿੰਘ ਨੇ ਸਮੇਤ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਪਾਰਟੀ ’ਚ ਆਉਣ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਅਕਾਲੀ ਸਰਕਾਰ ਸਮੇਂ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿਵਾਇਆ। ਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਆਖਿਆ ਕਿ ਜਸਵਿੰਦਰ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਇਹ ਸਾਫ਼ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਨੂੰ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ। ਸਰਕਾਰ ਬਣਨ ਤੋਂ ਪਹਿਲਾਂ ਕਾਗਰਸ ਪਾਰਟੀ ਨੇ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ਿਆਂ ’ਤੇ ਲੀਕ ਮਾਰਨ ਦੀ ਗੱਲ ਆਖ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੂੰ ਕਿਸਾਨਾਂ ਨਾਲ ਕੀਤੀ ਵਾਅਦਾਖਿਲਾਫ਼ੀ ਦੀ ਇਨ੍ਹਾਂ ਚੋਣਾਂ ’ਚ ਵੱਡੀ ਕੀਮਤ ਚੁਕਾਉਣੀ ਪਵੇਗੀ।
ਇਸ ਮੌਕੇ ਜਸਵਿੰਦਰ ਸਿੰਘ ਬੱਬੀ ਸਰਕਲ ਪ੍ਰਧਾਨ, ਬਹਾਦਰ ਸਿੰਘ ਖੈਰਪੁਰ ਸਰਕਲ ਪ੍ਰਧਾਨ, ਸਤਨਾਮ ਸਿੰਘ ਆਕੜ ਸਰਕਲ ਪ੍ਰਧਾਨ, ਭੁਪਿੰਦਰ ਸਿੰਘ ਸੇਖੂਪੁਰ, ਨਛੱਤਰ ਸਿੰਘ ਹਰਪਾਲਪੁਰ ਸਰਪੰਚ , ਜੱਗਾ ਸਿੰਘ ਖਾਨਪੁਰ, ਹਰਵਿੰਦਰ ਸਿੰਘ ਸਰਪੰਚ ਮਹਿਮੂਦਪੁਰ, ਨਛੱਤਰ ਸਿੰਘ ਹਰਪਾਲਪੁਰ, ਗੁਰਪਾਲ ਸਿੰਘ ਕੋਹਲੇਮਾਜਰਾ ਸਰਪੰਚ, ਨਾਗਰ ਸਿੰਘ ਕੁਥਾਖੇੜੀ ਤੋਂ ਬਲਦੇਵ ਸਿੰਘ ਮਹਿਰਾ ਬਸਪਾ ,ਹਰਵਿੰਦਰ ਸਿੰਘ ਜੱਸੋਵਾਲ, ਗੁਲਜ਼ਾਰ ਸਿੰਘ, ਉਜਾਗਰ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਸਰਪੰਚ ਮਹਿਮਾ, ਗੁਰਮੀਤ ਸਿੰਘ ਮਹਿਮਾ, ਜਸਪਾਲ ਸਿੰਘ ਮਹਿਮੂਦਪੁਰ ਵੀ ਹਾਜ਼ਰ ਸਨ।
-PTC News