ਮੁੱਖ ਖਬਰਾਂ

ਕਾਂਗਰਸੀ ਨੇਤਾ ਤੇ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ, ਹਸਪਤਾਲ ਵਿਚ ਦਾਖ਼ਲ

By Shanker Badra -- July 27, 2020 1:07 pm -- Updated:Feb 15, 2021

ਕਾਂਗਰਸੀ ਨੇਤਾ ਤੇ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ, ਹਸਪਤਾਲ ਵਿਚ ਦਾਖ਼ਲ:ਬਟਾਲਾ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।

ਕਾਂਗਰਸੀ ਨੇਤਾ ਤੇ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ, ਹਸਪਤਾਲ ਵਿਚ ਦਾਖ਼ਲ

ਇਸ ਦੌਰਾਨ ਬਟਾਲਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਿਆ ਹੈ।ਬਟਾਲਾ ਦੇ ਪੁਰਾਣੇ ਕਾਂਗਰਸੀ ਨੇਤਾ ਤੇ ਟਰੱਸਟ ਦਾ ਚੇਅਰਮੈਨ ਕਸਤੂਰੀ ਲਾਲ ਸੇਠ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਕਸਤੂਰੀ ਸੇਠ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਕਾਂਗਰਸੀ ਨੇਤਾ ਤੇ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੂੰ ਹੋਇਆ ਕੋਰੋਨਾ, ਹਸਪਤਾਲ ਵਿਚ ਦਾਖ਼ਲ

ਦੱਸਣਯੋਗ ਹੈ ਕਿ ਕਸਤੂਰੀ ਲਾਲ ਸੇਠ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਬੇਹੱਦ ਕਰੀਬੀ ਸਾਥੀ ਹਨ,ਜੋ ਕੁੱਝ ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਆਏ ਸੀ। ਪੰਜਾਬ ਸਰਕਾਰ ਵੱਲੋਂ ਸਤੰਬਰ 2019 ਵਿੱਚ ਬਟਾਲਾ ਦੇ ਕਾਂਗਰਸੀ ਨੇਤਾ ਕਸਤੂਰੀ ਸੇਠ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਸੀ।

ਵੋਟ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ: https://www.ptcnews.tv/poll-question-27-7-2020p/

ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਬਟਾਲਾ ਦੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਤੇ ਪਰਿਵਾਰ ਦੇ ਵੀ ਟੈਸਟ ਕਰਵਾਏ ਗਏ ਸੀ। ਡਾਕਟਰਾਂ ਦੀ ਟੀਮ ਵੱਲੋ ਲਖਬੀਰ ਸਿੰਘ ਦੇ ਸੰਪਰਕ ਆਉਣ ਵਾਲੇ ਲੋਕਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ।
-PTCNews

  • Share