Thu, Apr 18, 2024
Whatsapp

ਕੁਰਸੀ ਲਈ ਲੜ ਰਹੇ ਹਨ ਕਾਂਗਰਸੀ ਲੀਡਰ : ਹਰਸਿਮਰਤ ਕੌਰ ਬਾਦਲ

Written by  Jagroop Kaur -- June 01st 2021 10:35 PM
ਕੁਰਸੀ ਲਈ ਲੜ ਰਹੇ ਹਨ ਕਾਂਗਰਸੀ ਲੀਡਰ : ਹਰਸਿਮਰਤ ਕੌਰ ਬਾਦਲ

ਕੁਰਸੀ ਲਈ ਲੜ ਰਹੇ ਹਨ ਕਾਂਗਰਸੀ ਲੀਡਰ : ਹਰਸਿਮਰਤ ਕੌਰ ਬਾਦਲ

ਮਾਨਸਾ ਵਿੱਚ ਲਗਾਏ ਜਾ ਰਹੇ ਆਕਸੀਜਨ ਪਲਾਂਟ ਲਈ ਚੈੱਕ ਵੰਡਣ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮਾਨਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਕੋਰੋਨਾ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਹੈ।
Fighting for the seat, Congress leader, Harsimrat Badal leveled several allegations against the government
ਹਰਸਿਮਰਤ ਕੌਰ ਬਾਦਲ ਨੇ ਆਰੋਪ ਲਗਾਇਆ ਕਿ ਪੰਜਾਬ ਵਿੱਚ ਗੈਂਗਸਟਰ ਰਾਜ ਚੱਲ ਰਿਹਾ ਹੈ। ਜਗਰਾਓਂ ਕਾਂਡ ਦੇ ਦੋਸ਼ੀ ਦਰਸ਼ਨ ਸਿੰਘ, ਜੋ ਕਿ ਖਤਰਨਾਕ ਗੈਂਗਸਟਰ ਹੈ, ਦੀ ਇੱਕ ਤਸਵੀਰ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੇ ਨਾਲ ਵਾਇਰਲ ਹੋ ਰਹੀ ਹੈ। ਪੰਜਾਬ ਵਿੱਚ ਗੈਂਗਸਟਰ ਵਪਾਰੀਆਂ ਨੂੰ ਫੋਨ ਕਰ ਫਿਰੌਤੀ ਦੀ ਮੰਗ ਕਰਦੇ ਹਨ, ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਬੇਨਕਾਬ ਕਰਦੀ ਹੈ।
May be an image of 1 person, sitting, standing and indoor
Read More : ਡੇਰਾ ਪ੍ਰੇਮੀ ਦੇ ਕਤਲ ਕੇਸ ‘ਚ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ… ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਕੁਰਸੀ ਲਈ ਲੜ ਰਹੇ ਹਨ ਅਤੇ ਇਕ ਦੂਜੇ ਨੂੰ ਹਾਈ ਕਮਾਂਡ ਕੋਲ ਸ਼ਿਕਾਇਤ ਕਰਨ ਵਿਚ ਲੱਗੇ ਹੋਏ ਹਨ, ਜਦਕਿ ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ, ਜਿਸ ਕਾਰਨ ਉਨ੍ਹਾਂ ਦਾ ਦੁੱਖ ਘੱਟ ਹੋਣਾ ਸੀ, ਪਰ ਕਾਂਗਰਸ ਸਰਕਾਰ ਬੁਰੀ ਤਰਾਂ ਨਾਲ ਹਰ ਮੋਰਚੇ 'ਤੇ ਫੇਲ੍ਹ ਹੋਈ ਹੈ।

Top News view more...

Latest News view more...