ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

By Shanker Badra - August 16, 2021 1:08 pm

ਜਲੰਧਰ : ਦੋਆਬੇ 'ਚ ਅੱਜ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ , ਜਦੋਂ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਦੀ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਗਬੀਰ ਸਿੰਘ ਬਰਾੜ ਨੂੰ ਜੁਆਇਨ ਕਰਵਾਇਆ ਹੈ।

ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ 2007 'ਚ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਜਗਬੀਰ ਸਿੰਘ ਬਰਾੜ ਨੇ 2012 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਜੁਆਇਨ ਕੀਤੀ ਸੀ। ਜਗਬੀਰ ਸਿੰਘ ਬਰਾੜ 2012 ਤੇ 2017 'ਚ ਕਾਂਗਰਸ ਵੱਲੋਂ ਚੋਣ ਲੜ ਚੁੱਕੇ ਹਨ। ਜਗਬੀਰ ਸਿੰਘ ਬਰਾੜ ਮੌਜੂਦਾ ਸਮੇਂ 'ਚ ਪੰਜਾਬ ਵਾਟਰ ਰਿਸੋਰਸਜ਼ ਮੈਨੇਜਮੈਂਟ ਐਂਡ ਡੇਵਲੇਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਹਨ। ਜਗਬੀਰ ਬਰਾੜ ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਰਿਸ਼ਤੇਦਾਰਾਂ ਨੂੰ ਲੜਾਉਣ 'ਚ ਕਸਰ ਨਹੀਂ ਛੱਡਦੀ। ਉਨ੍ਹਾਂ ਕਿਹਾ ਕਿ ਮੈਂ ਕੱਲ ਰਾਤ ਹੀ ਆਪਣੀ ਚੇਅਰਮੈਨੀ ਦਾ ਅਸਤੀਫਾ ਕਾਂਗਰਸ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਲੋਕਾਂ ਲਈ ਸਭ ਸਹੂਲਤਾਂ ਸ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹੀ ਦਿੱਤੀਆਂ ਹਨ। ਕਾਂਗਰਸ ਨੇ ਝੂਠ ਬੋਲ ਕੇ ਸਰਕਾਰ ਬਣਾਈ ਹੈ।

ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਘਰ-ਘਰ ਨੌਕਰੀਆਂ ਵਾਲੀ ਸਰਕਾਰ ਝੂਠੀ ਨਿਕਲੀ ਹੈ। ਕਾਂਗਰਸ ਦੀ ਪੰਜਾਬ ਲਈ ਕੋਈ ਯੋਜਨਾ ਨਹੀਂ ਹੈ , ਜਿਸ ਕਰਕੇ ਕਾਂਗਰਸ ਸ ਸਾਥ ਛੱਡਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਦੁਬਾਰਾ ਜੋਕਰਾਂ ਦੀ ਸਰਕਾਰ ਨਹੀਂ ਬਣਾਉਣਗੇ। ਨਵਜੋਤ ਸਿੱਧੂ ਦੀ ਰੂਹ ਹਾਲੇ ਵੀ ਕਮੇਡੀ ਸ਼ੋਅ 'ਚ ਘੁੰਮ ਰਹੀ ਹੈ।
-PTCNews

adv-img
adv-img