ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਟਿਆਲਾ 'ਚ 15 ਮਿੰਟ ਤੱਕ ਭਟਕਿਆ ਰਾਹੁਲ ਗਾਂਧੀ ਦਾ ਕਾਫਲਾ

By Riya Bawa -- June 07, 2022 11:55 am -- Updated:June 07, 2022 12:30 pm

ਚੰਡੀਗੜ੍ਹ: ਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮਾਨਸਾ ਦੇ ਪਿੰਡ ਮੂਸਾ ਪਹੁੰਚ ਗਏ ਹਨ। ਉਨ੍ਹਾਂ ਨਾਲ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਹੈ। ਇਸ ਦੌਰਾਨ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾ ਰਹੇ ਹਨ। ਇਸ ਵਿਚਾਲੇ ਮਾਨਸਾ ਦੇ ਪਿੰਡ ਮੂਸਾ ਪਹੁੰਚਣ ਤੋਂ ਪਹਿਲਾਂ ਪਟਿਆਲਾ ਪੁਲਸ ਤੇ ਟ੍ਰੈਫਿਕ ਇੰਚਾਰਜ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਦਾ ਕਾਫਲਾ ਸੰਗਰੂਰ ਬਾਈਪਾਸ ਜਾਣ ਦੀ ਬਜਾਏ ਪਟਿਆਲਾ 'ਚ ਦਾਖਲ ਹੋਇਆ ਹੈ। ਇਸ ਦੇ ਨਾਲ ਪਟਿਆਲਾ ਦੀ ਲੱਕੜ ਮੰਡੀ ਤੋਂ ਵਾਪਸ ਮੋੜ ਕੇ ਹੁਣ ਕਾਫਲਾ ਮੁੜ ਕੇ ਬਾਈਪਾਸ 'ਤੇ ਚੜਿਆ ਹੈ।

rahu;l gandhi in punjab

ਪਟਿਆਲਾ ਪੁਲਸ ਦੀਆਂ 2 ਪਾਇਲਟ ਗੱਡੀਆਂ ਬਨੂੜ ਤੋਂ ਹੀ ਨਾਲ ਲੱਗ ਗਈਆਂ ਸਨ ਪਰ ਅਰਬਨ ਇਸਟੇਟ ਤੋਂ ਬਾਈਪਾਸ ਜਾਣ ਦੀ ਬਜਾਏ ਸ਼ਹਿਰ 'ਚ ਦਾਖਲ ਹੋ ਗਿਆ।

ਪਟਿਆਲਾ ਪੁਲਸ ਦੀ ਵੱਡੀ ਕੋਤਾਹੀ- ਰਾਹੁਲ ਗਾਂਧੀ ਦਾ ਕਾਫਲਾ ਸੰਗਰੂਰ ਬਾਈਪਾਸ ਜਾਣ ਦੀ ਬਜਾਏ ਪਟਿਆਲਾ 'ਚ ਹੋਇਆ ਦਾਖਲ

ਦੱਸ ਦੇਈਏ ਕਿ ਚੰਡੀਗੜ੍ਹ ਹਵਾਈ ਅੱਡੇ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਗਟ ਸਿੰਘ ਸਮੇਤ ਵੱਡੇ ਪਾਰਟੀ ਆਗੂਆਂ ਨੇ ਰਾਹੁਲ ਗਾਂਧੀ ਸਵਾਗਤ ਵੀ ਕੀਤਾ।

 

rahul gandhi in punjab

ਇਸ ਤੋਂ ਪਹਿਲਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੋਰ ਸਮੇਤ ਕਈ ਆਗੂ ਮੂਸਾ ਪਿੰਡ ਪਹੁੰਚੇ ਹਨ।

 

ਸ੍ਰੀ ਅਕਾਲ ਤਖ਼ਤ ਸਾਹਿਬ (Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਇਸ ਕਤਲ 'ਤੇ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਕਿਹਾ ਸੀ - ਕਾਂਗਰਸ ਨੇਤਾ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਹੈਰਾਨ ਅਤੇ ਦੁਖੀ ਹਾਂ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ।

ਦਰਅਸਲ ਸਿੱਧੂ ਮੂਸੇਵਾਲਾ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਸੀ ਤਾਂ ਉਹ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਗਏ ਸਨ। ਸਿੱਧੂ ਮੂਸੇਵਾਲਾ ਦਾ ਪਰਿਵਾਰ 4 ਜੂਨ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲ ਚੁੱਕਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ।

 

ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮਾਨਸਾ ਪੁੱਜਣਗੇ ਰਾਹੁਲ ਗਾਂਧੀ

 

ਇਹ ਵੀ ਪੜ੍ਹੋ : ਬੁੜੈਲ ਜੇਲ੍ਹ ਕੋਲੋਂ ਟਿਫ਼ਨ ਬੰਬ ਮਿਲਣ ਦੀ ਐਨਆਈਏ ਕਰੇਗੀ ਜਾਂਚ

ਗੌਰਤਲਬ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦਿਨ ਐਤਵਾਰ ਸ਼ਾਮ 5.30 ਵਜੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ। ਹਮਲਾਵਰਾਂ ਵੱਲੋਂ ਉਨ੍ਹਾਂ ਨੂੰ 24 ਦੇ ਕਰੀਬ ਗੋਲੀਆਂ ਮਾਰੀਆਂ ਗਈਆਂ ਸਨ। ਮੂਸੇਵਾਲਾ ਨੂੰ ਗੋਲੀ ਲੱਗਣ ਦੇ 15 ਮਿੰਟਾਂ ਦੇ ਬਾਅਦ ਸਿੱਧੂ ਦੀ ਮੌਤ ਹੋ ਗਈ ਸੀ। ਬੋਲੈਰੋ ਅਤੇ ਕੋਰੋਲਾ ਗੱਡੀਆਂ ਵੱਲੋਂ ਪਿੱਛਾ ਕਰਕੇ ਥਾਰ ਜੀਪ ਰਾਹੀਂ ਜਾ ਰਹੇ ਮੂਸੇਵਾਲਾ ਦੀ ਮੌਤ ਹੋ ਗਈ। ਉਸ ਸਮੇਂ ਮੂਸੇਵਾਲਾ ਕੋਲ ਕੋਈ ਗੰਨਮੈਨ ਨਹੀਂ ਸੀ।

 

-PTC News

  • Share