’84 ਸਿੱਖ ਕਤਲੇਆਮ : ਸੱਜਣ ਕੁਮਾਰ ਦੋਸ਼ੀ ਕਰਾਰ

Sajjan Kumar Convicted : Delhi HC Says , Sajjan Kumar enjoyed political patronage
Sajjan Kumar Convicted : Delhi HC Says , Sajjan Kumar enjoyed political patronage

1984 ਸਿੱਖ ਕਤਲੇਆਮ ਦੇ ਅਸਲ ਦੋਸ਼ੀ ਸੱਜਣ ਕੁਮਾਰ ਨੂੰ ਆਖਿਰ ਕੋਰਟ ਵੱਲੋਂ ਉਮਰਕੈਦ ਦੀ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ਲੰਮੇ ਸਮੇਂ ਤੋਂ ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਸੀ ।

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਪੰਜ ਸਿੱਖਾਂ ਗੁਰਪ੍ਰੀਤ ਸਿੰਘ, ਕੇਹਰ ਸਿੰਘ, ਨਰਿੰਦਰ ਪਾਲ ਸਿੰਘ, ਰਘੂਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਸਜ਼ਾ ਸੁਣਾਈ ਹੈ ।

congress leader sajjan kumar convicted in 1984 anti sikh riots
’84 ਸਿੱਖ ਕਤਲੇਆਮ : ਸੱਜਣ ਕੁਮਾਰ ਦੋਸ਼ੀ ਕਰਾਰ

ਹਾਈ ਕੋਰਟ ਨੇ ਸਜ਼ਾ ਸੁਣਾਏ ਜਾਣ ਵਾਲੇ ਸੱਜਣ ਕੁਮਾਰ ਨੂੰ ਉਮਰ ਕੈਦ ਅਤੇ ਪੰਜ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿਚ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ 2013 ਵਿਚ ਬਰੀ ਕਰ ਦਿੱਤਾ ਸੀ।

Read More :1984 ਦੇ ਸਿੱਖ ਕਤਲੇਆਮ ਮਾਮਲੇ ਦੀ 11 ਸਤੰਬਰ ਤੋਂ ਰੋਜ਼ਾਨਾ ਹੋਵੇਗੀ ਸੁਣਵਾਈ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ‘ਚ 1984 ‘ਚ ਹੋਏ ਸਿੱਖ ਦੰਗਿਆਂ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ 7 ਅਪੀਲਾਂ ‘ਤੇ ਆਪਣਾ ਫੈਸਲਾ ਦਿੰਦਿਆਂ ਸੋਮਵਾਰ ਨੂੰ ਕਾਂਗਰਸ ਦੇ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਸਜ਼ਾ ਸੁਣਾਈ ਹੈ । ਸਿੱਖ ਕਤਲੇਆਮ ਸਮੇਂ ਹਜ਼ਾਰਾਂ ਬੇੇੇੂਰ ਸਿੱਖਾਂ ਨੂੰ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ , ਪੀੜਤਾਂ ਦੇ ਪਰਿਵਾਰ ਵਾਲੇ 34 ਸਾਲਾਂ ਤੋਂ ਨਿਆਂ ਲਈ ਲੜਾਈ ਲੜ੍ਹ ਰਹੇ ਸਨ , ਕੋਰਟ ਦੇ ਇਸ ਫੈਸਲੇ ਨਾਲ ਉਹਨਾਂ ਨੂੰ ਨਿਆਂ ਮਿਲਿਆ ਹੈ ਜਦਕਿ ਅਜੇ ਹੋਰ ਦੋਸ਼ੀ ਬਾਕੀ ਹਨ ।

'84 ਸਿੱਖ ਕਤਲੇਆਮ : ਸੱਜਣ ਕੁਮਾਰ ਦੋਸ਼ੀ ਕਰਾਰ
ਸੱਜਣ ਕੁਮਾਰ ਦੋਸ਼ੀ ਕਰਾਰ

ਇਸ ਫੈਸਲੇ ਨੂੰ ਸੁਣਾਉਂਦੇ ਹੋਏ ਹਾਈ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਅਤੇ ਕਿਹਾ ਕਿ 1947 ‘ਚ ਭਾਰਤ-ਪਾਕਿ ਵੰਡ ਦੌਰਾਨ ਹੋਏ ਕਤਲੇਆਮ ਤੋਂ ਬਾਅਦ ਇਹ ਦੂਸਰਾ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਕਤਲੇਆਮ ਹੋਇਆ ਸੀ।

ਪਹਿਲਾਂ ਸਿੱਖ ਕਤਲੇਆਮ ਤੇ ਕਈ ਰਾਜਨੀਤਿਕ ਨੇਤਾਵਾਂ ਵੱਲੋਂ ਵੀ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ।ਇਹੀ ਨਹੀਂ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਪੰਜ ਲੋਕਾਂ ਦੀ ਹੱਤਿਆ ਮਾਮਲੇ ‘ਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਜਪਾ, ਆਮ ਆਦਮੀ ਪਾਰਟੀ ਸਮੇਤ ਸਿੱਖ ਸੰਗਠਨ ਕੋਰਟ ਦੇ ਇਸ ਫੈਸਲੇ ਦਾ ਭਰਵਾਂ ਸੁਗਾਤ ਕਰ ਰਹੇ ਹਨ ।

ਲੰਮੇ ਸਮੇਂ ਦੇ ਬਾਅਦ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਮਿਲਣਾ ਪੀੜਤਾਂ ਲਈ ਰਾਹਤ ਭਰਿਆ ਹੈ , ਜਿਨਾਂ ਦੇ ਅਜ਼ੀਜ਼ਾਂ ਨੇ ਤਨ ‘ਤੇ 84 ਦਾ ਘੋਰ ਸਮਾਂ ਹੰਢਾਇਆ।

—PTC News