ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਹੋਇਆ ਦਿਹਾਂਤ

Congress leader Shamsher Surjewala passes away
ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਹੋਇਆ ਦਿਹਾਂਤ 

ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਹੋਇਆ ਦਿਹਾਂਤ:ਚੰਡੀਗੜ੍ਹ : ਹਰਿਆਣਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕੈਥਲ ਤੋਂ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ। ਸ਼ਮਸ਼ੇਰ ਸਿੰਘ ਸੁਰਜੇਵਾਲਾ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਰਣਦੀਪ ਸੁਰਜੇਵਾਲਾ ਦੇ ਪਿਤਾ ਹਨ।

ਸ਼ਮਸ਼ੇਰਸੁਰਜੇਵਾਲਾ ਨੇ ਚਾਰ ਵਾਰ ਹਰਿਆਣਾ ਸਰਕਾਰ ਵਿਚ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਰਾਜ ਸਭਾ ਲਈ ਵੀ ਚੁਣੇ ਗਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 3 ਵਜੇ ਨਰਵਾਣਾ ‘ਚ ਕੀਤਾ ਜਾਵੇਗਾ।

ਦੱਸ ਦੇਈਏ ਕਿ ਸ਼ਮਸ਼ੇਰ ਸੁਰਜੇਵਾਲਾ1967, 1977, 1982 ਅਤੇ 1991 ਵਿਚ ਨਰਵਾਣਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਸਨ। ਉਨ੍ਹਾਂ ਨੂੰ 2001 ਵਿੱਚ ਕੈਥਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਵੀ ਚੁਣਿਆ ਗਿਆ ਸੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀ ਦੇ ਨੇਤਾ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ।
-PTCNews